ਚੰਡੀਗੜ੍ਹ, 30 ਸਤੰਬਰ (ਪੀ. ਟੀ.)- ਸਿੱਖਿਆ ਵਿਭਾਗ ਵੱਲੋਂ ਮਿੱਥੀ ਸਮਾਂ ਸਾਰਣੀ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ ਤੇ ਏਡਿਡ ਸਕੂਲਾਂ ਦਾ ਸਮਾਂ ਭਲਕੇ 1 ਅਕਤੂਬਰ ਤੋਂ ਬਦਲ ਦਿੱਤਾ ਗਿਆ। ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਅੱਜ ਇਥੇ ਦਿੱਤੀ ਜਾਣਕਾਰੀ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ ਤੇ ਏਡਿਡ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜ ਕੇ 20 ਮਿੰਟ ਤੱਕ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੱਖਿਆ ਗਿਆ ਹੈ।



