Skip to content
Independent perspectives. Global stories.
BREAKING

ਮੁੱਖ ਮੰਤਰੀ, ਉ¤ਪ ਮੁੱਖ ਮੰਤਰੀ ਤੇ ਮਜੀਠੀਆ ਵੱਲੋਂ ਪ੍ਰਕਾਸ਼ ਪੁਰਬ ’ਤੇ ਵਧਾਈ

Share this story

ਚੰਡੀਗੜ੍ਹ, 13 ਸਤੰਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ  ਨੇ ਅੱਜ ਸਮੁੱਚੇ ਨਾਨਕ ਨਾਮ ਲੇਵਾ ਅਤੇ ਪੂਰੀ ਲੋਕਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 411ਵੇਂ ਪ੍ਰਕਾਸ਼ ਪੁਰਬ ’ਤੇ ਵਧਾਈ ਦਿੱਤੀ ਹੈ।ਆਪਣੇ ਸੰਦੇਸ਼ ਵਿੱਚ ਸ. ਬਾਦਲ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਦਾ ਪੂਰੀ ਦੁਨੀਆਂ ਵਿੱਚ ਪਾਸਾਰ ਕੀਤਾ ਜਾਵੇ ਤਾਂ ਜੋ ਮਾਨਵਤਾ ਵਿੱਚ ਇਕਸੁਰਤਾ, ਪਿਆਰ, ਹਮਦਰਦੀ ਅਤੇ ਸ਼ਾਂਤੀ ਦੀ ਭਾਵਨਾ ਨੂੰ ਵਿਕਸਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿੰਦੀ ਲੋਕਾਈ ਤੱਕ ਮਾਨਵਤਾ ਨੂੰ ਸ਼ਾਂਤੀ, ਪਿਆਰ, ਹਮਦਰਦੀ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਿੱਤ ਦੀ ਜ਼ਿੰਦਗੀ ਵਿੱਚ ਸਾਡੀ ਅਗਵਾਈ ਕਰਦੇ ਹੋਏ ਸਾਨੂੰ ਸੱਚ ਦੇ ਮਾਰਗ ’ਤੇ ਚੱਲਣ ਦੀ ਸਿੱਖਿਆ ਦਿੰਦੇ ਹਨ ਅਤੇ ਸੱਚ ਦੇ ਮਾਰਗ ਲਈ ਆਪਾ ਕੁਰਬਾਨ ਕਰਨ ਦੀ ਜਾਚ ਵੀ ਸਾਨੂੰ ਇਸ ਅਗੰਮੀ ਬਾਣੀ ਤੋਂ ਮਿਲਦੀ ਹੈ। ਸ. ਬਾਦਲ ਨੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ’ਤੇ ਅਮਲ ਕਰਕੇ ਆਪਣੀ ਜ਼ਿੰਦਗੀ ਨੂੰ ਸੁਖਾਵਾਂ, ਸ਼ਾਂਤੀਪੂਰਨ ਬਣਾਉਣ ਅਤੇ ਇਸ ਦੇ ਨਾਲ ਹੀ ਸਮਾਜ ਵਿਚ ਆਪਸੀ ਭਾਈਚਾਰੇ ਅਤੇ ਇਕਸੁਰਤਾ ਦਾ ਮਾਹੌਲ ਪੈਦਾ ਕਰਨ।

WRITTEN BY