Skip to content
Independent perspectives. Global stories.
BREAKING

ਮੁੱਖ ਮੰਤਰੀ ਪੰਜਾਬ ਵੱਲੋਂ ਲੋਕਾਂ ਨੂੰ ਸਮਾਜ ਵਿਰੋਧੀ ਤੱਤਾਂ ਦੇ ਨਾਪਾਕ ਇਰਾਦਿਆਂ ਤੋਂ ਸੁਚੇਤ ਹੋਣ ਦਾ ਸੱਦਾ

Share this story

ਰੂਪਨਗਰ, 2 ਅਕਤੂਬਰ (ਅਰਵਿੰਦਰ ਭਾਰਦਵਾਜ)- ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਵਾਸੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਦੇ ਨਾਪਾਕ ਇਰਾਦਿਆਂ ਤੋਂ ਸੁਚੇਤ ਰਹਿਣ ਲਈ ਕਿਹਾ ਜੋ ਕਿ ਪੰਜਾਬ ਦੀ ਸ਼ਾਂਤੀ , ਭਾਈਚਾਰਜਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਜ ਵਿਚ ਕਿਸੇ ਨੂੰ ਵੀ ਕਿਸੇ ਕੀਮਤ ਤੇ ਸ਼ਾਂਤੀ ਭੰਗ ਕਰਨ ਦੀ ਇਜਾਜਤ ਨਹੀ ਦਿਤੀ ਜਾਵੇਗੀ ਜਿਸ ਨਾਲ ਕਿ ਭਾਈਚਾਰਕ ਸਾਂਝ ਖਤਮ ਹੁੰਦੀ ਹੋਵੇ।ਅੱਜ ਇਥੇ ਰਾਜ ਪੱਧਰੀ ਸਮਾਗਮ ਦੌਰਾਨ ਨੀਲੇ ਕਾਰਡ ਧਾਰਕਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਅਤੇ 180 ਕਰੋੜ ਰੁਪੈ ਦੀ ਲਾਗਤ ਨਾਲ ਬਣੇ ਰੋਪੜ ਬਾਈਪਾਸ ਦਾ ਉਪ ਮੁੱਖ ਮੰਤਰੀ ਨਾਲ ਉਦਘਾਟਨ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਸਮਾਜ ਵਿਰੋਧੀ ਅਨਸਰਾਂ ਦੇ ਅਜਿਹੇ ਇਰਾਦਿਆਂ ਨੂੰ ਕਾਮਯਾਬ ਨਹੀਂ ਹੋਣ ਦਿਤਾ ਜਾਵੇਗਾ ਜਿਸ ਨਾਲ ਕਿ ਪੰਜਾਬ ਦੀ ਅਮਨ ਤੇ ਸ਼ਾਂਤੀ ਨੂੰ ਇੱਕ

