ਜਲੰਧਰ/ਅਮਰਕੋਟ (ਤਰਨਤਾਰਨ), 9 ਸਤੰਬਰ- ਭਾਰਤ-ਪਾਕਿ ਜੰਗ 1965 ਦੀ 50ਵੀਂ ਵਰ੍ਹੇ ਗੰਢ ਮੌਕੇ ਕਸਬਾ ਅਮਰਕੋਟ ਵਿਖੇ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਜੰਗ ਦੌਰਾਨ ਸ਼ਹੀਦ ਹੋਣ ਵਾਲੇ ਕਵਾਟਰ ਮਾਸਟਰ ਹਵਾਲਦਾਰ ਅਬਦੁਲ ਹਾਮੀਦ ਪਰਮਵੀਰ ਚੱਕਰ ਵਿਜੇਤਾ ਅਤੇ ਦੂਸਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਹੋਇਆਂ ਸ਼ਹੀਦ ਹੋਣ ਵਾਲੇ ਨੌਜਵਾਨਾਂ ਦੀਆਂ ਵੀਰ ਨਾਰੀਆਂ ਦੀ ਪੈਨਸ਼ਨ ਪ੍ਰਤੀ ਮਹੀਨਾ 2 ਹਜ਼ਾਰ ਰੁਪਏ ਵਧਾਉਣ ਅਤੇ ਉਨ੍ਹਾਂ ਨੂੰ ਮੁਫਤ ਬੱਸ ਸਫਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ। ਰਾਜ ਪੱਧਰੀ ਸਮਾਗਮ ਤੋਂ ਪਹਿਲਾਂ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸ. ਬਿਕਰਮ ਸਿੰਘ ਮਜੀਠੀਆ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ, ਸ. ਜਨਮੇਜਾ ਸਿੰਘ ਸੇਖੋਂ ਕੈਬਨਿਟ ਮੰਤਰੀ, ਸ੍ਰੀ ਚੁੰਨੀ ਲਾਲ ਭਗਤ ਪ੍ਰੋ. ਵਿਰਸਾ ਸਿੰਘ ਵਲਟੋਹਾ, ਜਨਰਲ ਕੇ.ਜੇ. ਸਿੰਘ ਲੈਫਟੀਨੈਂਟ ਕਰਨਲ ਪੱਛਮੀ ਕਮਾਂਡ ਨੇ ਪਿੰਡ ਆਸਲ ਉਤਾੜ ਵਿਖੇ ਸ੍ਰੀ ਅਬਦੁਲ ਹਾਮੀਦ ਅਤੇ ਦੂਸਰੇ ਸ਼ਹੀਦਾਂ ਦੀ ਸਮਾਧ ’ਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ। ਇਸ ਉਪਰੰਤ ਅਮਰਕੋਟ ਵਿਖੇ ਆਯੋਜਿਤ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਉਨ੍ਹਾਂ ਮਹਾਨ ਯੋਧਿਆਂ, ਜਿਨ੍ਹਾਂ ਨੇ
ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਮਹਾਨ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਦੇ ਪਰਿਵਾਰਾਂ ਦੇ ਕਲਿਆਣ ਲਈ ਪੰਜਾਬ ਸਰਕਾਰ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਮਹਾਨ ਸਪੂਤਾਂ ਵੱਲੋਂ ਦਿੱਤੀਆਂ ਗਈਆਂ ਮਹਾਨ ਕੁਰਬਾਨੀਆਂ ਪ੍ਰਤੀ ਉਨ੍ਹਾਂ ਦਾ ਸਿਰ ਸਤਿਕਾਰ ਵਜੋਂ ਝੁਕਦਾ ਹੈ। 