ਨਿਊਯਾਰਕ, 6 ਅਕਤੂਬਰ (ਪੀ. ਟੀ.)- ਉੱਤਰ ਪ੍ਰਦੇਸ਼ ’ਚ ਗਾਂ ਦਾ ਮਾਸ ਖਾਣ ਦੀ ਅਫ਼ਵਾਹ ’ਤੇ ਇਕ ਵਿਅਕਤੀ ਨੂੰ ਭੀੜ ਵਲੋਂ ਕੁੱਟ-ਕੁੱਟ ਕੇ ਮਾਰ ਦੇਣ ਦੀ ਘਟਨਾ ਦੀ ਨਿੰਦਾ ਕਰਦੇ ਹੋਏ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਦੇਸ਼ ਦਾ ਅਕਸ ਖ਼ਰਾਬ ਹੋ ਰਿਹਾ ਹੈ।ਉਨ੍ਹਾਂ ਨੇ ਕੋਲੰਬੀਆ ਯੂਨੀਵਰਸਿਟੀ ’ਚ ਇਕ ਲੈਕਚਰ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਭਾਰਤ ’ਚ ਇਕ ਪਰਪੱਕ ਸਮਾਜ ਹੈ ਤੇ ਸਾਨੂੰ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਉੱਪਰ ਉੱਠਣ ਦੀ ਲੋੜ ਹੈ।


