Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਲਾਜਪਤ ਰਾਏ ਦੇ ਜਨਮ ਸਥਾਨ ਦੇ ਵਿਕਾਸ ਲਈ 14.39 ਕਰੋੜ ਦੇਣ ਦਾ ਐਲਾਨ

Share this story

ਚੰਡੀਗੜ੍ਹ, 10 ਸਤੰਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦੀ 150ਵੀਂ ਜਨਮ ਵਰ੍ਹੇਗੰਢ ਦੀ ਯਾਦ ਵਜੋਂ ਉਨ੍ਹਾਂ ਦੇ ਜਨਮ ਸਥਾਨ ਪਿੰਡ ਢੁਡੀਕੇ (ਜ਼ਿਲ੍ਹਾ ਮੋਗਾ) ਵਿੱਚ ਵਿਕਾਸ ਕਾਰਜਾਂ ਲਈ 14.39 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਸ. ਬਾਦਲ ਨੇ ਅੱਜ ਇੱਥੇ ਮੁੱਖ ਮੰਤਰੀ ਨਿਵਾਸ ’ਤੇ ਲਾਲਾ ਲਾਜਪਤ ਰਾਏ ਦੀ 150ਵੀਂ ਜਨਮ ਵਰ੍ਹੇਗੰਢ ਦੇ ਸਮਾਰੋਹ ਮਨਾਉਣ ਬਾਰੇ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੌਰਾਨ ਲਿਆ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਸ ਇਤਿਹਾਸਕ ਪਿੰਡ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਜਿਨ੍ਹਾਂ ਵਿੱਚ ਲਾਲਾ ਲਾਜਪਤ ਰਾਏ ਸਰਕਾਰੀ ਕਾਲਜ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ 300 ਵਿਅਕਤੀਆਂ ਦੇ ਬੈਠਣ ਦੀ ਸਮਰਥਾ ਵਾਲੇ ਆਡੀਟੋਰੀਅਮ ਦੀ ਉਸਾਰੀ ਤੋਂ ਇਲਾਵਾ 4.50 ਕਰੋੜ ਰੁਪਏ ਦੀ ਲਾਗਤ ਨਾਲ ਕਾਲਜ ਦੇ ਹਾਕੀ ਸਟੇਡੀਅਮ ਵਿੱਚ ਐਸਟਰੋਟਰਫ ਵਿਛਾਉਣਾ ਸ਼ਾਮਲ ਹੈ। ਇਸੇ ਤਰ੍ਹਾਂਦੋ ਕਰੋੜ ਰੁਪਏ ਖਰਚ ਕੇ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ, ਮੌਜੂਦਾ ਇਮਾਰਤ ਦੀ ਮੁਰੰਮਤ, ਨਵਾਂ ਪ੍ਰਸ਼ਾਸਕੀ ਬਲਾਕ,

ਰਿਕਾਰਡ ਰੂਮ ਦੀ ਉਸਾਰੀ ਤੋਂ ਇਲਾਵਾ ਵਿਸ਼ੇਸ਼ ਵਿਦਿਆਰਥੀਆਂ ਲਈ ਰੈਂਪ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਉਚੇਰੀ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਹਦਾਇਤ ਕੀਤੀ ਕਿ ਕਾਲਜ ਵਿੱਚ ਇਹ ਕੰਮ ਫੌਰੀ ਤੌਰ ’ਤੇ ਸ਼ੁਰੂ ਕਰਵਾ ਦਿੱਤੇ ਜਾਣ ਤਾਂ ਕਿ ਇਨ੍ਹਾਂ ਨੂੰ ਜਨਵਰੀ, 2016 ਤੱਕ ਮੁਕੰਮਲ ਕੀਤਾ ਜਾ ਸਕੇ। ਮੀਟਿੰਗ ਵਿੱਚ ਕੈਬਨਿਟ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ, ਸ. ਸੋਹਣ ਸਿੰਘ ਠੰਡਲ ਤੇ ਸ. ਪਰਮਿੰਦਰ ਸਿੰਘ ਢੀਂਡਸਾ, ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਪ੍ਰਮੁੱਖ ਸਕੱਤਰ ਸੱਭਿਆਚਾਰਕ ਮਾਮਲੇ ਸ੍ਰੀਮਤੀ ਅੰਜਲੀ ਭਾਵਰਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ, ਸਕੱਤਰ ਉਚੇਰੀ ਸਿੱਖਿਆ ਸ੍ਰੀ ਏ. ਵੇਨੂੰ ਪ੍ਰਸਾਦ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸ੍ਰੀ ਰਾਹੁਲ ਤਿਵਾੜੀ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪਰਦੀਪ ਅਗਰਵਾਲ, ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਪ੍ਰਿਅੰਕ ਭਾਰਤੀ ਅਤੇ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਹਾਜ਼ਰ ਸਨ।

WRITTEN BY