ਅਨੰਦਪੁਰ ਸਾਹਿਬ, 8 ਅਗਸਤ (ਦਵਿੰਦਰ ਪਾਲ ਸਿੰਘ)-ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜਿਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੇ ਗ੍ਰਹਿ ਨਵੀਂ ਆਬਾਦੀ ਅਨੰਦਪੁਰ ਸਾਹਿਬ ਵਿਖੇ ਅੱਜ ਸਵੇਰੇ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਜਿਸਦਾ ਭੋਗ 10 ਤਰੀਕ ਸਵੇਰੇ 10 ਵਜੇ ਉਹ੍ਹ?ਨਾਂ ਦੇ ਗ੍ਰਹਿ ਵਿਖੇ ਹੀ ਪਵੇਗਾ

ਉਪਰੰਤ ਅੰਤਿਮ ਅਰਦਾਸ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਦੀਵਾਨ ਹਾਲ ਵਿਖੇ ਸਜੇ ਹੋਏ ਦੀਵਾਨ ਵਿੱਚ ਕੀਤੀ ਜਾਵੇਗੀ, ਸਭ ਤੋਂ ਪਹਿਲਾਂ ਪ੍ਰਸਿਧ ਕੀਰਤਨੀਏ ਆਪਣੀਆਂ ਹਾਜ਼ਰੀਆਂ ਲਵਾਉਣਗੇ ਫਿਰ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਗਿਆਨੀ ਤਰਲੋਚਨ ਸਿੰਘ ਜੀ ਬਾਰੇ ਆਪਣੇ ਵਿਚਾਰ ਰਖਣਗੀਆਂ ਇਸ ਅਖੰਡ ਪਾਠ ਦੀ ਅਰੰਭਤਾ ਮੋਕੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਕਈ ਧਾਰਮਿਕ ਆਗੂਆਂ ਨੇ ਵੀ ਸ਼ਿਰਕਤ ਕੀਤੀ ਨਾਲ ਹੀ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਐਸ. ਜੀ. ਪੀ. ਸੀ, ਮੈਨਜੇਰ ਸੁਖਵਿੰਦਰ ਸਿੰਘ ਗਰੇਵਾਲ, ਵਧੀਕ ਮੈਨੇਜਰ ਰਣਬੀਰ ਸਿੰਘ, ਪ੍ਰਿੰਸੀਪਲ ਸੁਰਿੰਦਰ ਸਿੰਘ ਆਦਿ ਹਾਜ਼ਿਰ ਸਨ ਉਹਨਾਂ ਕਿਹਾ ਕਿ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਗਿਆਨੀ ਤਰਲੋਚਨ ਸਿੰਘ ਜੀ ਨੂੰ ਸ਼ਰਧਾ ਸਤਿਕਾਰ ਭੇਂਟ ਕਰਨ ਲਈ ਅਰਦਾਸ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨ।
ਗਿਆਨੀ ਤਰਲੋਚਨ ਸਿੰਘ ਦੇ ਗ੍ਰਹਿ ਵਿਖੇ ਅਖੰਡ ਪਾਠ ਆਰੰਭ



