Skip to content
Independent perspectives. Global stories.
BREAKING

ਸੁਖਬੀਰ ਬਾਦਲ ਨੇ ‘ਸਮਾਰਟ ਸਿਟੀ’ ਪ੍ਰੋਜੈਕਟ ਤਹਿਤ ਕੇਂਦਰ ਤੋਂ ਹੋਰ ਫੰਡ ਦੀ ਕੀਤੀ ਮੰਗ

Share this story

ਜਲੰਧਰ/ਲੁਧਿਆਣਾ, 8 ਸਤੰਬਰ- ਪੰਜਾਬ ਦੇ ਉ¤ਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ‘ਸਮਾਰਟ ਸਿਟੀ ਪ੍ਰੋਜੈਕਟ’ ਤਹਿਤ ਕੇਂਦਰ ਸਰਕਾਰ ਤੋਂ ਹੋਰ ਫੰਡਾਂ ਦੀ ਮੰਗ ਕੀਤੀ ਹੈ ਅਤੇ ਐਲਾਨ ਕੀਤਾ ਹੈ ਕਿ ਸ਼ਹਿਰ ਲੁਧਿਆਣਾ ਵਿੱਚ 1100 ਕਰੋੜ ਰੁਪਏ ਦੀ ਲਾਗਤ ਨਾਲ ਐਲੀਵੇਟਿਡ ਸੜਕ ਦਾ ਨਿਰਮਾਣ ਕਰਵਾਇਆ ਜਾਵੇਗਾ ਤਾਂ ਜੋ ਆਵਾਜਾਈ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।ਅੱਜ ਸਥਾਨਕ ਸਰਕਾਰੀ ਆਈ. ਟੀ. ਆਈ. (ਲੜਕੇ) ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਲੁਧਿਆਣਾ ਸ਼ਹਿਰ ਨੂੰ ‘ਸਮਾਰਟ ਸਿਟੀ’ ਵਜੋਂ ਵਿਕਸਤ ਕਰਨ ਲਈ ਘੱਟੋ-ਘੱਟ 2500 ਕਰੋੜ ਰੁਪਏ ਦੇ ਫੰਡ ਮੁਹੱਈਆ ਕਰਵਾਏ ਜਾਣ, ਕਿਉਂਕਿ 500 ਕਰੋੜ ਰੁਪਏ ਰਾਸ਼ੀ ਨਾਲ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਨਾ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਅਗਲੇ ਇੱਕ ਸਾਲ ਵਿੱਚ ਸੂਬਾ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ’ਤੇ 500 ਕਰੋੜ ਰੁਪਏ ਅਲੱਗ ਤੌਰ ’ਤੇ ਖਰਚੇ ਜਾਣਗੇ। ਉ¤ਪ ਮੁੱਖ ਮੰਤਰੀ ਨੇ ਹੋਰ ਕਿਹਾ ਕਿ ਸ਼ਹਿਰ ਵਿੱਚੋਂ ਟਰੈਫਿਕ ਦੀ ਸਮੱਸਿਆ ਨੂੰ ਪੱਕੇ ਤੌਰ ’ਤੇ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ 1100 ਕਰੋੜ ਰੁਪਏ ਦੀ ਲਾਗਤ ਨਾਲ ਐਲੀਵੇਟਿਡ ਸੜਕ ਦਾ ਨਿਰਮਾਣ ਕਰਵਾਇਆ ਜਾਵੇਗਾ। ਇਹ ਸੜਕ ਸਮਰਾਲਾ ਚੌਕ ਤੋਂਸ਼ੁਰੂ ਹੋ ਕੇ ਫਿਰੋਜ਼ਪੁਰ ਸੜਕ ਚੁੰਗੀ ਤੱਕ ਜਾਵੇਗੀ। ਸ੍ਰ. ਬਾਦਲ ਨੇ ਕਿਹਾ ਕਿ ਲੁਧਿਆਣਾ ਨੂੰ ਉ¤ਤਰੀ ਭਾਰਤ ਦਾ ਪਹਿਲਾ ਸੁਰੱਖਿਅਤ ਸ਼ਹਿਰ ਬਣਾਉਣ ਦੇ ਮਕਸਦ ਨਾਲ ‘ਸੇਫ ਸਿਟੀ ਪ੍ਰੋਜੈਕਟ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਸ਼ਹਿਰ ਦੇ ਵੱਖ-ਵੱਖ ਕੋਨਿਆਂ ’ਤੇ 160 ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣਗੇ। ਪਹਿਲੇ ਗੇੜ ਦਾ ਕੰਮ ਨਵੰਬਰ ਮਹੀਨੇ ਤੱਕ ਪੂਰਾ ਕਰ ਲਿਆ ਜਾਵੇਗਾ। ਸਾਹਨੇਵਾਲ ਹਵਾਈ ਅੱਡੇ ਦੇ ਵਿਕਾਸ ਬਾਰੇ ਪੁੱਛੇ ਜਾਣ ’ਤੇ ਸ੍ਰ. ਬਾਦਲ ਨੇ ਕਿਹਾ ਕਿ ਇਸ ਹਵਾਈ ਅੱਡੇ ਨੂੰ ਕੁਝ ਤਕਨੀਕੀ ਖਾਮੀਆਂ ਕਰਕੇ ਪੂਰੀ ਤਰ੍ਹਾਂ ਚਾਲੂ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਸੰਬੰਧੀ ਕੇਂਦਰੀ ਹਵਾਬਾਜੀ ਮੰਤਰਾਲੇ ਕੋਲ ਮਾਮਲਾ ਉਠਾ ਕੇ ਬੇਨਤੀ ਕੀਤੀ ਹੈ ਕਿ ਹਲਵਾਰਾ ਹਵਾਈ ਫੌਜ ਅੱਡੇ ਨੂੰ ਘਰੇਲੂ ਹਵਾਈ ਅੱਡੇ ਵਜੋਂ ਵਰਤਣ ਲਈ ਇਥੇ ਟਰਮੀਨਲ ਉਸਾਰ ਦਿੱਤਾ ਜਾਵੇ। ਆਮ ਆਦਮੀ ਪਾਰਟੀ ’ਤੇ ਵਾਰ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਤਾਨਾਸ਼ਾਹ ਮੁੱਖ ਮੰਤਰੀ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਾਰਿਆਂ ਨੂੰ ਪਤਾ ਲੱਗਾ ਗਿਆ ਹੈ ਕਿ ‘ਆਪ’ ਵਿੱਚ ਲੋਕਤੰਤਰ ਨਾਮ ਦੀ ਕੋਈ ਚੀਜ਼ ਨਹੀਂ ਅਤੇ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਅਸਫ਼ਲ ਰਹੀ ਹੈ। ਪਾਰਟੀ ਨੇ ਦਿੱਲੀ ਵਿੱਚ ਲੋਕਪਾਲ ਤਾਂ ਕੀ ਲਾਗੂ ਕਰਨਾ ਸੀ, ਸਗੋਂ ਲੋਕਾਂ ਦੇ ਸਿਰ ਟੈਕਸਾਂ ਦਾ ਬੋਝ ਪਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬੜੀਆ, ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਸਾਬਕਾ ਲੋਕ ਸਭਾ ਮੈਂਬਰ ਸ੍ਰ. ਅਮਰੀਕ ਸਿੰਘ ਆਲੀਵਾਲ, ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਮਦਨ ਲਾਲ ਬੱਗਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰ. ਜੰਗਵੀਰ ਸਿੰਘ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।

WRITTEN BY