ਚੌਕ ਮਹਿਤਾ, 3 ਸਤੰਬਰ (ਸਿੰਕਦਰ ਸਿੰਘ ਖਾਲਸਾ)- ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਹਲਕਾ ਮਜੀਠਾ ਦੇ ਪਿੰਡਾਂ ਦਾ ਤੂਫਾਨੀ ਦੌਰਾ ਕਰਕੇ ਵਿਕਾਸ ਕਾਰਜਾਂ ਲਈ ਲੱਖਾਂ ਰੁਪੈ ਦੇ ਚੈਕ ਤਕਸੀਮ ਕੀਤੇ ਗਏ। ਇਸ ਲੜੀ ਤਹਿਤ ਅੱਡਾ ਨਾਥ ਦੀ ਖੂਹੀ ਤੇ ਸਥਿੱਤ ਗੁਰਦੁਆਰਾ ਸਾਹਿਬ ’ਚ ਪਹੁੰਚੇ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਨਤਮਸਤਕ ਹੋਏ। ਦੀਵਾਨ ਹਾਲ ਵਿਚ ਇਕੱਤਰ ਹੋਏ ਲੋਕਾਂ ਦੀਆਂ ਮੁਸ਼ਕਿਲਾ ਸੁਣੀਆਂ ਅਤੇ ਅੱਡਾ ਨਾਥ ਦੀ ਖੂਹੀ ਦੀਆਂ ਗੱਲੀਆਂ-ਨਾਲੀਆਂ, ਸ਼ਮਸ਼ਾਨ ਘਾਟ, ਕੱਚੇ ਰਸਤਿਆਂ ਨੂੰ ਪੱਕਾ ਕਰਨ ਅਤੇ ਧਰਮਸ਼ਾਲਾ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 19 ਲੱਖ ਰੁਪੈ ਦਾ ਚੈਕ ਭੇਂਟ ਕੀਤਾ।ਇਸ ਮੌਕੇ ਉਨਾਂ ਪੰਜਾਬ ਨੂੰ ਬਿਜਲੀ ਸਪਲਾਈ ਲਈ ਦੇਸ਼ ਦਾ ਮੋਹਰੀ ਸੂਬਾ ਦੱਸਿਆ ਅਤੇ ਕਿਹਾ ਕਿ ਬਹੁਤ ਜਲਦ ਡੇੜ ਲੱਖ ਨਵੇਂ ਟਿਊਬਵੱਲ ਕੁਨੈਕਸ਼ਨ ਕਿਸਾਨਾ ਨੂੰ ਦਿੱਤੇ ਜਾਣਗੇ।ਉਨ੍ਹਾਂ ਸੂਬਾ ਕਾਂਗਰਸ ਪ੍ਰਧਾਨਪ੍ਰਤਾਪ ਸਿੰਘ ਬਾਜਵਾ ਤੇ ਟਿੱਪਣੀ ਕਰਦਿਆਂ ਕਿਹਾ ਕਿ ਬਾਜਵਾ ਜਲਦ ਹੀ ਆਪਣੀ ਪ੍ਰਧਾਨਗੀ ਖੁੱਸਣ ਤੇ ਹੋਣ ਵਾਲਾ ਰਸਮੀ ਐਲਾਨ ਸੁਣਨ ਲਈ ਤਿਆਰ ਰਹਿਣ।ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਾਲ ਹੀ ਵਿਚ ਬਾਬਾ ਬਕਾਲਾ ਸਾਹਿਬ ਵਿਖੇ ਆਪ ਪਾਰਟੀ ਦੀਆਂ ਦੋ ਸਟੇਜਾਂ ਲੱਗਣ ਨਾਲ ਪਾਰਟੀ ਦੀ ਆਪਸੀ ਫੁੱਟ ਜੱਗ ਜਾਹਿਰ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਆਪ ਪਾਰਟੀ ਦਾ ਪੰਜਾਬ ਦੇ ਲੋਕਾਂ ਵਿਚ ਕੋਈ ਅਧਾਰ ਨਹੀ ਹੈ।ਇਸ ਮੌਕੇ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਮਜੀਠੀਆ ਨੂੰ ਸਿਰੋਪਾਓ ਭੇਂਟ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ – ਜਿਲਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਮੇਜਰ ਸ਼ਿਵ ਚਰਨ ਸਿੰਘ ਸਿਆਸੀ ਸਕੱਤਰ ਮਜੀਠੀਆ, ਚੇਅਰਮੈਨ ਕੰਵਰ ਮਾਨ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਨੰਗਲੀ, ਚੇਅਰਮੈਨ ਮਾਰਕੀਟ ਕਮੇਟੀ ਮਨਜੀਤ ਸਿੰਘ ਤਰਸਿੱਕਾ, ਰਾਣਾ ਸੈਦਪੁਰ, ਸਰਪੰਚ ਰਾਜਵਿੰਦਰ ਕੌਰ, ਪ੍ਰਧਾਨ ਗੁਰਨਾਮ ਸਿੰਘ, ਬਾਬਾ ਸੁਖਵੰਤ ਸਿੰਘ ਚੰਨਣਕੇ, ਸਰਪੰਚ ਸੁਰਿੰਦਰ ਸਿੰਘ ਅਰਜਨ ਮਾਗਾ, ਸਰਪੰਚ ਮੇਜਰ ਸਿੰਘ ਸਹੋਤਾ, ਪ੍ਰਧਾਨ ਕੁਲਵਿੰਦਰ ਸਿੰਘ ਮਿੱਠਾ, ਸਰਪੰਚ ਰਜਿੰਦਰ ਸਿੰਘ ਉਦੋਨੰਗਲ, ਸਰਪੰਚ ਜਸਪਾਲ ਸਿੰਘ ਪੱਡਾ, ਗੁਰਮੁੱਖ ਸਿੰਘ, ਜਥੇ ਜਸਵੰਤ ਸਿੰਘ ਸਰਕਲ ਪ੍ਰਧਾਨ ਬੀ.ਸੀ ਵਿੰਗ ਮਹਿਤਾ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਬਾਲਾ ਸਿੰਘ, ਅਮਰੀਕ ਕੌਰ, ਸਵਿੰਦਰ ਸਿੰਘ, ਗੁਰਦੀਸ਼ ਕੌਰ (ਸਾਰੇ ਪੰਚ), ਸਾਬਕਾ ਸਰਪੰਚ ਦਵਿੰਦਰ ਸਿੰਘ, ਗਿਆਨੀ ਕੁਲਵੰਤ ਸਿੰਘ, ਅਸ਼ਵਨੀ ਕੁਮਾਰ, ਮਹਿੰਦਰ ਸਿੰਘ, ਬਲਕਾਰ ਸਿੰਘ ਆਦਿ ਹਾਜਰ ਸਨ।



