Skip to content
Independent perspectives. Global stories.
BREAKING

ਦੂਸਰੇ ਦਿਨ ਵੀ ਕਿਸਾਨ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਜਾਰੀ ਰੱਖਿਆ

Share this story

ਸੰਗਰੂਰ, 29 ਸਤੰਬਰ (ਹਰਜੀਤ ਸਿੰਘ ਹਸਨਪੁਰੀ)- ਅ¤ਠ ਕਿਸਾਨ ਜਥੇਬੰਦੀਆਂ ਵ¤ਲੋਂ ਬਠਿੰਡਾ ਤੋਂ ਸ਼ੁਰੂ ਕੀਤੇ ਸੰਘਰਸ਼ ਨੂੰ ਹੋਰ ਤਿ¤ਖਾ ਕਰਦਿਆਂ ਇਥੇ ਡਿਪਟੀ ਕਮਿਸ਼ਨਰ ਕੰਪਲੈਕਸ ਅ¤ਗੇ ਅਣਮਿਥੇ ਸਮੇਂ ਲਈ ਪ¤ਕਾ ਮੋਰਚਾ ਲਗਾ ਦਿ¤ਤਾ ਗਿਆ ਹੈ। ਸੈਂਕੜਿਆਂ ਦੀ ਤਾਦਾਦ ਵਿਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਅਨਾਜ ਮੰਡੀ ’ਚ ਇਕੱਠੇ ਹੋਣ ਤੋਂ ਬਾਅਦ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੀਤਾ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਾਲਵਾ ਪ¤ਟੀ ’ਚ ਨਰਮੇ ਅਤੇ ਕਪਾਹ ਦੀ ਫਸਲ ਦੀ ਤਬਾਹੀ ਲਈ ਖੇਤੀਬਾੜੀ ਮੰਤਰੀ ਅਤੇ ਖੇੜੀਬਾੜੀ ਵਿਭਾਗ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਬੁਲਾਰਿਆਂ ਨੇ ਮੰਗ ਕੀਤੀ ਕਿ ਇਸ ਵ¤ਡੇ ਘੁਟਾਲੇ ਦੀ ਜਾਂਚ ਕਰਵਾਈ ਜਾਵੇ, ਪੀੜਤ ਕਿਸਾਨਾਂ ਨੂੰ 40 ਹਜ਼ਾਰ ਰੁਪਏ ਪ੍ਰਤੀ ਏਕੜ, ਮਜ਼ਦੂਰਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ, ਖੁਦਕੁਸ਼ੀ ਕਰ ਚੁ¤ਕੇ ਕਿਸਾਨ ਕੁਲਦੀਪ ਸਿੰਘ ਦੇ ਪਰਿਵਾਰ ਨੂੰ 10 ਲ¤ਖ ਮੁਆਵਜ਼ਾ ਅਤੇ

