ਜਲੰਧਰ, 29 ਸਤੰਬਰ (ਪੀ. ਟੀ.)- ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਕਮਿਸ਼ਨਰ ਡਾ. ਦਲਬੀਰ ਸਿੰਘ ਵੇਰਕਾ ਨੇਂ ਦੱਸਿਆ ਕਿ ਪੰਜਾਬ ਸੇਵਾ ਅਧਿਕਾਰ ਐਕਟ ਤਹਿਤ ਮੁਹੱਈਆ ਕਰਵਾਈਆਂ ਜਾ ਰਹੀਆਂ 206 ਪ੍ਰਸ਼ਾਸਨਿਕ ਸੇਵਾਵਾਂ ਸੂਬੇ ਦੇ ਆਮ ਲੋਕਾਂ ਤੱਕ ਬੇਹਤਰ ਤਰੀਕੇ ਨਾਲ ਪਹੁੰਚਾਉਣ ਲਈ ਪੰਜਾਬ ਸੇਵਾ ਅਧਿਕਾਰ ਕਮਿਸ਼ਨ ਵੱਲੋਂ ਫੀਲਡ ਕਾਰਗੁਜ਼ਾਰੀ ਦੀ ਆਨ-ਲਾਈਨ ਨਜ਼ਰਸਾਨੀ ਸ਼ੁਰੂ ਕੀਤੀ ਗਈ ਹੈ। ਅੱਜ ਇਥੇ ਪੰਜਾਬ ਸੇਵਾ ਅਧਿਕਾਰ ਐਕਟ-2011 ਤਹਿਤ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾ ਸਬੰਧੀ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਪੁੱਜੇ ਡਾ. ਵੇਰਕਾ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।



