ਮੈਰੀਲੈਂਡ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਵੱਲੋਂ ਅਮਰੀਕਾ ਦੇ ਐਨਆਰਆਈ ਸ਼੍ਰੋਮਣੀ ਅਕਾਲੀ ਦਲ ਦੇ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ। ਬਾਲਟੀਮੋਰ ਤੋਂ ਡਾ. ਸੁਰਿੰਦਰ ਸਿੰਘ ਗਿੱਲ ਨੂੰ ਈਸਟ ਕੋਸਟ ਅਮਰੀਕਾ ਦਾ ਉ¤ਪ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਅਮਰੀਕਾ ਦਾ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ ਬਣਾਇਆ ਗਿਆ। ਇਸ ਨਿਯੁਕਤੀ ’ਤੇ ਜਿੱਥੇ ਪ੍ਰਮੁੱਖ ਸ਼ਖਸੀਅਤ ਵੱੋਲਂ ਵਧਾਈ ਦਿੱਤੀ ਗਈ ਉ¤ਥੇ ਡਾ. ਸੁਰਿੰਦਰ ਸਿੰਘ ਗਿੱਲ ਸਿੱਖ ਐਸੋਸੀਏਸ਼ਨ ਆਫ ਬਾਲਟੀਮੋਰ ਗੁਰੂ ਘਰ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਦਾ ਧੰਨਵਾਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਮੰਗਲ ਸਿੰਘ ਜੀ ਵੱਲੋਂ ਜਿੱਥੇ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਅਤੇ ਇਸ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਸਬੰਧੀ ਅਰਦਾਸ ਕੀਤੀ ਗਈਉਥੇ ਉਨ੍ਹਾਂ ਨੂੰ ਸਿਰੋਪਾਓ ਅਤੇ ਸਿਰੀ ਸਾਹਿਬ ਭੇਟ ਕਰਕੇ ਨਿਵਾਜਿਆ ਗਿਆ। ਉਨ੍ਹਾਂ ਕਿਹਾ ਕਿ ਡਾ. ਗਿੱਲ ਸੱਚੀ-ਸੁੱਚੀ ਸ਼ਖਸੀਅਤ ਦੇ ਮਾਲਕ ਹਨ ਅਤੇ ਈਸਟ ਕੋਸਟ ਦੀ ਜਾਣੀ-ਪਹਿਚਾਣੀ ਸ਼ਖਸੀਅਤ ਹਨ ਜਿਨ੍ਹਾਂ ਨੇ ਆਪਣੀ ਕਲਮ ਰਾਹੀਂ ਅਨੇਕਾਂ ਕਾਰਜਾਂ ਨੂੰ ਨੇਪੜੇ ਚਾੜ੍ਹਿਆ ਹੈ। ਅੱਜ ਉਨ੍ਹਾਂ ਦਾ ਸਨਮਾਨ ਜਿੱਥੇ ਅਕਾਲ ਪੁਰਖ ਦਾ ਸ਼ੁਕਰਾਨਾ ਹੈ ਉ¤ਥੇ ਉਨ੍ਹਾਂ ਨੂੰ ਚੰਗੇ ਕਾਰਜ ਕਰਨ ਲਈ ਨਸੀਹਤ ਵੀ ਹੈ। ਸੋ ਸੰਗਤਾਂ ਇਨ੍ਹਾਂ ਦਾ ਭਰਪੂਰ ਲਾਭ ਉਠਾਉਣਗੀਆਂ।