ਵਾਰ ਫਿਰ ਪੰਜਾਬ ਦੀ ਸ਼ਾਂਤੀ ਲਈ ਖਤਰਾ ਪੈਦਾ ਹੋਵੇ ਕਿਉਂਕਿ ਪੰਜਾਬੀਆਂ ਨੇ ਪਹਿਲਾਂ ਹੀ ਅੱਤਵਾਦ ਦੀਆਂ ਪੀੜਾ ਨੂੰ ਹੰਢਾਇਆ ਹੈ। ਕਾਂਗਰਸ ਤੇ ਕਿਸਾਨੀ ਨੂੰ ਤਬਾਹ ਕਰਨ ਲਈ ਵਰ੍ਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਲੀਡਰਸ਼ਿਪ ਮਾਲਵੇ ਵਿਚ ਕਪਾਹ ਦੀ ਫਸਲ ਤੇ ਚਿਟੀ ਮੱਖੀ ਦੇ ਅਚਾਨਕ ਹੋਏ ਹਮਲੇ ਕਾਰਨ ਹੁਣ ਮਗਰਮੱਛ ਦੇ ਹੰਝੂ ਵਗਾ ਰਹੀ ਹੈ ਬਜਾਏ ਇਸ ਦੇ ਕਿ ਉਹ ਇਸ ਸੰਕਟ ਦੀ ਘੜੀ ਵਿਚ ਉਨ੍ਹਾਂ ਵੱਲ ਮੱਦਦ ਦਾ ਹੱਥ ਵਧਾਵੇ। ਉਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਇੰਨਾਂ ਦੀਆਂ ਸਮੱਸਿਆਵਾਂ ਨੂੰ ਸਮਝਦੀ ਹੈ ਅਤੇ ਉਨਾਂ ਨਾਲ ਹਰ ਦੁੱਖ ਦੇ ਸਮੇਂ ਵਿੱਚ ਖੜ੍ਹੀ ਹੈ।ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਨਾ ਸਿਰਫ ਨਰਮਾ ਕਾਸਤਕਾਰਾਂ ਲਈ 640 ਕਰੋੜ ਰਪਏ ਦਾ ਮੁਆਵਜ਼ਾ ਜਾਰੀ ਕੀਤਾ ਹੈ ਪਰ ਇਸ ਤੋਂ ਇਲਾਵਾ ਗੰਨਾਂ ਉਤਪਾਦਕਾਂ ਨੂੰ ਵੀ 700 ਕਰੋੜ ਰੁਪਏ ਜਾਰੀ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੈ ਜਿਹੜੀ ਕਿ ਸਮਾਜ ਦੇ ਹਰ ਵਰਗ ਦੀਆਂ ਸਮਸਿਆਵਾਂ ਤੋਂ ਜਾਣੂ ਹੈ ਅਤੇ ਅੱਜ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਇਸ ਸੋਚ ਦਾ ਨਤੀਜਾ ਹੈ ਕਿ ਸਾਡਾ ਗਠਜੋੜ ਲੋਕਾਂ ਤੇ ਰਾਜ ਨਹੀਂ ਬਲਕਿ ਉਨਾਂ ਦੀ ਸੇਵਾ ਕਰੇਗਾ। ਆਪਣੇ ਸੰਬੋਧਨ ਵਿਚ ਉਪ ਮੁੱਖ ਮੰਤਰੀ ਪੰਜਾਬ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਇੱਕ ਇਤਿਹਾਸਕ ਦਿਨ ਹੈ ਜਦ ਪੰਜਾਬ ਸਰਕਾਰ ਨੇ ਇੱਕ ਨਿਵੇਕਲੀ ਸਿਹਤ ਬੀਮਾ ਸੇਵਾ ਯੋਜਨਾ ਦੀ ਗਰੀਬ ਲੋਕਾਂ ਲਈ ਸ਼ੁਰੂਆਤ ਕੀਤੀ ਹੈ। ਉਨ੍ਹਾਂ ਇਹ ਵੀ ਐਲਾਨਿਆ ਕਿ ਪੰਜਾਬ ਸਰਕਾਰ ਕਿਸਾਨਾਂ ਲਈ 50 ਹਜਾਰ ਰੁਪਏ ਤੱਕ ਦੀ ਕੈਸ਼ਲੈਸ ਸਿਹਤ ਸੇਵਾ ਸਰਕਾਰੀ ਅਤੇ ਗੈਰ ਹਸਪਤਾਲਾਂ ਵਿਚ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਕਿਸਾਨ ਵਰਗ ਲਈ ਇੱਕ ਵਰਦਾਨ ਸਿੱਧ ਹੋਵੇਗੀ ਜਿਸ ਵਿਚ ਵਧੀਆ ਇਲਾਜ ਅਤੇ ਜਾਂਚ ਮੁਫਤ ਮੁਹਈਆ ਕਰਵਾਈ ਜਾਵੇਗੀ। ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਪ ਮੁੱਖ ਮੰਤਰੀ ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਵੀਂ ਰਾਜਨੀਤਿਕ ਪਾਰਟੀ ਬਨਾਉਣ ਲਈ ਸ਼ੁਭ ਕਾਮਨਾਵਾਂ ਦਿਤੀਆਂ । ਇੱਕ ਹੋਰ ਸਵਾਲ ਦੇ ਜਵਾਬ ਵਿਚ ਆਮ ਆਦਮੀ ਪਾਰਟੀ ਦੇ ਭਵਿੱਖ ਬਾਰੇ ਬੋਲਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਖਾਸ ਆਦਮੀ ਪਾਰਟੀ ਬਣ ਕੇ ਰਹਿ ਗਈ ਹੈ। ਉਨਾਂ ਆਖਿਆ ਕਿ ਇਹ ਪਾਰਟੀ ਕੇਵਲ ਇੱਕ ਵਿਅਕਤੀ ਵਲੋਂ ਤਾਨਾਸ਼ਾਹਾਂ ਵਾਂਗੂ ਚਲਾਈ ਜਾ ਰਹੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਰਾਜਸਭਾ ਸ਼੍ਰੀ ਸੁਖਦੇਵ ਸਿੰਘ ਢੀਂਡਸਾ, ਮੈਂਬਰ ਲੋਕ ਸਭਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ, ਮੁੱਖ ਪਾਰਲੀਮਾਨੀ ਸਕੱਤਰ ਚੋਧਰੀ ਨੰਦ ਲਾਲ, ਐਸ.ਜੀ.ਪੀ.ਸੀ. ਮੈਂਬਰ ਸ਼੍ਰੀ ਅਮਰਜੀਤ ਸਿੰਘ ਚਾਵਲਾ, ਸਾਬਕਾ ਮੰਤਰੀ ਸ੍ਰੀਮਤੀ ਸਤਵੰਤ ਕੌਰ ਸੰਧੂ, ਪ੍ਰਧਾਨ ਨਗਰ ਕੌਂਸਲ,ਸ੍ਰੀ ਪਰਮਜੀਤ ਸਿੰਘ ਮੱਕੜ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਜਥੇਦਾਰ ਮੋਹਨ ਸਿੰਘ ਢਾਹੇ, ਜ਼ਿਲ੍ਹਾ ਭਾਜਪਾ ਪ੍ਰਧਾਨ ਸ਼੍ਰੀ ਪ੍ਰਵੇਸ਼ ਗੋਇਲ, ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅਤੇ ਯੁਵਾ ਭਾਜਪਾ ਨੇਤਾ ਸ਼੍ਰੀ ਅਰਵਿੰਦ ਮਿੱਤਲ , ਵਧੀਕ ਮੁੱਖ ਸਕੱਤਰ ਸ੍ਰੀ ਐਨ.ਐਸ.ਕਲਸੀ, ਪ੍ਰਮੁੱਖ ਸਕੱਤਰ ਸਿਹਤ ਸ਼੍ਰੀਮਤੀ ਵਿਨੀ ਮਹਾਜਨ, ਸਿਹਤ ਅਤੇ ਮੈਡੀਕਲ ਸਿਖਿਆ ਸਕੱਤਰ ਸ੍ਰੀ ਹੁਸਨ ਲਾਲ, ਮੁੱਖ ਮੰਤਰੀ ਪੰਜਾਬ ਦੇ ਸਪੈਸ਼ਲ ਪ੍ਰਮੁੱਖ ਸਕੱਤਰ ਡਾ: ਕੇ.ਐਸ.ਰਾਜੂ , ਉਪ ਮੁੱਖ ਮੰਤਰੀ ਪੰਜਾਬ ਦੇ ਵਿਸ਼ੇ?ਸ ਸਕੱਤਰ ਸ਼੍ਰੀ ਮਨਵੇਸ਼ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਤਨੂ ਕਸ਼ਯਪ, ਸੀਨੀਅਰ ਪੁਲਿਸ ਕਪਤਾਨ ਸ਼੍ਰੀ ਵਰਿੰਦਰਪਾਲ ਸਿੰਘ ਸ਼੍ਰੀ ਪਰਮਜੀਤ ਸਿੰਘ ਲਖੇਵਾਲ ਤੇ ਸ਼੍ਰੀ ਅਜਮੇਰ ਸਿੰਘ ਖੇੜਾ (ਮੈਂਬਰ ਐਸ.ਜੀ.ਪੀ.ਸੀ )ਸ਼੍ਰੀ ਦਵਿੰਦਰ ਸਿੰਘ ਬਾਜਵਾ ਪ੍ਰਧਾਨ ਕੱਬਡੀ ਐਸੋਸੀਏਸ਼ਨ,ਸ਼੍ਰੀ ਮਨਜੀਤ ਸਿੰਘ ਘਨੌਲੀ ਚੇਅਰਮੈਨ ਮਾਰਕੀਟ ਕਮੇਟੀ,ਸ਼੍ਰੀ ਹਰਪ੍ਰੀਤ ਸਿੰਘ ਬਸੰਤ ਮੈਂਬਰ ਜਿਲਾ ਪ੍ਰੀਸ਼ਦ,ਸ਼੍ਰੀ ਅਮਰਜੀਤ ਸਿੰਘ ਮਕੌਵਾਲ ਚੇਅਰਮੈਨ ਜ਼ਿਲਾ ਪ੍ਰੀਸ਼ਦ,ਸ਼੍ਰੀ ਨਰਿੰਦਰ ਸਿੰਘ ਮਾਵੀ ਚੈਅਰਮੈਨ ਬਲਾਕ ਸੰਮਤੀ ਵੀ ਹਾਜਰ ਸਨ।

WRITTEN BY