Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਵੱਖ-ਵੱਖ ਕਿਰਤ ਭਲਾਈ ਬੋਰਡਾਂ ਵਿਚ ਕਿਰਤੀਆਂ ਨੂੰ ਬਣਦੀ ਨੁਮਾਇੰਦਗੀ ਦੇਣ ਦੇ ਨਿਰਦੇਸ਼

Share this story

ਚੰਡੀਗੜ੍ਹ, 1 ਅਕਤੂਬਰ (ਪੀ. ਟੀ.)- ਭਾਰਤੀ ਮਜ਼ਦੂਰ ਸੰਘ ਦੀ ¦ਮੇ ਸਮੇਂ ਤੋਂ ¦ਬਿਤ ਮੰਗ ਨੂੰ ਪ੍ਰਵਾਨ ਕਰਦੇ ਹੋਏ ਪੰਜਾਬ ਸਰਕਾਰ ਨੇ ਸੂਬਾਈ, ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਵੱਖ-ਵੱਖ ਕਿਰਤ ਭਲਾਈ ਬੋਰਡਾਂ ਵਿਚ ਸੰਗਠਿਤ ਅਤੇ ਅਸੰਗਠਿਤ ਖੇਤਰ ਦੇ ਕਿਰਤੀਆਂ ਨੂੰ ਬਣਦੀ ਨੁਮਾਇੰਦਗੀ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਭਾਰਤੀ ਮਜ਼ਦੂਰ ਸੰਘ ਦੇ ਵਫਦ ਨਾਲ ਹੋਈ ਇਕ ਮੀਟਿੰਗ ਵਿਚ ਲਿਆ ਗਿਆ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੰਗਠਿਤ ਅਤੇ ਅਸੰਗਠਿਤ ਖੇਤਰਾਂ ਦੇ ਕਿਰਤੀਆਂ ਦੀ ਘੱਟੋ-ਘੱਟ ਵੇਜ ਦੀਆਂ ਅਸੰਗਤੀਆਂ ਦੂਰ ਕਰਨ ਵਾਸਤੇ ਮੀਟਿੰਗ ਵਿਚ ਇਕ ਹੋਰ ਮਹੱਤਵਪੂਰਨ ਫੈਸਲਾ ਲਿਆ ਗਿਆ। ਸ. ਬਾਦਲ ਨੂੰ ਦੱਸਿਆ ਗਿਆ ਕਿ ਅਸੰਗਠਿਤ ਸੈਕਟਰ ਵਿਚ ਕਿਰਤੀਆਂ ਦੇ ਦਾਖਲੇ ਦੇ ਸਮੇਂ ਉਨ੍ਹਾਂ ਦੀ ਵੇਜ ਪ੍ਰਤੀ ਮਹੀਨਾ 6500 ਰੁਪਏ

ਹੈ ਜਦਕਿ ਇਸੇ ਤਰ੍ਹਾਂ ਦੇ ਸੰਗਠਿਤ ਸੈਕਟਰ ਦੇ ਕਿਰਤੀਆਂ ਲਈ ਇਹ ਵੇਜ ਪ੍ਰਤੀ ਮਹੀਨਾ 5000 ਰੁਪਏ ਹੈ। ਵਿੱਤ ਵਿਭਾਗ ਨੇ ਸਪਸ਼ਟ ਕੀਤਾ ਕਿ ਸੰਗਠਿਤ ਸੈਕਟਰ ਦੇ ਕਿਰਤੀ ਆਮ ਤੌਰ ’ਤੇ ਮੁਢਲੀ ਵੇਜ 5000 ਰੁਪਏ ਪ੍ਰਾਪਤ ਕਰਦੇ ਹਨ ਅਤੇ ਉਨ੍ਹਾਂ ਦੀ ਦੋ ਸਾਲ ਦੀ ਸੇਵਾ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਦੀ ਵੇਜ ਵਿਚ ਖਾਸਾ ਵਾਧਾ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਸ ਮਾਮਲੇ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੰਗਠਿਤ ਅਤੇ ਅਸੰਗਠਿਤ ਸੈਕਟਰਾਂ ਦੇ ਕਿਰਤੀਆਂ ਦੀ ਵੇਜ ਵਿਚ ਇਕਸਾਰਤਾ ਯਕੀਨੀ ਬਣਾਈ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਮੀਟਿੰਗ ਦੌਰਾਨ ਮਿਉਂਸਪਲ ਕਾਰਪੋਰੇਸ਼ਨਾਂ, ਮਿਉਂਸਪਲ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਮੁਲਾਜ਼ਮਾਂ ਦੇ ਵੱਖ-ਵੱਖ ਮੁੱਦਿਆਂ, ਨਿਰਮਾਣ ਕਾਰਜ ਵਿਚ ਲੱਗੇ ਕਾਮਿਆਂ, ਮਿੱਡ ਡੇਅ ਮੀਲ ਵਰਕਰਾਂ, ਆਂਗਨਵਾੜੀ ਵਰਕਰਾਂ ਅਤੇ ਏ.ਐਨ.ਐਮਜ਼ ਦੇ ਮੁੱਦਿਆਂ ਨੂੰ ਵੀ ਵਿਚਾਰਿਆ ਗਿਆ। ਮੁੱਖ ਮੰਤਰੀ ਨੇ ਭਾਰਤੀ ਮਜ਼ਦੂਰ ਸੰਘ ਦੇ ਵਫਦ ਨੂੰ ਭਰੋਸਾ ਦਵਾਇਆ ਕਿ ਸੂਬਾ ਸਰਕਾਰ ਕਿਰਤੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨਾਂ ਦੇ ਸਾਰੇ ਮੁੱਦੇ ਸਮੇਂ ਸੀਮਾ ਵਿਚ ਹੱਲ ਕਰ ਦਿੱਤੇ ਜਾਣਗੇ। ਵਫਦ ਦੇ ਮੈਂਬਰਾਂ ਨੇ ਮੁਲਾਜ਼ਮਾਂ ਵਾਸਤੇ ਬਿਨ ਨਗਦੀ ਇਲਾਜ ਸਕੀਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਹਾਜ਼ਰ ਹੋਰਨਾਂ ਵਿਚ ਕੈਬਨਿਟ ਮੰਤਰੀ ਸ੍ਰੀ ਚੁੰਨੀ ਲਾਲ ਭਗਤ, ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ਼, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸ੍ਰੀ ਤੀਕਸ਼ਨ ਸੂਦ, ਪ੍ਰਮੁੱਖ ਸਕੱਤਰ ਮਕਾਨ ਅਤੇ ਸ਼ਹਿਰੀ ਵਿਕਾਸ ਸ੍ਰੀ ਵਿਸ਼ਵਜੀਤ ਖੰਨਾ, ਸਕੱਤਰ ਖਰਚਾ ਸ੍ਰੀ ਜਸਪਾਲ ਸਿੰਘ, ਸਕੱਤਰ ਆਮ ਪ੍ਰਸ਼ਾਸ਼ਨ ਸ੍ਰੀ ਕੇ.ਏ.ਪੀ ਸਿਨਹਾ, ਸਕੱਤਰ ਖੇਡਾਂ ਸ੍ਰੀ ਵਿਵੇਕ ਪ੍ਰਤਾਪ ਸਿੰਘ ਅਤੇ ਸੀ.ਈ.ਓ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਸ੍ਰੀ ਡੀ.ਕੇ. ਤਿਵਾੜੀ ਸ਼ਾਮਲ ਸਨ।

WRITTEN BY