Skip to content
Independent perspectives. Global stories.
BREAKING

ਪੰਜ ਸਿੰਘ ਸਾਹਿਬਾਨ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦਾ ਵੱਡਾ ਫ਼ੈਸਲਾ

Share this story

ਅੰਮ੍ਰਿਤਸਰ, 24 ਸਤੰਬਰ (ਸੁਨੀਲ ਗੁਪਤਾ)- 2007 ’ਚ ਦਸਮ ਪਾਤਸ਼ਾਹ ਦਾ ਸਵਾਂਗ ਰਚਾਉਂਦਿਆਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਆਪਣੀ ਗਲਤੀ ਸਬੰਧੀ ਮੁਆਫੀਨਾਮਾ ਭੇਜਣ ਉਪਰੰਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੌਰਾਨ ਕੀਤੀ ਗਈ ਵਿਚਾਰ ਮਗਰੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ ਕਰਨ ਦਾ ਵੱਡਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਡੇਰਾ ਮੁਖੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਲਿਖੇ ਪੱਤਰ ਵਿੱਚ ਕਿਹਾ ਸੀ ਕਿ ਉਹ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸਮੇਤ ਸਾਰੇ ਪੀਰ ਬੈਗੰਬਰਾਂ ਦੀ ਨਕਲ ਕਰਨਾ ਤਾਂ ਦੂਰ ਅਜਿਹਾ ਕਰਨ ਦੀ ਸੋਚ ਵੀ ਨਹੀਂ ਸਕਦੇ। ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਮੁਆਫੀ ਦਿੱਤੇ ਜਾਣ ਬਾਅਦ ਹੁਣ ਇਹ ਮਾਮਲਾ ਸਮਾਪਤ ਹੋ ਗਿਆ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਕਾਫੀ ਵਿਰੋਧ ਪ੍ਰਗਟ ਕੀਤਾ ਜਾ ਰਿਹਾ ਸੀ ਅਤੇ ਡੇਰਾ ਸਿਰਸਾ ਮੁਖੀ ਵਿਰੁੱਧ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ।

WRITTEN BY