Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਈਦ-ਉਲ-ਫਿਤਰ ਦੀ ਵਧਾਈ

Share this story

ਚੰਡੀਗੜ੍ਹ, 8 ਅਗਸਤ (ਪੀ. ਟੀ.)-ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਈਦ-ਉਲ-ਫਿਤਰ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬ ਵਾਸੀਆਂ ਖਾਸ ਤੌਰ ‘ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਇਕ ਸੰਦੇਸ਼ ਵਿੱਚ ਸ. ਬਾਦਲ ਨੇ ਕਿਹਾ ਕਿ ਇਹ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦਾ ਆਖੀਰ ਹੋਣ ਦੇ ਨਾਲ ਨਾਲ ਭਾਈਚਾਰਾ, ਹਮਦਰਦੀ ਅਤੇ ਸਾਂਝ ਦਾ ਵੀ ਪ੍ਰਤੀਕ ਹੈ। ਈਦ-ਉਲ-ਫਿਤਰ ਦਾ ਤਿਉਹਾਰ ਸਾਡੇ ਸਾਂਝੇ ਸਭਿਆਚਾਰ ਦੀ ਸੱਚੀ-ਸੁੱਚੀ ਭਾਵਨਾ ਨੂੰ ਦਰਸਾਉਂਦਾ ਹੈ। ਸ. ਬਾਦਲ ਨੇ ਕਿਹਾ ਕਿ ਇਹ ਤਿਉਹਾਰ ਪੰਜਾਬ ਦੇ ਲੋਕਾਂ ਵਿੱਚ ਆਪਸੀ ਭਾਈਚਾਰਾ, ਅਮਨ-ਸ਼ਾਂਤੀ ਤੇ ਸਦਭਾਵਨਾ ਦਾ ਪਾਸਾਰ ਕਰਨ ਦੇ ਸਾਡੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।

WRITTEN BY