ਚੰਡੀਗੜ੍ਹ, 10 ਸਤੰਬਰ (ਨਾਗਪਾਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸ਼ੁੱਕਰਵਾਰ ਨੂੰ ਮੁਹਾਲੀ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ। ਉਹ ਸੈਕਟਰ-25 ਦੀ ਰੈਲੀ ਗਰਾਊਂਡ ‘ਚ ਬਾਅਦ ਦੁਪਹਿਰ 25 ਹਜ਼ਾਰ ਵਿਅਕਤੀਆਂ ਦੀ ਸਮਰੱਥਾ ਵਾਲੇ ਪੰਡਾਲ ‘ਚ ਰੈਲੀ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।



