Skip to content
Independent perspectives. Global stories.
BREAKING

ਏਮਜ਼ ਬਠਿੰਡਾ ਨੂੰ ਪ੍ਰਧਾਨ ਮੰਤਰੀ ਸਿਹਤ ਸੁਰੱਖਿਆ ਯੋਜਨਾ ਤਹਿਤ ਮਿਲੀ ਮਨਜ਼ੂਰੀ : ਹਰਸਿਮਰਤ ਬਾਦਲ

Share this story

harsimrat1 ਬਠਿੰਡਾ, 9 ਅਕਤੂਬਰ (ਸੁਖਵਿੰਦਰ ਸਰਾਂ, ਗੋਵਿੰਦ)- ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਐਨ.ਡੀ.ਏ. ਸਰਕਾਰ ਨੇ ਬਠਿੰਡਾ ਵਿਖੇ ਆਲ ਇੰਡੀਆ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਪ੍ਰਧਾਨ ਮੰਤਰੀ  ਸਿਹਤ ਸੁਰੱਖਿਆ ਯੋਜਨਾ ਤਹਿਤ ਮੰਨਜ਼ੂਰੀ ਦੇ ਦਿੱਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਬਠਿੰਡਾ ਬੀਬੀ ਹਰਸਿਮਰਤ ਕੌਰ ਬਾਦਲ ਨੇ ਜਾਰੀ ਕੀਤੇ ਗਏ ਇਕ ਬਿਆਨ ’ਚ ਕੀਤਾ। ਕੇਂਦਰੀ ਮੰਤਰੀ ਨੇ ਕਿਹਾ ਕਿ ਏਮਜ਼ ਬਠਿੰਡਾ ਦੇ ਬਣਨ ਨਾਲ ਪੰਜਾਬ ’ਚ ਇਲਾਜ ਅਤੇ ਸਿਹਤ ਸੇਵਾਵਾਂ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਲਵਾ ਖੇਤਰ ਕੈਂਸਰ ਨਾਲ ਪ੍ਰਭਾਵਿਤ ਹੈ। ਇੱਥੇ ਕੋਈ ਵੀ ਇਸ ਤਰ੍ਹਾਂ ਦਾ ਚੰਗਾ ਸਿਹਤ ਅਦਾਰਾ ਨਹੀਂ ਹੈ, ਜਿੱਥੇ ਲੋਕਾਂ ਨੂੰ

