ਜਲੰਧਰ, 28 ਸਤੰਬਰ (ਪੀ. ਟੀ.)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਬਾਰੇ ਫ਼ੈਸਲਾ ਆਉਂਦੇ 15 ਦਿਨਾਂ ਵਿਚ ਹੋ ਜਾਵੇਗਾ ਅਤੇ ਇਸ ਸਬੰਧੀ ਕਾਂਗਰਸ ਹਾਈਕਮਾਂਡ ਜੋ ਫ਼ੈਸਲਾ ਕਰੇਗੀ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਇਹ ਬਿਆਨ ਅ¤ਜ ਇ¤ਥੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਦਿ¤ਤਾ। ਉਨ੍ਹਾਂ ਕਿਹਾ ਕਿ ਉਹ ਅ¤ਜ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਾਰਟੀ ਦੀ ਏਕਤਾ ਲਈ ਅਰਦਾਸ ਕਰਕੇ ਆਏ ਹਨ ਅਤੇ ਉਨ੍ਹਾਂ ਦਾ ਸਾਰਾ ਜ਼ੋਰ ਪਾਰਟੀ ਦੀ ਮਜ਼ਬੂਤੀ ਵਾਸਤੇ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਵਿਦੇਸ਼ ਫੇਰੀ ਬਾਰੇ ਉਠਾਏ ਜਾਂ ਰਹੇ ਨਿਰਮੂਲ ਹਨ ਅਤੇ ਸ੍ਰੀ ਗਾਂਧੀ ਅਮਰੀਕਾ ਵਿਖੇ ਇਕ ਸਬ ਸੈਮੀਨਾਰ ਨੂੰ ਸੰਬੋਧਨ ਕਰਨ ਗਏ ਹਨ ਜੋ ਕਿ ਦੇਸ਼ ਦੇ ਹਿਤ ਵਿਚ ਹੈ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਬਾਰੇ ਆਤਮ ਚਿੰਤਨ ਵੀ ਕਰਨਗੇ। ਇਸ ਤੋਂ ਪਹਿਲਾਂ ਇ¤ਥੇ ਇਕ ਧਰਮਸ਼ਾਲਾ ਵਿਚ ਪਾਰਟੀ ਵ¤ਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮਨਾਉਣ ਸਬੰਧੀ ਰ¤ਖੇ ਗਏ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸ: ਬਰਾੜ ਨੇ ਕਿਹਾ ਕਿ ਕਾਂਗਰਸ ਵਿਚ 15 ਦਿਨਾਂ ਦੌਰਾਨ ਮੁਕੰਮਲ ਏਕਤਾ ਹੋ ਜਾਵੇਗੀ ਅਤੇ ਆਉਂਦੇ ਸਮੇਂ ਵਿਚ ਪੰਜਾਬ ਵਿਚ ਕਾਂਗਰਸ ਦਾ ਰਾਜ ਆਉਣ ਤੇ ਕਾਇਆ ਕਲਪ ਹੋ ਜਾਵੇਗਾ।



