Skip to content
Independent perspectives. Global stories.
BREAKING

ਐਸ.ਏ.ਐਸ. ਨਗਰ ਨੂੰ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ : ਸੁਖਬੀਰ ਸਿੰਘ ਬਾਦਲ

Share this story

image ਐਸ.ਏ.ਐਸ ਨਗਰ, 9 ਅਕਤੂਬਰ (ਨਾਗਪਾਲ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਤੋਂ ਬਾਸਮਤੀ ਟ੍ਰੇਡਿੰਗ ਕਾਰਪੋਰੇਸ਼ਨ ਬਨਾਉਣ ਦੀ ਮੰਗ ਕੀਤੀ ਤਾਂ ਜੋ ਕਿਸਾਨਾਂ ਨੂੰ ਬਾਸਮਤੀ ਦੀ ਵਿਕਰੀ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਉਨ੍ਹਾਂ ਨੂੰ ਇਸ ਦੀ ਵਾਜਬ ਕੀਮਤ ਮਿਲ ਸਕੇ। ਅੱਜ ਇਥੇ ਸੀਨੀਅਰ ਆਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦੇ ਨਿਵਾਸ ਸਥਾਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨਰਮੇ ’ਤੇ ਹੋਏ ਚਿੱਟੀ ਮੱਖੀ ਦੇ ਹਮਲੇ ਕਾਰਨ ਪੈਦਾ ਹੋਏ ਕਿਸਾਨੀ ਸੰਕਟ ਨਾਲ ਨਿਜਿੱਠਣ ਲਈ ਵਿਹਾਰਕ ਅਤੇ ਪਰਪੱਕ ਪਹੁੰਚ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਕਲੀ ਦਵਾਈਆਂ

ਦੀ ਵਿਕਰੀ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਆਪਣੇ ਸੌੜੇ ਸਿਆਸੀ ਹਿਤਾਂ ਦੀ ਪੂਰਤੀ ਲਈ ਇਸ ਸੰਕਟ ਦੀ ਘੜੀ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਅਗਵਾ ਕਰ ਲਿਆ ਗਿਆ ਹੈ ਅਤੇ ਕੁਝ ਖੱਬੇ ਪੱਖੀ ਜਥੇਬੰਦੀਆਂ ਵੱਲੋਂ ਇਸ ਸਾਰੇ ਮੁੱਦੇ ਦਾ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਪ ਮੁੱਖ ਮੰਤਰੀ ਨੇ ਇਸ ਮੌਕੇ ਐਸ.ਏ.ਐਸ ਨਗਰ ਨੂੰ ਨਮੂੁਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਦੀਆਂ ਆਪਣੀਆਂ ਯੋਜਨਾਵਾਂ ਦਾ ਖੁਲਾਸਾ ਕਰਦਿਆਂ ਕਿਹਾ ਕਿ ਸ਼ਹਿਰ ’ਚ ਵਿਕਾਸ ਪ੍ਰੋਜੈਕਟਾਂ ਨੂੰ ਪੂਰਾ ਕਰਨ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਸ਼ਹਿਰ ਵਿੱਚ 19 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ 50 ਕਰੋੜ ਰੁਪਏ ਦੀ ਹੋਰ ਗ੍ਰਾਂਟ ਜਾਰੀ ਕੀਤੀ ਜਾ ਰਹੀ ਹੈ। ਐਸ.ਏ.ਐਸ. ਨਗਰ ’ਚ ਸ਼੍ਰੋਮਣੀ ਅਕਾਲੀ ਦਲ ਦਾ ਦਫਤਰ ਸਥਾਪਤ ਕਰਨ ਦਾ ਐਲਾਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਮਿਊਂਸੀਪਲ ਕੌਂਸਲਰਾਂ ਨੂੰ ਵੀ ਕਿਹਾ ਹੈ ਕਿ ਆਪੋ ਆਪਣੇ ਵਾਰਡ ਦੇ ਵਿਕਾਸ ਸਬੰਧੀ ਤਜਵੀਜ਼ਾ ਮਿਊਂਸੀਪਲ ਕਮਿਸ਼ਨਰ ਨੂੰ ਭੇਜਣ ਤਾਂ ਜੋ ਸ਼ਹਿਰ ਦੇ ਮੁਕੰਮਲ ਵਿਕਾਸ ਲਈ ਯੋਜਨਾ ਉਲੀਕੀ ਜਾ ਸਕੇ। ਉਪ ਮੁੱਖ ਮੰਤਰੀ ਵੱਲੋਂ ਪੇਸ਼ ਕੀਤੇ ਗਏ ਸੁਝਾਅ ਤਹਿਤ ਮਿਊਂਸੀਪਲ ਕੌਂਸਲਰਾਂ ਨੇ ਮੰਗ ਕੀਤੀ ਕਿ ਲੈਂਡ ਪੂਲਿੰਗ ਯੋਜਨਾ ਤਹਿਤ ਸੈਕਟਰ 70 ਤੇ 80 ਦਾ ਵਿਕਾਸ ਕੀਤਾ ਜਾਵੇ। ਉਨ੍ਹਾਂ ਕੂੜਾ ਸੁੱਟਣ ਦੇ ਸਥਾਨ ਨੂੰ ਵੀ ਇੰਡਸਟਰੀਅਲ ਫੇਸ 8 ਬੀ ਤੋਂ ਬਦਲਣ ਦੀ ਮੰਗ ਕੀਤੀ। ਇਸ ਮੌਕੇ ਹਾਜਰ ਪ੍ਰਮੁੱਖ ਹਸਤੀਆਂ ਵਿੱਚ ਆਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲੀ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਸਲੈਚ ਅਤੇ ਸ਼ਹਿਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਕੌਂਸਲਰ ਸ਼ਾਮਿਲ ਸਨ।

WRITTEN BY