ਬੋਹਾ/ਬੁਢਲਾਡਾ, 5 ਅਕਤੂਬਰ (ਕਲਦੀਪ ਸੀਮਾਰ, ਅਮਰਜੀਤ)- ਨਰਮੇ ਦੇ ਖਰਾਬੇ ਦੇ ਮੁਆਵਜੇ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਗਏ ਅੰਦੋਲਨ ਨੂੰ ਹੋਰ ਤੇਜ ਕਰਦਿਆਂ 7 ਅਕਤੂਬਰ ਤੋਂ ਰੇਲ ਰੌਕਣ ਦਾ ਐਲਾਨ ਕੀਤਾ ਗਿਆ। ਜਿਸਦੀ ਤਿਆਰੀ ਵਜੋਂ 8 ਕਿਸਾਨ ਜੱਥੇਬੰਦੀਆਂ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪਿੰਡਾਂ ਵਿੱਚ ਲੋਕਾਂ ਨਾਲ ਸੰਪਰਕ ਕਾਇਮ ਕਰਦਿਆਂ ਨੁਕੜ ਮੀਟਿੰਗਾਂ ਦਾ ਸਿਲਸਿਲਾ ਆਰੰਭ ਕਰ ਦਿੱਤਾ ਹੈ। ਜਿਸ ਤਹਿਤ ਅੱਜ ਪਿੰਡ ਰੱਲੀ ਵਿਖੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਸੂਬਾ ਆਗੂ ਕੁਲਵੰਤ ਸਿੰਘ ਨੇ ਕਿਹਾ ਕਿ ਨਰੇਮ ਸਮੇਤ ਫਸਲਾਂ ਦੀ ਤਬਾਹੀ ਜੋ ਚਿੱਟੇ ਮੱਛਰ ਕਾਰਨ ਹੋਈ ਹੈ ਉਸ ਲਈ ਸਰਕਾਰ ਦਾ ਖੇਤੀਬਾੜੀ ਮੰਤਰਾਲਿਆ ਅਤੇ ਖੇਤੀਬਾੜੀ ਵਿਭਾਗ ਸਿੱਧੇ ਤੌਰ ਤੇ ਜਿੰਮੇਵਾਰ ਹੈ। ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ 40 ਹਜਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇ ਕੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਅਤੇ ਬਾਸਮਤੀ ਝੋਨੇ ਦੀ ਸਰਕਾਰੀ ਖ੍ਰੀਦ ਲਾਹੇਵੰਦ ਭਾਅ ਤੇ ਸ਼ੁਰੂ ਕਰਨ, ਫਸਲੀ ਕਰਜਿਆਂ ਨੂੰ ਬਿਨਾਂ ਵਿਆਜ ਅੱਗੇ ਪਾਉਣ, ਖੇਤ ਮਜਦੂਰਾਂ ਨੂੰ ਪ੍ਰਤੀ ਪਰਿਵਾਰ 20 ਹਜਾਰ ਰੁਪਏ ਬੇਰੁਜਗਾਰੀ ਭੱਤਾ ਦੇਣ ਆਦਿ ਮੰਗਾਂ ਨੂੰ ਲੈ ਕੇ 7 ਅਕਤੂਬਰ ਤੋਂ ਲਗਾਤਾਰ ਪੰਜਾਬ ਅੰਦਰ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਲਛਮਣ ਸਿੰਘ ਚੱਕਅਲੀਸ਼ੇਰ, ਮੀਤ ਪ੍ਰਧਾਨ ਰਾਮਫਲ ਸਿੰਘ ਬਹਾਦਰਪੁਰ ਅਤੇ ਜਗਦੇਵ ਸਿੰਘ ਬਹਾਦਰਪੁਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕਿਸਾਨਾਂ ਦੇ ਇਕੱਠ ਵਿੱਚ ਗੁਰਚਰਨ ਸਿੰਘ ਰੱਲੀ, ਮੇਜਰ ਸਿੰਘ ਰੱਲੀ, ਗੁਰਲਾਲ ਸਿੰਘ, ਬਲਦੇਵ ਸਿੰਘ, ਸੁਖਚੇਤ ਸਿੰਘ, ਬਲਦੇਵ ਸਿੰਘ ਸਾਬਕਾ ਸਰਪੰਚ, ਰਾਮ ਸਿੰਘ, ਬਿੱਲੂ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ, ਘੋਟਾ ਸਿੰਘ, ਗੁਰਪ੍ਰੀਤ ਸਿੰਘ, ਬਾਵਾ ਸਿੰਘ, ਗੁਰਜੀਤ ਸਿੰਘ ਪਿੰਡ ਕਮੇਟੀ ਦੇ ਮੈਂਬਰ ਚੁਣੇ ਗਏ ਅਤੇ ਸਮੂਹ ਪਿੰਡ ਵਾਸੀਆਂ ਨੇ ਕਿਸਾਨ ਸੰਘਰਸ਼ ਵਿੱਚ ਹਰ ਤਰ੍ਹਾਂ ਨਾਲ ਸ਼ਾਮਲ ਹੋਣ ਦਾ ਵਿਸ਼ਵਾਸ਼ ਦਵਾਇਆ।



