Skip to content
Independent perspectives. Global stories.
BREAKING

ਮੁੱਖ ਮੰਤਰੀ, ਉ¤ਪ ਮੁੱਖ ਮੰਤਰੀ ਤੇ ਮਜੀਠੀਆ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

Share this story

ਚੰਡੀਗੜ੍ਹ, 4 ਸਤੰਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ-ਦਿਵਸ ਨਾਲ ਸਬੰਧਤ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ’ਤੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਇਸ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ ਨਾਲ ਸਬੰਧਤ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਦੇਸ਼ ਭਰ ਵਿਚ ਭਾਰੀ ਉਤਸ਼ਾਹ ਅਤੇ ਧਾਰਮਿਕ ਰੀਤਾਂ ਦੇ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਸ਼ਾਂਤੀ ਦੇ ਦੂਤ, ਧਰਮ ਦੇ ਰੱਖਿਅਕ ਅਤੇ ਸਚਾਈ ਦੇ ਪ੍ਰਤੀਕ ਸਨ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਦਿਹਾੜੇ ਨੂੰ ਜਾਤ, ਨਸਲ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਰਲ-ਮਿਲ ਕੇ ਮਨਾਉਣ। ਉਨ੍ਹਾਂ ਨੇ ਲੋਕਾਂ ਨੂੰ ਅੰਦਰੂਨੀ ਸ਼ਾਂਤੀ ਅਤੇ ਖੁਸ਼ਹਾਲੀ ਪ੍ਰਾਪਤ ਕਰਨ ਲਈ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵੀ ਜਨਮਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਸੂਬੇ ਦੇ ਵਸਨੀਕਾਂ ਨੂੰ ਵਧਾਈਆਂ ਦਿੱਤੀਆਂ ਹਨ। ਪੰਜਾਬ ਦੇ ਮਾਲ ਅਤੇ ਲੋਕਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਭਗਵਾਨ ਸ੍ਰੀ ਕਿਸ਼ਨ ਦੇ ਅਵਤਾਰਪੁਰਬ ਮੌਕੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ ਅਤੇ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਰਲ-ਮਿਲ ਕੇ ਮਨਾਉਣ ਦਾ ਸੱਦਾ ਦਿੱਤਾ ਹੈ।

WRITTEN BY