ਵਧੀਆ ਇਲਾਜ ਘੱਟ ਦਰਾਂ ਤੇ ਮਿਲ ਸਕੇ। ਇਸ ਲਈ ਬਠਿੰਡਾ ਵਿਖੇ ਏਮਜ਼ ਦੀ ਸਥਾਪਨਾ ਇਕ ਮਨੁੱਖੀ ਤੌਰ ’ਤੇ ਉਠਾਇਆ ਗਿਆ ਕਦਮ ਹੈ, ਜਿਹੜਾ ਕਿ ਸਮੇਂ ਦੀ ਲੋੜ ਵੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਵਿਖੇ ਏਮਜ਼ ਸਥਾਪਿਤ ਕਰਨ ਲਈ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਉਤਮ ਅਦਾਰੇ ਨਾਲ ਨਾ ਸਿਰਫ਼ ਪੰਜਾਬ ਦੇ ਬਲਕਿ ਗੁਆਂਢੀ ਸੂਬੇ ਹਰਿਆਣਾ ਅਤੇ ਰਾਜਸਥਾਨ ਦੇ ਲੋਕਾਂ ਨੂੰ ਵੀ ਫ਼ਾਇਦਾ ਮਿਲੇਗਾ। ਪ੍ਰਧਾਨ ਮੰਤਰੀ ਸਿਹਤ ਸੁਰੱਖਿਆ ਯੋਜਨਾ, ਡਾਇਰੈਕਟਰ ਸ਼੍ਰੀ ਸੁਦੀਪ ਸ਼੍ਰੀਵਾਸਤਵ ਨੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿੰਨੀ ਮਹਾਜਨ ਨੂੰ ਪੱਤਰ ਲਿਖਿਆ ਹੈ ਜਿਸ ਵਿਚ ਉਨ੍ਹਾਂ ਨੇ ਏਮਜ਼ ਬਠਿੰਡਾ ਨੂੰ ਪ੍ਰਵਾਨਗੀ ਦੇਣ ਦੀ ਪੁਸਟੀ ਕਰਦਿਆਂ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਹੋਰ ਲੋੜ ਅਨੁਸਾਰ ਪ੍ਰਸਤਾਵਿਤ ਸਾਈਟ, ਲੋੜ ਅਨੁਸਾਰ ਬੁਨਿਆਦੀ ਢਾਂਚਾ, ਲੋੜੀਂਦੀ ਪਾਣੀ ਅਤੇ ਬਿਜਲੀ ਦੀ ਸਪਲਾਈ ਆਦਿ ਬਾਰੇ ਭਾਰਤ ਸਰਕਾਰ ਨੂੰ ਦੱਸੇ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸੂਬੇ ਨੂੰ ਇੱਕ ਹੋਰ ਵੱਡੀ ਦੇਣ ਹੈ, ਜਿਹੜੀ ਕਿ ਆਮ ਲੋਕਾਂ ਦੇ ਹਿੱਤ ਵਿਚ ਹੈ। ਸ਼੍ਰੀਮਤੀ ਬਾਦਲ ਨੇ ਦਸਿਆ ਕਿ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰੀਦੇ ਯੋਜਨਾ ਤਹਿਤ ਸੂਬੇ ਦਾ ਪਵਿੱਤਰ ਸ਼ਹਿਰ ਵਜੋਂ ਅਪਣਾਇਆ ਗਿਆ ਹੈ, ਜਿਸ ਤਹਿਤ ਕੇਂਦਰ ਸਰਕਾਰ ਤੋਂ ਕਰੋੜਾਂ ਹੀ ਗਰਾਂਟਾਂ ਵਿਕਾਸ ਲਈ ਮਿਲ ਰਹੀਆਂ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂਵਾਲਾ ਬਾਗ ਨੂੰ ਸੱਭਿਆਚਾਰਕ ਵਿਸ਼ਵ ਵਿਰਾਸਤੀ ਸਾਈਟ ਦੇ ਤੌਰ ’ਤੇ ਅਪਣਾਇਆ ਗਿਆ ਹੈ ਤਾਂ ਜੋ ਉਸ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਿਕਸਿਤ ਕਰਨ ਲਈ ਵਿਸ਼ੇਸ਼ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਐਨ.ਡੀ.ਏ. ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਹਿਲਾਂ ਹੀ ਕੇਂਦਰ ਸਰਕਾਰ ਇੰਡੀਅਨ ਇੰਸਟੀਟਿਊਟ ਆਫ਼ ਮੈਨੇਜਮੈਂਟ ਅੰਮ੍ਰਿਤਸਰ, ਪੋਸਟ ਗਰੈਜੂਏਟ ਹਾਰਟੀਕਲਚਰ ਰਿਸਰਚ ਅਤੇ ਐਜੂਕੇਸ਼ਨਲ ਇੰਸਟੀਟਿਊਟ, ਫੂਡ ਪਾਰਕ ਲੁਧਿਆਣਾ, ਕਪੂਰਥਲਾ ਅਤੇ ਫਾਜ਼ਿਲਕਾ ਆਦਿ ਪੰਜਾਬ ਨੂੰ ਦੇ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਜ਼ਾਦੀ ਤੋਂ ਬਾਅਦ ਕੇਂਦਰ ਸਰਕਾਰ ਨੇ ਸੂਬੇ ਨੂੰ ਇੰਨੇ ਵੱਡੇ ਪ੍ਰੋਜੈਕਟ ਦਿੱਤੇ।

WRITTEN BY