Skip to content
Independent perspectives. Global stories.
BREAKING

ਬਿਹਾਰ ਵਿਧਾਨ ਸਭਾ ਚੋਣਾਂ 12 ਅਕਤੂਬਰ ਤੋਂ 5 ਨਵੰਬਰ ਤੱਕ

Share this story

ਨਵੀਂ ਦਿੱਲੀ, 9 ਸਤੰਬਰ (ਪੀ. ਟੀ. ਲਾਇਵ)- ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਲਈ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਵਿੱਚ ਚੋਣਾਂ 5 ਪੜਾਵਾਂ ਵਿੱਚ ਹੋਣਗੀਆਂ। ਪਹਿਲੇ ਪੜਾਅ ਦਾ ਮਤਦਾਨ 12 ਅਕਤੂਬਰ ਨੂੰ ਹੋਵੇਗਾ। ਦੂਸਰੇ ਪੜਾਅ ਦਾ ਮਤਦਾਨ 16 ਅਕਤੂਬਰ ਨੂੰ ਅਤੇ ਤੀਸਰੇ ਪੜਾਅ ਦਾ ਮਤਦਾਨ 28 ਅਕਤੂਬਰ ਨੂੰ ਹੋਵੇਗਾ, ਜਦਕਿ ਚੌਥੇ ਪੜਾਅ ਲਈ ਵੋਟਾਂ 1 ਨਵੰਬਰ ਨੂੰ ਅਤੇ ਪੰਜਵੇਂ ਪੜਾਅ ਲਈ ਵੋਟਾਂ 5 ਨਵੰਬਰ ਨੂੰ ਪੈਣਗੀਆਂ। ਇਸ ਦੇ ਨਾਲ ਹੀ ਸੂਬੇ ਵਿੱਚ ਮਾਡਲ ਕੋਡ ਆਫ ਕੰਡਕਟ ਲਾਗੂ ਹੋ ਗਿਆ ਹੈ।ਮੁੱਖ ਚੋਣ ਕਮਿਸ਼ਨਰ ਨਸੀਮ ਜੈਦੀ ਨੇ ਅੱਜ ਇੱਥੇ ਪ੍ਰੈ¤ਸ ਕਾਨਫਰੰਸ ਦੌਰਾਨ ਬਿਹਾਰ ਵਿੱਚ ਹੋਣ ਵਾਲੀਆਂ ਚੋਣਾਂ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 8 ਨਵੰਬਰ ਨੂੰ ਹੋਵੇਗੀ। ਚੋਣ ਕਮਿਸ਼ਨ ਅਨੁਸਾਰ ਇਸ ਵਾਰ ਈਵੀਐਮ ’ਚ ਉਮੀਦਵਾਰਾਂ ਦੀ ਤਸਵੀਰ ਲੱਗੀ ਹੋਵੇਗੀ। ਸਾਰੇ ਚੋਣ ਨਤੀਜੇ 8 ਨਵੰਬਰ ਨੂੰ ਹੀ ਐਲਾਨ ਦਿੱਤੇ ਜਾਣਗੇ। ਸੁਰੱਖਿਆ ਪ੍ਰਬੰਧਾਂ ਵਜੋਂ ਨਕਸਲ ਪ੍ਰਭਾਵਿਤ ਖੇਤਰਾਂ ਵਿੱਚ 47 ਸੀਟਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਦੇ ਲਈ ਹੈਲੀਕਾਪਟਰ ਦਾ ਇਸਤੇਮਾਲ ਹੋਵੇਗਾ। ਸਾਰੇ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਏ ਜਾਣਗੇ। ਪੇਡ ਨਿਊਜ਼ ਨੂੰ ਰੋਕਣ ਲਈ ਕਦਮ ਉਠਾਏ ਜਾਣਗੇ। ਪਹਿਲੇ ਪੜਾਅ ਦੇ ਮਤਦਾਨ ਤੋਂ ਬਾਅਦ ਐਗਜ਼ਿਟ ਪੋਲ ਉ¤ਪਰ ਰੋਕ ਰਹੇਗੀ। ਸੁਰੱਖਿਆ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਅਰਧ ਸੈਨਿਕ ਬਲਾਂ ਦੀਆਂ 50 ਕੰਪਨੀਆਂ ਦੀ ਮੰਗ ਕੀਤੀ ਹੈ।ਜ਼ਿਕਰਯੋਗ ਹੈ ਕਿ ਬਿਹਾਰ ਵਿਧਾਨਸਭਾ ਦੀਆਂ 243 ਸੀਟਾਂ ਹਨ। ਜਨਤਾ ਦਲ (ਯੂਨਾਈਟਿਡ), ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਮਹਾਗਠਜੋੜ ਕਾਇਮ ਕਰਕੇ ਚੋਣ ਮੈਦਾਨ ’ਚ ਨਿਤਰੇ ਹਨ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਿੱਚ ਐਨਡੀਏ ਦੀਆਂ ਪਾਰਟੀਆਂ ਸ਼ਾਮਿਲ ਹਨ, ਜਿਨ੍ਹਾਂ ਵਿੱਚ ਰਾਮਵਿਲਾਸ ਪਾਸਵਾਨ ਦੀ ਅਗਵਾਈ ਵਾਲੀ ਲੋਕ ਜਨ ਸ਼ਕਤੀ ਪਾਰਟੀ ਵੀ ਸ਼ਾਮਿਲ ਹੈ। ਇਨ੍ਹਾਂ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਮਹਾਦਲਿਤ ਵੋਟਰਾਂ ਦੀਆਂ ਵੋਟਾਂ ਹਾਸਿਲ ਕਰਨ ਲਈ ਵਿਸ਼ੇਸ਼ ਭੂਮਿਕਾ ਨਿਭਾਉਣਗੇ।

WRITTEN BY