ਨਵੀਂ ਦਿੱਲੀ- ਰਾਜਸਥਾਨ ਵਿੱਚ ਖਾਣਾਂ ਦੇ ਠੇਕੇ ਦੀ ਵੰਡ ਵਿੱਚ ਗੜਬੜੀ ਦੇ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਕਾਂਗਰਸ ਉ¤ਪਰ ਪਲਟਵਾਰ ਕਰਦਿਆਂ ਕਿਹਾ ਕਿ ਕਾਂਗਰਸ ਰਾਜ ਦੌਰਾਨ ਹੀ ਖਾਣਾਂ ਦੀ ਨਿਲਾਮੀ ਦਾ ਫੈਸਲਾ ਹੋਇਆ ਸੀ। ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ੋਕ ਪ੍ਰਣਾਮੀ ਨੇ ਪ੍ਰੈ¤ਸ ਕਾਨਫਰੰਸ ਕਰਕੇ ਕਿਹਾ ਕਿ ਮਾਈਨਿੰਗ ਬਲਾਕਾਂ ਦੀ ਨਿਲਾਮੀ ਦੀਆਂ ਅਰਜ਼ੀਆਂ ਦੀ ਮੰਗ ਕਾਂਗਰਸ ਦੇ ਰਾਜ ਦੌਰਾਨ ਹੀ ਜਾਰੀ ਕੀਤੀ ਗਈ ਸੀ, ਪਰ ਭਾਜਪਾ ਦੇ ਰਾਜ ਦੌਰਾਨ ਹੀ ਇਹ ਗੜਬੜੀਆਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀਆਂ ਗਲਤੀਆਂ ਨੂੰ ਛੁਪਾਉਣ ਲਈ ਇਹ ਦੋਸ਼ ਲਗਾ ਰਹੀ ਹੈ। ਕਾਂਗਰਸ ਅਤੇ ਭਾਜਪਾ ਵੱਲੋਂ ਇੱਕ ਦੂਸਰੇ ਉ¤ਪਰ ਖਾਣਾਂ ਦੀ ਵੰਡ ਨੂੰ ਲੈ ਕੇ ਕਰੋੜਾਂ ਰੁਪਏ ਦੇ ਘਪਲੇ ਦਾ ਮਾਮਲਾ ਤਿੱਖਾ ਰੂਪ ਧਾਰਨ ਕਰ ਗਿਆ ਹੈ।