1965 ਦੀ ਭਾਰਤ-ਪਾਕਿ ਜੰਗ ਵਿਚ ਪੱਛਮੀ ਕਮਾਂਡ ਦੇ ਕਮਾਂਡਰ ਜਨਰਲ ਹਰਬਖਸ਼ ਸਿੰਘ ਵੱਲੋਂ ਵਿਖਾਈ ਗਈ ਬੇਮਿਸਾਲ ਬਹਾਦੁਰੀ, ਯੁੱਧਨੀਤਕ ਯੋਜਨਾਬੰਧੀ ਅਤੇ ਅਗਵਾਈ ਦੀ ਭਰਪੂਰ ਪ੍ਰਸੰਸਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਮੁਕਾਬਲੇ ਦੀ ਯੁਧਨੀਤਕ ਸੂਝ-ਬੂਝ ਦੀ ਮਿਸਾਲ ਵਿਸ਼ਵ ਦੇ ਇਤਿਹਾਸ ਵਿਚ ਨਹੀਂ ਮਿਲਦੀ ਹੈ। ਵੱਡੀ ਗਿਣਤੀ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਹਾਲ ਹੀ ਵਿਚ ਪਰਮਵੀਰ ਚੱਕਰ ਵਿਜੇਤਾ ਨੂੰ ਦਿੱਤੀ ਜਾਣ ਵਾਲੀ ਗ੍ਰਾਂਟ 30 ਲੱਖ ਤੋਂ ਵਧਾ ਕੇ 2 ਕਰੋੜ, ਮਹਾਵੀਰ ਚੱਕਰ ਵਿਜੇਤਾ ਦੀ ਗ੍ਰਾਂਟ 20 ਲੱਖ ਰੁਪਏ ਤੋਂ ਵਧਾ ਕੇ 1 ਕਰੋੜ, ਵੀਰ ਚੱਕਰ ਸਨਮਾਨਿਤ ਫੌਜੀਆਂ ਨੂੰ 15 ਲੱਖ ਤੋਂ ਵਧਾ ਕੇ 50 ਲੱਖ ਰੁਪਏ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸੇ ਤਰ੍ਹਾਂ ਵੀਰ ਨਾਰੀਆਂ ਨੂੰ ਦਿੱਤਾ ਜਾਣ ਵਾਲਾ ਪ੍ਰਤੀ ਮਹੀਨਾ ਆਵਾਜਾਈ ਭੱਤਾ 150 ਰੁਪਏ ਤੋਂ ਵਧਾ ਕੇ 500 ਰੁਪਏ ਮਹੀਨਾ ਕੀਤਾ ਗਿਆ ਹੈ। ਸ. ਬਾਦਲ ਨੇ ਅੱਗੇ ਕਿਹਾ ਕਿ ਲੜਾਈ ਦੌਰਾਨ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਐਕਸ ਗ੍ਰੇਸ਼ੀਆ ਗ੍ਰਾਂਟ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਅਤੇ 75 ਫੀਸਦੀ ਆਪੰਗ ਹੋ ਜਾਣ ਦੀ ਸੂਰਤ ਵਿਚ ਇਹ ਗ੍ਰਾਂਟ 2 ਲੱਖ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ ਅਤੇ ਸ਼ਰੀਰਕ ਤੌਰ ’ਤੇ 50 ਫੀਸਦੀ ਆਪੰਗਤਾ ਦੀ ਸੂਰਤ ਵਿਚ ਇਹ ਭੱਤਾ ਇਕ ਲੱਖ ਤੋਂ 2 ਲੱਖ ਰੁਪਏ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮਿਹਨਤੀ ਕਿਸਾਨਾਂ ਨੂੰ ਦੇਸ਼ ਦੇ ਸਰੱਖਿਆ ਸੇਵਾਵਾਂ ਦੇ ਅਧਿਕਾਰੀਆਂ ਨਾਲ ਬਰਾਬਰਤਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਫੌਜੀ ਜਵਾਨ ਜਿੱਥੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਉ¤ਥੇ ਪੰਜਾਬ ਦੇ ਕਿਸਾਨ ਨੇ ਸਖਤ ਮਿਹਨਤ ਕਰਕੇ ਦੇਸ਼ ਨੂੰ ਅਨਾਜ ਪੈਦਾਵਰ ਖੇਤਰ ਵਿਚ ਸਵੈ-ਨਿਰਭਰ ਬਣਾਇਆ ਹੈ ਪਰੰਤੁ ਉਨ੍ਹਾਂ ਨੇ ਦੱਖ ਜਾਹਰ ਕੀਤਾ ਕਿ ਕਿਸਾਨਾਂ ਦੀ ਬੇਮਿਸਾਲ ਮਿਹਨਤ ਅਤੇ ਯੋਗਦਾਨ ਪਾਉਣ ਦੇ ਬਾਦਵਜੁਦ ਕਿਸਾਨੀ ਇਸ ਵਕਤ ਵੱਡੇ ਸੰਕਟ ਵਿਚੋਂ ਗੁਜਰ ਰਹੀ ਹੈ। ਇਸ ਰਾਜ ਪੱਧਰੀ ਸਮਾਗਮ ਦੌਰਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਲੋਕ ਸਭਾ ਨੇ ਫੌਜੀ ਜਵਾਨਾਂ ਵੱਲੋਂ ਵਿਖਾਈ ਗਈ ਬੇਮਿਸਾਲ ਬਹਾਦੁਰੀ ਅਤੇ ਦਿਲੇਰੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਜੇਕਰ ਉਸ ਸਮੇਂ ਸਾਡੇ ਫੌਜੀ ਜਵਾਨ ਅਤੇ ਜਨਰਲ ਪਾਕਿਸਤਾਨ ਨੂੰ ਮੁੰਹ ਤੋੜਵਾਂ ਜਵਾਬ ਨਾ ਦਿੰਦੇ ਤਾਂ ਲੜਾਈ ਦਾ ਨਕਸ਼ਾ ਕੁਝ ਹੋਰ ਹੁੰਦਾ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਜੰਗ ਦੌਰਾਨ ਸਰਹੱਦੀ ਲੋਕਾਂ ਵੱਲੋਂ ਵੀ ਬੇਮਿਸਾਲ ਬਹਾਦੁਰੀ ਦਾ ਮੁਜਾਹਰਾ ਕਦਿਆਂ ਫੌਜ ਨੂੰ ਹਰ ਕਿਸਮ ਦੀ ਮਦਦ ਮੁਹੱਈਆ ਕਰਵਾਈ। ਉਨ੍ਹਾਂ ਕਿਹਾ ਕਿ 1965 ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ ਕਰਨਾ ਉਨ੍ਹਾਂ ਦੇਸ਼ ਦੇ ਮਹਾਨ ਸਪੂਤਾਂ ਨੂੰ ਸੱਚੀ ਸ਼ਰਧਾਂਜਲੀ ਹੈ। ਇਸ ਰਾਜ ਪੱਧਰੀ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਸ. ਬਿਕਰਮ ਸਿੰਘ ਮਜੀਠੀਆ, ਸ. ਜਨਮੇਜਾ ਸਿੰਘ ਸੇਖੋਂ, ਸ੍ਰੀ ਚੁੰਨੀ ਲਾਲ ਭਗਤ, ਤਿੰਨੇ ਕੈਬਨਿਟ ਮੰਤਰੀ ਪੰਜਾਬ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਭਾਈ ਮਨਜੀਤ ਸਿੰਘ ਚੇਅਰਮੈਨ ਪੇਡਾ, ਸ੍ਰੀ ਕੇ.ਜੇ.ਐ¤ਸ. ਚੀਮਾ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ, ਸ੍ਰੀ ਜੇ.ਐ¤ਸ. ਚੀਮਾ ਜਨਰਲ ਅਫ਼ਸਰ, ਬ੍ਰਿਗੇਡੀਅਰ ਜਤਿੰਦਰ ਸਿੰਘ ਅਰੋੜਾ ਡਾਇਰੈਕਟਰ ਸੈਨਿਕ ਭਲਾਈ, ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ, ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਡੀ.ਆਈ.ਜੀ., ਸ੍ਰੀ ਮਨਮੋਹਨ ਕੁਮਾਰ ਸ਼ਰਮਾ ਐ¤ਸ.ਐ¤ਸ.ਪੀ., ਸ. ਅਮਨਦੀਪ ਸਿੰਘ ਭੱਟੀ ਐ¤ਸ.ਡੀ.ਐ¤ਮ. ਪੱਟੀ ਵੀ ਹਾਜਰ ਸਨ।



