Skip to content
Independent perspectives. Global stories.
BREAKING

ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਹਿਮਤ

Share this story

ਚੰਡੀਗੜ੍ਹ, 6 ਅਕਤੂਬਰ (ਪੀ. ਟੀ.)- ਨਾਰਥ ਜ਼ੋਨਲ ਕੌਂਸਲ ਦੀ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੇ ਅਧੀਨ ਅਤੇ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੇ ਪ੍ਰਸਤਾਵ ਅਨੁਸਾਰ ਤਿੰਨ ਰਾਜਾਂ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰਾਂ ਜਿਸ ਵਿਚ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ ਦੀ ਚੰਡੀਗੜ੍ਹ ਵਿਖੇ ਅੱਜ ਇਕ ਸੰਯੁਕਤ ਉੱਚ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿਚ ਇਨ੍ਹਾਂ ਸੂਬਿਆਂ ਵਿਚ ਨਦਿਆਂ ਦੇ ਪਾਣੀ ਵਿਚ ਪ੍ਰਦੂਸ਼ਣ ਨਾਲ ਸਬੰਧਤ ਵੱਖ ਵੱਖ ਮੁਦਿੱਆਂ ਨੂੰ ਹਲ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।

WRITTEN BY