ਸੰਗਤ ਮੰਡੀ, 30 ਸਤੰਬਰ (ਪੱਪੂ)- ਚਿੱਟੇ ਮੱਛਰ ਕਾਰਨ ਕਿਸਾਨਾਂ ਦੀ ਖ਼ਰਾਬ ਹੋਈ ਨਰਮੇ ਦੀ ਫਸ਼ਲ ਦਾ ਪੰਜਾਬ ਸਰਕਾਰ ਵਲੋਂ ਨਾਲੋ ਨਾਲ ਮੁਆਵਜ਼ਾ ਵੰਡਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਬਠਿੰਡਾ ਦਿਹਾਤੀ ਦੀ ਹਲਕਾ ਇੰਚਾਰਜ਼ ਬੀਬੀ ਪਰਮਜੀਤ ਕੌਰ ਗੁਲਸ਼ਨ ਵਲੋਂ ਸੰਗਤ ਬਲਾਕ ਦੇ 5 ਪਿੰਡਾਂ ’ਚ ਨਰਮਾ ਖ਼ਰਾਬੀ ਦੇ 3 ਕਰੋੜ 24 ਲੱਖ 93 ਹਜ਼ਾਰ ਰੁਪਏ ਦੇ ਮੁਆਵਜ਼ੇ ਦੇ ਚੈ¤ਕ ਕਿਸਾਨਾਂ ਨੂੰ ਤਕਸੀਮ ਕੀਤੇ ਗਏ। ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਇਲਾਕੇ ’ਚ ਚਿੱਟੇ ਮੱਛਰ ਕਾਰਨ 37791 ਏਕੜ ਨਰਮੇ ਦੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਦੀ ਪੁੱਤਾ ਵਾਂਗ ਪਾਲੀ ਪੱਕੀ ਫਸਲ ਦਾ ਨੁਕਸਾਨ ਹੋ ਜਾਵੇ ਤਾਂ ਉਸ ਦਾ ਦੁੱਖ ਉਨ੍ਹਾਂ ਨੂੰ ਬਹੁਤ ਜਿਆਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀ ਫਲਸ ਦੇ ਹੋਏ ਨੁਕਸਾਨ ਦੀ ਮੁਆਵਜ਼ੇ ਦੇ ਰੂਪ ’ਚ ਤੁਰੰਤ ਭਰਭਾਈ ਕਰਕੇ ਉਨ੍ਹਾਂ ਦੀ ਬਾਂਹ ਫੜ੍ਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਗਤ ਬਲਾਕ ਦੇ ਪੰਜ ਪਿੰਡਾਂ ਗੁਰੂਸਰ ਸੈਣੇਵਾਲਾ, ਚੱਕ ਰੁਲਦੂ ਸਿੰਘ ਵਾਲਾ, ਡੂੰਮਵਾਲੀ, ਮੁਹਾਲਾਂ ਅਤੇ ਪਥਰਾਲਾ ’ਚ 3 ਕਰੋੜ 24 ਲੱਖ 93 ਹਜ਼ਾਰ ਦੀ ਰਾਸੀ ਦੇ ਕਿਸਾਨਾਂ ਨੂੰ ਚੈ¤ਕ ਵੰਡੇ ਗਏ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦਾ ਮੁਆਵਜ਼ਾ ਵੀ ਤਿੰਨ ਦਿਨ੍ਹਾਂ ਦੇ ਅੰਦਰ ਅੰਦਰ ਕਿਸਾਨਾਂ ਨੂੰ ਦੇ ਦਿੱਤਾ ਜਾਵੇ। ਜਦ ਇਸ ਸਬੰਧੀ ਕਿਸਾਨਾਂ ਤੋਂ ਪੰਜਾਬ ਸਰਕਾਰ ਵਲੋਂਦਿੱਤੇ ਜਾ ਰਹੇ ਮੁਆਵਜ਼ੇ ਬਾਰੇ ਪੁੱਛਿਆ ਤਾਂ ਉਨ੍ਹਾਂ ਦਾ ਇਹੀ ਕਹਿਣਾ ਸੀ ਕਿ ਜੋ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਉਹ ਸਰਕਾਰ ਦਾ ਬਹੁਤ ਸਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਮੁਆਜ਼ਾ ਰਾਸ਼ੀ ਨਾਲ ਕਿਸਾਨ ਆਪਣੀ ਕਣਕ ਦੀ ਬਿਜਾਈ ਅਸਾਨੀ ਨਾਲ ਕਰ ਸਕਣਗੇ। ਇਸ ਮੌਕੇ ਤਹਿਸੀਲਦਾਰ ਲਖਵਿੰਦਰ ਸਿੰਘ, ਰੀਡਰ ਕੇਵਲ ਸਿੰਘ, ਬਲਾਕ ਸੰਗਤ ਦੇ ਏ.ਡੀ.ਓ. ਚੰਨਪ੍ਰੀਤ ਸਿੰਘ, ਸੀਨੀਅਰ ਅਕਾਲੀ ਆਗੂ ਜਥੇਦਾਰ ਮੱਖਣ ਸਿੰਘ ਗਹਿਰੀ ਬੁੱਟਰ, ਰੇਸ਼ਮ ਸਿੰਘ ਸਿੱਧੂ ਸੰਗਤ ਕਲਾਂ, ਨੰਬਰਦਾਰ ਕੇਵਲ ਸਿੰਘ, ਸਰਪੰਚ ਪਲਵਿੰਦਰ ਸਿੰਘ ਢਿੱਲੋਂ, ਸੁਖਬੀਰ ਸਿੰਘ, ਚੂਹੜ ਸਿੰਘ, ਪਟਵਾਰੀ ਨੈਬ ਸਿੰਘ, ਡੀ.ਆਰ.ਓ. ਅਵਤਾਰ ਸਿੰਘ ਮੱਕੜ ਅਤੇ ਹਰਬੰਸ ਸਿੰਘ ਮੌਜੂਦ ਸਨ।