ਪਰਿਵਾਰ ਦੇ ਇ¤ਕ ਮੈਂਬਰ ਨੂੰ ਸਰਕਾਰੀ ਨੌਕਰੀ ਦਿ¤ਤੀ ਜਾਵੇ।ਡੀਸੀ ਕੰਪਲੈਕਸ ਅ¤ਗੇ ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਨਰਮੇ ਅਤੇ ਕਪਾਹ ਦੀ ਫਸਲ ਦੀ ਹੋਈ ਬਰਬਾਦੀ ਕੁਦਰਤੀ ਕਰੋਪੀ ਨਹੀਂ ਸਗੋਂ ਨਕਲੀ ਕੀਟਨਾਸ਼ਕ ਦਵਾਈਆਂ ਦਾ ਤੈਅਸ਼ੁਦਾ ਨੀਤੀ ਤਹਿਤ ਵ¤ਡਾ ਘੁਟਾਲਾ ਹੈ ਜਿਸਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮਹਿਜ਼ 11-11 ਰੁਪਏ ਦੇ ਚੈ¤ਕ ਵੰਡ ਕੇ ਕਿਸਾਨਾਂ ਦੇ ਜ਼ਖ਼ਮਾਂ ਉਪਰ ਲੂਣ ਛਿੜਕ ਰਹੀ ਹੈ ਅਤੇ ਕਿਸਾਨਾਂ ਦਾ ਮਜ਼ਾਕ ਉਡਾ ਰਹੀ ਹੈ।ਉਨ੍ਹਾਂ ਕਿਹਾ ਕਿ ਨਰਮੇ ਅਤੇ ਕਪਾਹ ਦੀ ਫਸਲ ਨੂੰ ਬਰਬਾਦੀ ਕੰਢੇ ਪਹੁੰਚਾਉਣ ਪਿ¤ਛੇ ਖੇਤੀਬਾੜੀ ਮੰਤਰੀ ਅਤੇ ਖੇਤੀਬਾੜੀ ਵਿਭਾਗ ਜ਼ਿੰਮੇਵਾਰ ਹੈ।ਉਨ੍ਹਾਂ ਦ¤ਸਿਆ ਕਿ ਬਠਿੰਡਾ ਧਰਨੇ ਦੌਰਾਨ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਪੁਲੀਸ ਨੇ ਅ¤ਜ ਸਵੇਰੇ ਪੰਜ ਵਜੇ ਫਰੀਦਕੋਟ ਤੋਂ ਜਬਰੀ ਚੁ¤ਕਦਿਆਂ ਪੋਸਟ ਮਾਰਟਮ ਕਰਵਾ ਕੇ ਸ¤ਤ ਵਜੇ ਤੋਂ ਪਹਿਲਾਂ ਉਸ ਦਾ ਸਸਕਾਰ ਕਰ ਦਿ¤ਤਾ ਜੋ ਕਿ ਸਰਕਾਰ ਦੀ ਧ¤ਕੇਸ਼ਾਹੀ ਦਾ ਪ੍ਰਤ¤ਖ ਸਬੂਤ ਹੈ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨ ਮੰਗਾਂ ਦੀ ਪ੍ਰਾਪਤੀ ਲਈ ਸ਼ੁਰੂ ਕੀਤਾ ਸੰਘਰਸ਼ ਅਣਮਿਥੇ ਸਮੇਂ ਲਈ ਜਾਰੀ ਰਹੇਗਾ। ?ਿਸ ਦੌਰਾਨ ਬੁਲਾਰਿਆਂ ਨੇ ਮੰਗ ਕੀਤੀ ਕਿ ਗੰਨੇ ਦਾ ਬਕਾਇਆ ਤੁਰੰਤ ਦਿ¤ਤਾ ਜਾਵੇ, ਬਾਸਮਤੀ ਝੋਨੇ ਦਾ ਘ¤ਟੋ ਘ¤ਟ ਸਮਰਥਨ ਮੁ¤ਲ 3600/-ਰੁਪਏ ਕੁਇੰਟਲ ਮਿਥ ਕੇ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ।ਇਸ ਮੌਕੇ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਜ਼ਿਲ੍ਹਾ ਆਗੂ ਗੁਰਮੀਤ ਸਿੰਘ ਭ¤ਟੀਵਾਲ, ਕਰਮ ਸਿੰਘ ਬਲਿਆਲ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਸਿੰਘ ਕੁੰਨਰਾਂ, ਮੁਕੇਸ ਮਲੌਦ, ਜਮਹੂਰੀ ਕਿਸਾਨ ਸਭਾ ਦੇ ਆਗੂ ਭੀਮ ਸਿੰਘ ਆਲਮਪੁਰ, ਗ¤ਜਣ ਸਿੰਘ ਦੁ¤ਗਾਂ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਬਲਵੀਰ ਸਿੰਘ ਜਲੂਰ, ਨਾਥ ਸਿੰਘ ਉਭਿਆ ਤੋਂ ਇਲਾਵਾ ਜਸਵਿੰਦਰ ਸਿੰਘ ਲੌਂਗੋਵਾਲ, ਦਰਬਾਰਾ ਸਿੰਘ ਛਾਜਲਾ, ਦਿਲਬਾਗ ਸਿੰਘ ਹਰੀਗੜ੍ਹ, ਹਰਪਾਲ ਸਿੰਘ ਪੇਧਨੀ, ਮਾਨਕ ਸਿੰਘ ਕਣਕਵਾਲ, ਹਰਦੇਵ ਸਿੰਘ ਧੂਰੀ, ਤੇਜਾ ਸਿੰਘ ਬੇਨੜਾ, ਮੁਕੰਦ ਸਿੰਘ ਮੀਮਸਾ, ਮਿ¤ਤ ਸਿੰਘ ਰਾਮਗੜ੍ਹ, ਅਜੈਬ ਸਿੰਘ ਲ¤ਖੇਵਾਲ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

WRITTEN BY