ਨਿਊਯਾਰਕ, 25 ਸਤੰਬਰ (ਪੀ. ਟੀ.)- ਅਮਰੀਕਾ ਦੇ ਪ੍ਰਮੁੱਖ ਉਦਯੋਗਪਤੀਆਂ ਨੇ ਭਾਰਤ ਵਿੱਚ ਆਰਥਿਕ ਸੁਧਾਰ ਤੇਜ਼ ਕਰਨ ਦੇ ਨਾਲ ਹੋਰ ਕਦਮ ਉਠਾਏ ਜਾਣ ਦੀ ਮੰਗ ਕੀਤੀ ਹੈ, ਜਿਸ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸੁਧਾਰ ਪ੍ਰਕਿਰਿਆ ਤੇਜ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ੍ਰੀ ਮੋਦੀ ਨੇ ਉਦਯੋਗਪਤੀਆਂ ਨੂੰ ਭਾਰਤ ਵਿੱਚ ਮੌਜੂਦ ਵਿਸ਼ਾਲ ਮੌਕਿਆਂ ਦਾ ਲਾਭ ਉਠਾਉਣ ਲਈ ਕਿਹਾ। ਉਨ੍ਹਾਂ ਪ੍ਰਮੁੱਖ ਉਦਯੋਗਪਤੀਆਂ ਵਿੱਚ 42 ਕੰਪਨੀਆਂ ਦੇ ਸੀਈਓਜ਼ ਸ਼ਾਮਿਲ ਸਨ।


