Skip to content
Independent perspectives. Global stories.
BREAKING

ਕਿਸਾਨਾਂ ਦੀ ਦੁੱਖ ਦੀ ਘੜੀ ’ਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ : ਹਰਸਿਮਰਤ ਬਾਦਲ

Share this story

ਬਠਿੰਡਾ, 24 ਸਤੰਬੱਰ (ਜੋਗਿੰਦਰ ਮਾਂਡੀਆ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਉਨ੍ਹਾਂ ਦੀ ਹਰ ਦੁੱਖ-ਸੁੱਖ ਦੀ ਘੜੀ ਵਿਚ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਚਿੱਟੀ ਮੱਖੀ ਦੇ ਹਮਲੇ ਸਬੰਧੀ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਦਾ ਕੰਮ ਪੂਰੇ ਜ਼ੋਰਾਂ ’ਤੇ ਹੈ ਅਤੇ ਨਾਲ ਹੀ ਬਾਕੀ ਰਹਿੰਦੇ ਕਿਸਾਨਾਂ ਦੀ ਖਰਾਬ ਫ਼ਸਲ ਦੀ ਗਿਰਦਾਵਰੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਰਮਾ ਪੱਟੀ ਦੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਖਰਾਬੇ ਦੇ ਮੁਆਵਜ਼ੇ ਵੰਡ ਸਬੰਧੀ ਕੰਮ ਦੀ ਮੋਨੀਟਰਿੰਗ ਕਰਨ। ਇਸੇ ਤਰ੍ਹਾਂ ਸਾਰੇ ਵਧੀਕ ਡਿਪਟੀ ਕਮਿਸ਼ਨਰ ਅਤੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਵੀ ਗਿਰਦਾਵਰੀ ਅਤੇ ਮੁਆਵਜੇ ਵੰਡ ਸਬੰਧੀ ਕੰਮ ਨੂੰ ਨੇਪਰੇ ਚਾੜ੍ਹਨ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਕੇਂਦਰੀ ਮੰਤਰੀ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ213 ਕਿਸਾਨਾਂ ਨੂੰ 10.87 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਅੱਜ ਪਿੰਡ ਭਾਗੀਬਾਂਦਰ, ਲਾਲੇਆਣਾ ਅਤੇ ਮਾਹੀਨੰਗਲ ਦੇ 35 ਕਿਸਾਨਾਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ। ਇਸੇ ਤਰ੍ਹਾਂ ਮੌੜ ਦੇ 20 ਪਿੰਡਾਂ ਦੇ 99 ਕਿਸਾਨਾਂ ਨੂੰ 4.10 ਲੱਖ ਰੁਪਏ ਵੰਡੇ ਗਏ। ਉਨ੍ਹਾਂ ਦੱਸਿਆ ਕਿ ਬਠਿੰਡਾ ਬਲਾਕ ’ਚ 79 ਕਿਸਾਨਾਂ ਨੂੰ ਪਿੰਡ ਰਾਏਕੇ ਕਲਾਂ, ਕਾਲਝਰਾਨੀ, ਬਾਜਕ, ਚੱਕ ਅਤਰ ਸਿੰਘ ਵਾਲਾ, ਝੁੰਬਾ ਅਤੇ ਘੁੱਦਾ ਨੂੰ 4.77 ਲੱਖ ਰੁਪਏ ਦੀ ਰਾਸ਼ੀ ਦੀ ਵੰਡ ਕੀਤੀ ਗਈ।Êਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਚਿੱਟੀ ਮੱਖੀ ਦਾ ਹਮਲਾ ਸਿਰਫ਼ ਪੰਜਾਬ ਤੱਕ ਹੀ ਸੀਮਤ ਨਹੀਂ, ਹਰਿਆਣਾ ਅਤੇ ਰਾਜਸਥਾਨ ਦੀਆਂ ਨਰਮਾ ਪੱਟੀਆਂ ਵੀ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਔਖੀ ਘੜੀ ਵਿਚ ਕਿਸਾਨਾਂ ਦੀ ਬਾਂਹ ਫੜਨ ਲਈ ਵਚਨਬੱਧ ਹੈ।

WRITTEN BY