Skip to content
Independent perspectives. Global stories.
BREAKING

ਗਿਆਨੀ ਮੱਲ ਸਿੰਘ ’ਤੇ ਹਮਲਾ

Share this story

ਸ੍ਰੀ ਅਨੰਦਪੁਰ ਸਾਹਿਬ, 6 ਅਕਤੂਬਰ (ਪੀ.ਟੀ.)- ਅੱਜ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ’ਤੇ ਇਕ ਅਣਪਛਾਤੇ ਵਿਅਕਤੀ ਵੱਲੋਂ ਪਿੱਛੋਂ ਦੀ ਕਿਰਚ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਜਥੇਦਾਰ ਗਿਆਨੀ ਮੱਲ ਸਿੰਘ ਦੇ ਸੱਜੇ ਪੱਟ ’ਤੇ ਮਾਮੂਲੀ ਰੂਪ ’ਚ ਚੋਟ ਪਹੁੰਚੀ ਹੈ।ਪ੍ਰਾਪਤ ਰਿਪੋਰਟ ਅਨੁਸਾਰ ਉਕਤ ਹਮਲਾਵਰ ਨਿਹੰਗ ਸਿੰਘ ਦੇ ਬਾਣੇ ’ਚ ਸੀ ਤੇ ਉਸ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਜਿਸ ਸਮੇਂ ਇਹ ਹਮਲਾ ਹੋਇਆ ਉਸ ਸਮੇਂ ਗਿਆਨੀ ਮੱਲ ਸਿੰਘ ਨਵੇਂ ਆਏ ਮੈਨੇਜਰ ਨਾਲ ਮੁਲਾਕਾਤ ਕਰਕੇ ਵਾਪਿਸ ਪਰਤ ਰਹੇ ਸਨ। ਇਹ ਹਮਲਾ ਉਨ੍ਹਾਂ ਦੀ ਰਿਹਾਇਸ਼ ਕੋਲ ਹੋਇਆ। ਪੁਲਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।

WRITTEN BY