ਜਲੰਧਰ/ਚੰਡੀਗੜ੍ਹ, 6 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਤਕਰੀਬਨ ਇੱਕ ਲੱਖ ਬੇਰੁਜਗਾਰ ਨੌਜਵਾਨਾਂ ਨੂੰ ਪੜਾਅਵਾਰ ਅਤਿ-ਆਧੁਨਿਕ ਤਕਨਾਲੋਜੀ ਦਾ ਗਿਆਨ ਮੁਹੱਈਆ ਕਰਵਾਉਣ ਲਈ ਸੂਬੇ ਦੇ ਤਕਨੀਕੀ ਸਿੱਖਿਆ ਅਤੇ ਸਨਅਤੀ ਸਿਖਲਾਈ ਵਿਭਾਗ ਨੂੰ ਵਿਸ਼ਵ ਪੱਧਰੀ ਹੁਨਰ ਵਿਕਾਸ ਏਜੰਸੀਆਂ ਦੀਆਂ ਸੇਵਾਵਾਂ ਪ੍ਰਾਪਤ ਕਰਨ ਲਈ ਆਖਿਆ ਹੈ। ਸਿਹਤ ਸੰਭਾਲ, ਪੈਰਾ ਮੈਡਿਕਸ, ਡਰਾਇਵਿੰਗ ਤੇ ਆਟੋਮੋਟਿਵ, ਪਸ਼ੂ ਪਾਲਣ, ਖੇਤੀ ਤੇ ਨਿਰਮਾਣ ਸਰਗਰਮੀਆਂ ਨਾਲ ਸਬੰਧਿਤ ਖੇਤਰਾਂ ਦੇ ਬਾਰੇ ਬੇਰੁਜਗਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾਉਣ ਅਤੇ ਹੋਰਨਾਂ ਨੌਜਵਾਨਾਂ ਦੇ ਹੁਨਰ ਵਿੱਚ ਵਾਧਾ ਕਰਨ ਸਬੰਧੀ ਕਾਰਜ ਯੋਜਨਾ ਨੂੰ ਅੰਤਿਮ ਰੂਪ ਦੇਣ ਬਾਰੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਚੰਗੇ ਰਿਕਾਰਡ ਵਾਲੀਆਂ ਵਧੀਆ ਹੁਨਰ ਸਿਖਲਾਈ ਅਤੇ ਪਲੇਸਮੈਂਟ ਏਜੰਸੀਆਂ ਦੀਆਂ ਸੇਵਾਵਾਂ ਪ੍ਰਾਪਤ ਕਰਨ ਲਈਤਕਨੀਕੀ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਲੁਧਿਆਣਾ, ਜ¦ਧਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਪਟਿਆਲਾ ਵਿਖੇ ਬਣਾਏ ਜਾ ਰਹੇ ਬਹੁ-ਹੁਨਰ ਵਿਕਾਸ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੇ ਸਮਰੱਥਾ ਨਿਰਮਾਣ ਵਿੱਚ ਵਾਧਾ ਕੀਤਾ ਜਾ ਸਕੇ। ਇਨ੍ਹਾਂ ਵਿੱਚ 7500 ਸਿਖਾਂਦਰੂਆਂ ਨੂੰ ਸਿਖਲਾਈ ਦਿੱਤੀ ਜਾਵੇਗੀ। ਸਕੱਤਰ ਤਕਨੀਕੀ ਸਿੱਖਿਆ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਟੈਂਡਰਾਂ ਦੀ ਸਮੁੱਚੀ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਨਿਰਮਾਣ ਦਾ ਕੰਮ ਪਹਿਲਾਂ ਹੀ ਅਧਿਕਾਰਤ ਠੇਕੇਦਾਰਾਂ ਨੂੰ ਅਲਟ ਕਰ ਦਿੱਤਾ ਹੈ। ਇਹ ਪੰਜ ਬਹੁ-ਹੁਨਰ ਵਿਕਾਸ ਸੈਂਟਰ ਅਪ੍ਰੈਲ 2016 ਵਿੱਚ ਕਾਰਜਸ਼ੀਲ ਹੋ ਜਾਣਗੇ।ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਇੱਕ ਹੋਰ ਬਹੁ-ਹੁਨਰ ਵਿਕਾਸ ਸੈਂਟਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣਾਇਆ ਜਾਵੇਗਾ। ਇਸ ਦੇ ਵਾਸਤੇ ਥਾਂ ਦੀ ਪਹਿਲਾਂ ਹੀ ਸ਼ਨਾਖਤ ਕੀਤੀ ਜਾ ਚੁੱਕੀ ਹੈ। ਇਨ੍ਹਾਂ ਤੋਂ ਇਲਾਵਾ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਤਿੰਨ ਹੁਨਰ ਵਿਕਾਸ ਕੇਂਦਰ, ਸਿਹਤ ਸੰਭਾਲ ਅਤੇ ਪੈਰਾ ਮੇਡਿਕਸ ਵਿੱਚ ਸਿਖਲਾਈ ਮੁਹੱਈਆ ਕਰਵਾਉਣ ਲਈ ਬਣਾਏ ਜਾ ਰਹੇ ਹਨ। ਇਨ੍ਹਾਂ ਦੀ ਸਮਰੱਥਾ 2250 ਬੇਰੁਜਗਾਰ ਨੌਜਵਾਨਾਂ ਨੂੰ ਸਿਖਲਾਈ ਦੇਣ ਦੀ ਹੈ। ਇਸੇ ਤਰ੍ਹਾਂ ਹੀ ਮੋਹਾਲੀ, ਲੁਧਿਆਣਾ, ਜ¦ਧਰ ਅਤੇ ਅੰਮ੍ਰਿਤਸਰ ਵਿਚ ਬਣਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ ਵਿਚ ਨਿਰਮਾਣ ਅਤੇ ਸ਼ਿਲਪਕਲਾ ਬਾਰੇ 5600 ਸਿਖਾਂਦਰੂਆਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸੇ ਤਰ੍ਹਾਂ ਹੀ ਮਲੇਰਕੋਟਲਾ ਅਤੇ ਕਪੂਰਥਲਾ ਵਿਖੇ 4200 ਨੌਜਵਾਨਾਂ ਨੂੰ ਡਰਾਇਵਿੰਗ ਅਤੇ ਆਟੋਮੋਟਿਵ ਹੁਨਰ ਦੀ ਸਿਖਲਾਈ ਦਿੱਤੀ ਜਾਵੇਗੀ। ਵੱਖ-ਵੱਖ ਖੇਤਰਾਂ ਵਿਚ ਹੁਨਰ ਵਿਕਾਸ ਦੀਆਂ ਪਹਿਲਕਦਮੀਆਂ ਦੇ ਸਬੰਧ ਵਿਚ ਸੂਬਾ ਸਰਕਾਰ ਪਹਿਲੇ ਪੜਾਅ ਦੌਰਾਨ ਹੁਨਰ ਵਿਕਾਸ ਦੇ ਸ਼ਾਨੇਮੱਤੇ ਪ੍ਰੋਗਰਾਮ ਦੇ ਹੇਠ ਤਕਰੀਬਨ 21,750 ਨੌਜਵਾਨਾਂ ਨੂੰ ਸਿਖਲਾਈ ਮੁਹਈਆ ਕਰਵਾਈ ਜਾਵੇਗੀ। ਇਸ ਮੌਕੇ ਮੀਟਿੰਗ ਵਿਚ ਹਾਜ਼ਰ ਹੋਰਨਾਂ ਵਿਚ ਸਕੱਤਰ ਤਕਨੀਕੀ ਸਿੱਖਿਆ ਸ੍ਰੀ ਰਕੇਸ਼ ਵਰਮਾ, ਚੀਫ ਆਰਕੀਟੈਕਟ ਸ੍ਰੀਮਤੀ ਸਪਨਾ, ਚੀਫ ਇੰਜੀਨੀਅਰ ਪੀ.ਡਬਲਯੂ.ਡੀ (ਬੀ.ਐਂਡ.ਆਰ) ਸ੍ਰੀ ਅਸ਼ੋਕ ਗੋਇਲ, ਜਾਇੰਟ ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਜਗਜੀਤ ਸਿੰਘ ਅਤੇ ਪਲੇਸਮੈਂਟ-ਕਮ-ਨੋਡਲ ਅਫਸਰ ਬਹੁ-ਹੁਨਰ ਵਿਕਾਸ ਕੇਂਦਰ ਸ੍ਰੀ ਮਨਿੰਦਰ ਪਾਲ ਸਿੰਘ ਤੋਂ ਇਲਾਵਾ ਹੁਸ਼ਿਆਰਪੁਰ, ਜ¦ਧਰ ਅਤੇ ਲੁਧਿਆਣਾ ਦੇ ਪੀ.ਡਬਲਯੂ.ਡੀ (ਬੀ.ਐਂਡ.ਆਰ) ਦੇ ਐਕਸੀਐਨ ਵੀ ਸ਼ਾਮਲ ਸਨ।



