ਸਮਾਣਾ, 19 ਸਤੰਬਰ (ਬਲਜੀਤ ਸਿੰਘ ਦੋਦੜਾ)- ਯੂਥ ਕਾਂਗਰਸ ਦੇ ਸਾਬਕਾ ਜਰਨਲ ਸਕੱਤਰ ਜਿੰਮੀ ਗਰਗ ਦੀ ਅਗਵਾਈ ਹੇਠ ਇਕ ਯੂਥ ਵਫਦ ਕਾਾਂਗਰਸ ਪਾਰਟੀ ਦੀ ਸ੍ਰੀਮਤੀ ਪ੍ਰਧਾਨ ਸੋਨੀਆਂ ਗਾਂਧੀ ਨੂੰ ਉਨ੍ਹਾਂ ਦੇ ਗ੍ਰਹਿ ਸਥਾਨ ਦਿੱਲੀ ਵਿਖੇ ਮਿਲਿਆ ਜਿਥੇ ਜਿੰਮੀ ਗਰਗ ਨੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੇ ਹਲਾਤਾਂ ਤੋਂ ਜਾਣੂ ਕਰਵਾਇਆ ਤੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਹੀ ਵਾਗ ਡੋਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਸੰਭਾਲ ਸਕਦੇ ਹਨ ਕਿਉਂਕਿ ਪੰਜਾਬ ਦੇ ਲੋਕਾਂ ਅੰਦਰ ਕੈਪਟਨ ਸਿੰਘ ਬਹੁਤ ਪਿਆਰ ਤੇ ਸਤਿਕਾਰ ਦਿੰਦੇ ਹਨ ਤੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ 2017 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਉਪਰੰਤ ਮੁੱਖ ਮੰਤਰੀ ਵਜੋ0 ਵੇਖਣਾ ਚਾਹੁੰਦੇ ਹਨ ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰਾਂ ਦੇ ਡਿੱਗੇ ਹੋ0ਸਲੇ ਬੁਲੰਦ ਕਰਨ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਲਗਾਤਾਰ ਰੈਲੀਆ ਕਰਦੇ ਆ ਰਹੇ ਹਨ ਤਾਂ ਜੋ ਕਾਂਗਰਸੀਆਂ ਦੇ
ਹੌਂਸਲੇ ਬੁਲੰਦ ਹੋ ਸਕਣ. ਰੈਲੀਆਂ ਵਾਲੇ ਇਕੱਠਾ ਤੋਂ ਸਾਫ ਪਤਾ ਚਲਦਾ ਹੈ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਦਿਲੋਂ ਸਤਿਕਾਰ ਦਿੰਦੇ ਹਨ ਤੇ 2017 ਵਿੱਚ ਅਗਲੇ ਮੁੱਖ ਮੰਤਰੀ ਵਜੋਂ ਵੇਖਣਾ ਚਾਹੁੰਦੇ ਹਨ। ਜਿੰਮੀ ਗਰਗ ਯੂਥ ਆਗੂ ਨੇ ਦੱਸਿਆ ਕਿ ਸ੍ਰੀਮਤੀ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਵਾਗਡੋਰ ਜਲਦੀ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਜਾਵੇਗੀ।



