ਲੁਧਿਆਣਾ, 7 ਅਕਤੂਬਰ (ਪੀ. ਟੀ.)- ਪੰਜਾਬ ਦੇ ਉਪ ਮੁੱਖ ਮੰਤਰੀ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਪ੍ਰੀਵਾਰ ਦੇ ਪ੍ਰਮੁੱਖ ਮੈਂਬਰ ਹਨ । ਜਿਨ੍ਹਾਂ ਨੇ ਆਪਣੀ ਜਿੰਦਗੀ ਅਕਾਲੀ ਪ੍ਰੀਵਾਰ ਦੀ ਸੇਵਾ ਵਿੱਚ ਲਗਾ ਕੇ ਇੱਕ ਨਵੀ ਮਿਸਾਲ ਕਾਇਮ ਕੀਤੀ ਹੈ । ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਦੇ ਸਪੁੱਤਰ ਸਵ: ਤਜਿੰਦਰਪਾਲ ਸਿੰਘ (ਸੋਨੀ ਮੱਕੜ) ਦੀ ਦੂਸਰੀ ਬਰਸੀ ਦੇ ਸਬੰਧ ਵਿੱਚ ਅਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਅੰਦਰ ਉਚੇਚੇ ਤੌਰ ‘ਤੇ ਆਪਣੀ ਹਾਜ਼ਰੀ ਲਵਾਉਣ ਲਈ ਪੁੱਜੇ ਸ. ਸੁਖਬੀਰ ਸਿੰਘ ਬਾਦਲ ਉਪ-ਮੁੱਖ ਮੰਤਰੀ ਪੰਜਾਬ ਨੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਪ੍ਰਮੁੱਖ ਸਖਸੀਅਤਾਂ ‘ਤੇ ਸੰਗਤਾਂ ਦੇ ਸਨਮੁੱਖਕਾਕਾ ਤਜਿੰਦਰਪਾਲ ਸਿੰਘ “ਸੋਨੀ ਮੱਕੜ” ਨੂੰ ਆਪਣੇ ਸ਼ਰਧਾ ਦੇ ਫੁੱਲ ਅਰਪਿਤ ਕਰਦਿਆਂ ਕਿਹਾ ਕਿ ਉਹ ਸਮਾਂ ਬਹੁਤ ਦੁੱਖਦਾਈ ਹੁੰਦਾ ਹੈ । ਜਦੋਂ ਮਾਪਿਆਂ ਦੇ ਹੁੰਦਿਆ ਜਵਾਨ ਪੁੱਤਰ ਇਸ ਫਾਨੀ ਸੰਸਾਰ ਤੋਂ ਚੱਲੇ ਜਾਂਦੇ ਹਨ । ਇਸ ਦੁੱਖ ਭਰੀ ਘੜੀ ਵਿੱਚ ਉਨ੍ਹਾਂ ਮਾਪਿਆਂ ਦਾ ਸਹਾਰਾ ਬਣ ਕੇ ਦਰਦ ਵੰਡਾਉਣ ਲਈ ਅੱਗੇ ਆਣਾ ਚਾਹੀਦਾ ਹੈ । ਉਨ੍ਹਾਂ ਨੇ ਭਾਵੁਕ ਹੁੰਦਿਆ ਕਿਹਾ ਕਿ ਅੱਜ ਦੇ ਸਮਾਗਮ ਅੰਦਰ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਖੇਤਰਾਂ ਤੋਂ ਪੁੱਜਿਆ ਸੰਗਤਾਂ ਨੇ ਜਿਸ ਕਦਰ ਆਪਣਾ ਸਨੇਹ ਪ੍ਰਗਟ ਕਰਦਿਆ ਕਾਕਾ ਤਜਿੰਦਰਪਾਲ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਹਨ ਉਸ ਤੋਂ ਸਪੱਸ਼ਟ ਰੂਪ ਵਿੱਚ ਪਤਾ ਲਗਦਾ ਹੈ ਕਿ ਸੰਗਤਾਂ ਦੇ ਮਨਾਂ ਅੰਦਰ ਮੱਕੜ ਪ੍ਰੀਵਾਰ ਪ੍ਰਤੀ ਅਥਾਹ ਹਮਦਰਦੀ ਹੈ । ਇਸ ਦੌਰਾਨ ਉਨ੍ਹਾਂ ਨੇ ਅਕਾਲ ਪੁਰਖ ਦੇ ਸਨਮੁੱਖ ਅਰਦਾਸ ਕਰਦਿਆਂ ਤਜਿੰਦਰਪਾਲ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਤੇ ਗੁਰਮਤਿ ਸਮਾਗਮ ਅੰਦਰ ਪੁੱਜਿਆ ਸਮੂਹ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸਖਸੀਅਤਾਂ ਅਤੇ ਸੰਗਤਾਂ ਦਾ ਮੱਕੜ ਪ੍ਰੀਵਾਰ ਵੱਲੋਂ ਧੰਨਵਾਦ ਪ੍ਰਗਟ ਕੀਤਾ । ਇਸ ਤੋਂ ਪਹਿਲਾ ਤਜਿੰਦਰਪਾਲ ਸਿੰਘ ੂਸੋਨੀ ਮੱਕੜੂ ਦੀ ਦੂਸਰੀ ਬਰਸੀ ਨੂੰ ਸਮਰਪਿਤ ਅਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਅੰਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਪ੍ਰਮੁੱਖ ਕੀਰਤਨੀਏ ਭਾਈ ਰਵਿੰਦਰ ਸਿੰਘ ਤੇ ਭਾਈ ਸਤਿੰਦਰਬੀਰ ਸਿੰਘ ਦੇ ਰਾਗੀ ਜੱਥਿਆਂ ਨੇ ਵੈਰਾਗਮਈ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਉਪਰੰਤ ਅਰਦਾਸ ਦੀ ਸੇਵਾ ਭਾਈ ਰਾਜਦੀਪ ਸਿੰਘ ਨੇ ਨਿਭਾਈ ਅਤੇ ਹੁਕਮ ਨਾਮੇ ਦੀ ਸੇਵਾ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਨਿਭਾਈ ਅਤੇ ਸਮੁੱਚੇ ਮੱਕੜ ਪ੍ਰੀਵਾਰ ਨੂੰ ਅਕਾਲ ਪੁਰਖ ਦਾ ਭਾਣਾ ਮਨਣ ਤੇ ਗੁਰਬਾਣੀ ਦਾ ਸਿਮਰਨ ਕਰਨ ਦੀ ਤਾਕੀਦ ਵੀ ਕੀਤੀ । ਗੁਰਮਤਿ ਸਮਾਗਮ ਅੰਦਰ ਸਟੇਜ ਸਕੱਤਰ ਦੀ ਸੇਵਾ ਸ. ਮਹੇਸ਼ਇੰਦਰ ਸਿੰਘ ਗਰੇਵਾਲ ਨੇ ਬਾਖੂਬੀ ਨਾਲ ਨਿਭਾਈ । ਇਸ ਸਮੇਂ ਹੋਰਨਾਂ ਤੋਂ ਇਲਾਵਾ ਸਮਾਗਮ ਅੰਦਰ ਪੰਜਾਬ ਦੇ ਕੈਬਨਿਟ ਮੰਤਰੀ ਸ. ਸਰਨਜੀਤ ਸਿੰਘ ਢਿੱਲੋਂ, ਸ. ਮਨਪ੍ਰੀਤ ਸਿੰਘ ਇਯਾਲੀ ਐਮ.ਐਲ.ਏ., ਰਣਜੀਤ ਸਿੰਘ ਢਿੱਲੋਂ ਐਮ.ਐਲ.ਏ., ਦਰਸ਼ਨ ਸਿੰਘ ਸਿਵਾਲਿਕ ਐਮ.ਐਲ.ਏ., ਸ. ਅਮਰੀਕ ਸਿੰਘ ਆਲੀਵਾਲ ਸਾਬਕਾ ਐਮ.ਪੀ., ਜੱਥੇ. ਹੀਰਾ ਸਿੰਘ ਗਾਬੜੀਆਂ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ, ਐਸ.ਆਰ. ਕਲੇਰ ਐਮ.ਐਲ.ਏ., ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕੇਮਟੀ, ਸ. ਰਣਜੀਤ ਸਿੰਘ ਤਲਵੰਡੀ, ਸ. ਮਨਜਿੰਦਰ ਸਿੰਘ ਸਿਰਸਾ ਜਨ. ਸਕੱਤਰ ਦਿੱਲੀ ਸਿੱਖ ਗੁ. ਪ੍ਰਬੰਧਕ ਕਮੇਟੀ, ਸ. ਹਰਭਜਨ ਸਿੰਘ ਡੰਗ ਪ੍ਰਧਾਨ ਅਕਾਲੀ ਦਲ ਲੁਧਿਆਣਾ-2, ਸੀਨੀ. ਅਕਾਲੀ ਆਗੂ ਬਾਬਾ ਅਜੀਤ ਸਿੰਘ, ਚੋਧਰੀ ਮੋਹਨ ਲਾਲ ਬੱਗਾ ਪ੍ਰਧਾਨ ਅਕਾਲੀ ਦਲ ਲੁਧਿਆਣਾ-1, ਸ਼੍ਰੋਮਣੀ ਕਮੇਟੀ ਮੈਂਬਰ ਸ. ਰਘੂਜੀਤ ਸਿੰਘ ਵਿਰਕ (ਸੀਨੀ. ਮੀਤ ਪ੍ਰਧਾਨ ਅੰਤ੍ਰਿਗ ਕਮੇਟੀ), ਸ. ਕੇਵਲ ਸਿੰਘ ਬਾਦਲ (ਮੀਤ ਪ੍ਰਧਾਨ), ਕਰਨੈਲ ਸਿੰਘ ਪੰਜੋਲੀ, ਜਤਿੰਦਰਪਾਲ ਸਿੰਘ ਮੋਹਾਲੀ, ਬੀਬੀ ਦਵਿੰਦਰ ਕੌਰ, ਗੁਰਪ੍ਰੀਤ ਸਿੰਘ ਝੱਬਰ, ਬਲਦੇਵ ਸਿੰਘ ਕਲਿਆਣ, ਠੇਕੇਦਾਰ ਕੰਵਲ ਇੰਦਰ ਸਿੰਘ, ਰਘਬੀਰ ਸਿੰਘ ਸਹਾਰਨਮਾਜਰਾ, ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਖਾਲਸਾ, ਗੁਰਿੰਦਰਪਾਲ ਸਿੰਘ ਕਾਦੀਆਂ, ਚਰਨਜੀਤ ਸਿੰਘ ਕਾਲੇਵਾਲ, ਹਰਪਾਲ ਸਿੰਘ ਜੱਲਾ, ਬੀਬੀ ਰਜਿੰਦਰ ਕੌਰ, ਗੁਰਮੇਲ ਸਿੰਘ ਸੰਗੋਵਾਲ, ਹਰਸੁਰਿੰਦਰ ਸਿੰਘ ਗਿੱਲ, ਅਮਰੀਕ ਸਿੰਘ ਵਿਛੋਆ, ਅਮਰਜੀਤ ਸਿੰਘ ਭਲਾਈਪੁਰ, ਜਗਜੀਤ ਸਿੰਘ ਤਲਵੰਡੀ, ਸੁਰਜੀਤ ਸਿੰਘ ਭਿੱਟੇਵਿੰਡ, ਭਜਨ ਸਿੰਘ ਸ਼ੇਰਗਿੱਲ, ਜਗਜੀਤ ਸਿੰਘ ਤਲਵੰਡੀ, ਬਲਦੇਵ ਵਿੱਚ ਚੁੰਗਾ, ਸਤਵਿੰਦਰ ਸਿੰਘ ਟੌਹੜਾ, ਬੀਬੀ ਐਜਬ ਕੌਰ ਭੋਤਨਾ, ਜਸਵੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੀਫ ਸਕੱਤਰ ਸ. ਹਰਚਰਨ ਸਿੰਘ, ਡਾ. ਰੂਪ ਸਿੰਘ ਸਕੱਤਰ, ਸ. ਮਨਜੀਤ ਸਿੰਘ ਸਕੱਤਰ, ਸ. ਅਵਤਾਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਬਲਵਿੰਦਰ ਸਿੰਘ ਵਧੀਕ ਸਕੱਤਰ, ਸ. ਹਰਭਜਨ ਸਿੰਘ ਮਨਾਵਾ ਵਧੀਕ ਸਕੱਤਰ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ, ਸ. ਦਲਮੇਘ ਸਿੰਘ ਸਾਬਕਾ ਸਕੱਤਰ, ਸ. ਸਤਿੰਦਰ ਸਿੰਘ ਪੀ.ਏ. ਪ੍ਰਧਾਨ ਸਾਹਿਬ, ਸ. ਕੁਲਵਿੰਦਰ ਸਿੰਘ ਇੰਨਚਾਰਜ ਪਬਲਸਿਟੀ, ਸ. ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਸ. ਧਰਮਿੰਦਰ ਸਿੰਘ ਉਬਾ ਡਾਈਰੈਕਟਰ ਐਜੁਕੇਸ਼ਨ, ਸ. ਪ੍ਰਤਾਪ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ, ਬੁੱਢਾ ਦਲ ਨਿਹੰਗ ਸਿੰਘ ਜੱਥੇਬੰਦੀ ਦੇ ਮੁੱਖੀ ਬਾਬਾ ਬਲਬੀਰ ਸਿੰਘ, ਬਾਬਾ ਜਸਵੰਤ ਸਿੰਘ ਨਾਨਕਸਰ ਸਮਰਾਲਾ ਚੌਂਕ, ਸਿੰਘ ਸਾਹਿਬ ਗਿਆਨੀ ਮੋਹਨ ਸਿੰਘ, ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ ਗੁ. ਸ੍ਰੀ ਫਤਿਹਗੜ੍ਹ ਸਾਹਿਬ, ਬਾਬਾ ਲਾਭ ਸਿੰਘ ਕਿਲ੍ਹਾ ਅਨੰਦਪੁਰ ਸਾਹਿਬ, ਡਾ. ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਵਾਇਸ ਚਾਂਸਲਰ ਜੀ.ਐਨ.ਡੀ.ਯੂ., ਸ. ਫਤਿਹ ਸਿੰਘ ਲਿਬੜਾ, ਸ. ਇੰਦਰਜੀਤ ਸਿੰਘ ਮੱਕੜ, ਸ. ਮਨਵਿੰਦਰਪਾਲ ਸਿੰਘ ਮੱਕੜ ਕੌਂਸਲਰ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਤਰਸ਼ੇਮ ਸਿੰਘ ਭਿੰਡਰ ਪ੍ਰਧਾਨ ਯੂਥ ਅਕਾਲੀ ਦਲ ਮਾਲਵਾ ਜੋਨ, ਅਮਰੀਕ ਸਿੰਘ ਮੋਹਾਲੀ, ਭਾਈ ਪਰਮਜੀਤ ਸਿੰਘ ਖਾਲਸਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਸਕੱਤਰ ਜਨ. ਭਾਈ ਮੇਜਰ ਸਿੰਘ ਖਾਲਸਾ, ਜੱਥੇਦਾਰ ਹਰਪਾਲ ਸਿੰਘ ਕੋਹਲੀ, ਜਤਿੰਦਰ ਪਾਲ ਸਿੰਘ ਸਲੂਜਾ, ਜਗਬੀਰ ਸਿੰਘ ਸੋਖੀ ਕੌਂਸਲਰ, ਕਮਲਜੀਤ ਸਿੰਘ ਕੜਵੱਲ ਕੌਂਸਲਰ, ਹਰਪ੍ਰੀਤ ਸਿੰਘ ਬੇਦੀ ਕੌਂਸਲਰ, ਭੁਪਿੰਦਰ ਸਿੰਘ ਭਿੰਦਾ ਕੌਂਸਲਰ, ਹਰਪਾਲ ਸਿੰਘ ਖਾਲਸਾ ਫਰਨੀਚਰ, ਮਨਜੀਤ ਸਿੰਘ ਖਾਲਸਾ, ਸ. ਪ੍ਰਿਤਪਾਲ ਸਿੰਘ ਮੁੱਖ ਸੇਵਾਦਾਰ ਗੁ. ਦੁਖ ਨਿਵਾਰਨ ਸਾਹਿਬ, ਬਲਵਿੰਦਰ ਸਿੰਘ ਲਾਇਲਪੁਰੀ, ਜਗਜੀਤ ਸਿੰਘ ਅਹੁਜਾ, ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਭੁਪਿੰਦਰ ਸਿੰਘ ਮਨੀ ਜਿਊਲਰ, ਤਰਨਜੀਤ ਸਿੰਘ ਨਿਮਾਣਾ, ਬੀਬੀ ਸੁਰਿੰਦਰ ਕੌਰ ਦਿਆਲ ਤੇ ਬੀਬੀ ਨੀਲਮ ਕੋਹਲੀ ਪ੍ਰਧਾਨ ਇਸਤਰੀ ਅਕਾਲੀ ਦਲ ਲੁਧਿਆਣਾ ਸਮੇਤ ਕਈ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।



