Skip to content
Independent perspectives. Global stories.
BREAKING

ਸੂਬੇ ’ਚ ਸਥਾਪਤ ਕੀਤੇ ਜਾਣਗੇ 2000 ਹੁਨਰ ਵਿਕਾਸ ਕੇਂਦਰ : ਸੁਖਬੀਰ ਬਾਦਲ

Share this story

Sukhbir-Singh-Badal ਜਲੰਧਰ/ਐਸ.ਏ.ਐਸ ਨਗਰ, 9 ਅਕਤੂਬਰ- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਹੁਨਰ ਵਿਕਾਸ ਦੇ ਖੇਤਰ ਵਿਚ ਚੋਟੀ ਦਾ ਸੂਬਾ ਬਣਕੇ ਉਭਰੇਗਾ ਕਿਊਂ ਜੋ ਸੂਬੇ ਵਿਚ 300 ਕਰੋੜ ਰੁਪਏ ਦੀ ਲਾਗਤ ਨਾਲ 2000 ਹੁਨਰ ਵਿਕਾਸ ਕੇਂਦਰ ਸਥਾਪਤ ਕੀਤੇ ਜਾਣਗੇ ਜੋ ਕਿ ਇਕ ਲੱਖ ਤੋਂ ਵੱਧ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਗੇ। ਇਥੇ ਮੁਹਾਲੀ ਇੰਡਸਟ੍ਰੀਸ ਐਸੋਸੀਏਸ਼ਨ ਦੇ ਦਫਤਰ ਵਿਖੇ ਉਦਯੋਗਪਤੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਚਾਰ ਪਿੰਡਾਂ ਦੇ ਸਮੂਹ ਪਿਛੇ ਇਕ ਹੁਨਰ ਵਿਕਾਸ ਕੇਂਦਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਨੇ ਉਦਯੋਗਿਕ ਖੇਤਰ ਨਾਲ ਪੂਰਨ ਤੌਰ ’ਤੇ ਰਾਬਤਾ ਬਣਾ ਕੇ ਰਖਿਆ ਹੈ ਅਤੇ ਇਹ ਸਾਰੇ ਕੇਂਦਰ ਇਕੋ ਸਮੇਂ ਚਾਲੂ ਕੀਤੇ ਜਾਣਗੇ।ਉਨ੍ਹਾਂ ਅੱਗੇ ਕਿਹਾ ਕਿ, ’’ ਮੈਂ ਅੱਧੀਆਂ ਅਧੂਰੀਆਂ ਗੱਲਾਂ ਵਿਚ ਯਕੀਨ ਨਹੀਂ ਰਖਦਾ। ਮੇਰਾ ਯਕੀਨ ਹੈ ਕਿ ਸਾਡੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਹੀ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਿਆ ਜਾ ਸਕਦਾ ਹੈ ਅਤੇ ਇਹੋ ਕਾਰਨ ਹੈਕਿ ਸੂਬਾ ਸਰਕਾਰ ਨੇ ਖੁਦ ਹੀ ਸਾਰੇ ਹੁਨਰ ਵਿਕਾਸ ਕੇਂਦਰ ਉਸਾਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਦੇ ਤਿਆਰ ਹੋ ਜਾਣ ਤੋਂ ਬਾਅਦ ਇਨ੍ਹਾਂ ਨੂੰ ਚੋਟੀ ਦੇ ਉਦਯੋਗਿਕ ਘਰਾਣਿਆਂ ਅਤੇ ਸੰਗਠਨਾਂ ਨੂੰ ਸੌਂਪ ਦਿੱਤਾ ਜਾਵੇਗਾ ਜੋ ਕਿ ਨੌਜਵਾਨ ਪਨੀਰੀ ਨੂੰ ਉਦਯੋਗ ਜਗਤ ਦੀਆਂ ਅਜੋਕੇ ਸਮੇਂ ਦੀਆਂ ਲੋੜਾਂ ਅਨੁਸਾਰ ਸਿਖਲਾਈ ਦੇਣਗੇ ਤਾਂ ਜੋ ਕੋਰਸ ਪੂਰਾ ਹੋਣ ’ਤੇ ਨੌਜਵਾਨਾਂ ਨੂੰ 100ਫੀਸਦੀ ਰੁਜਗਾਰ ਮੁਹੱਈਆ ਕਰਨਾ ਯਕੀਨੀ ਬਣਾਇਆ ਜਾ ਸਕੇ।’’ ਉਨ੍ਹਾਂ ਕਿਹਾ ਕਿ ਮੋਹਾਲੀ ਵਿਖੇ ਕੌਮਾਂਤਰੀ ਹਵਾਈ ਅੱਡੇ ਦੇ ਬਣ ਜਾਣ ਨਾਲ ਵੀ ਪੰਜਾਬ ਦੇ ਵਿਕਾਸ ਦੀ ਗਤੀ ਹੋਰ ਤੇਜ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਅਗਲੇ ਚਾਰ ਸਾਲਾਂ ਵਿਚ ਇਹ ਹਵਾਈ ਅੱਡਾ ਉਤਰੀ ਭਾਰਤ ਦਾ ਇਕ ਕਾਰਗੋ ਹੱਬ ਬਣਗੇ ਉਭਰੇਗਾ ਜਿਸ ਦਾ ਸਿੱਟਾ ਇਸ ਖੇਤਰ ਦੇ ਨੌਜਵਾਨਾਂ ਲਈ ਰੁਜਗਾਰ ਦੇ ਵੱਧ ਮੌਕਿਆਂ ਵਿਚ ਨਿਕਲੇਗਾ। ਕਾਂਗਰਸ ’ਤੇ ਵਰ੍ਹਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅੱਜ ਹਰ ਖੇਤਰ ਵਿਚ ਤਰੱਕੀ ਦੀਆਂ ਪੁਲਾਂਘਾਂ ਪੁੱਟ ਰਿਹਾ ਹੈ ਪਰ ਕੁਝ ਲੋਕ ਹਨ ਜੋ ਕਿ ਕਲਪਿਤ ਵਿੱਤੀ ਸੰਕਟ ਅਤੇ ਸੂਬੇ ਦੀ ਸਾਰੀ ਨੌਜਵਾਨੀ ਦੇ ਨਸ਼ਿਆਂ ਵਿਚ ਗਰਕ ਹੋ ਜਾਣ ਦੀਆਂ ਮਨਘੜਤ ਗੱਲਾਂ ਫੈਲਾ ਰਹੇ ਹਨ। ਇਸ ਮੌਕੇ ਐਮ.ਆਈ.ਏ ਦੇ ਪ੍ਰਧਾਨ ਰਾਜੀਵ ਵਸ਼ਿਸ਼ਟ ਨੇ ਸ. ਬਾਦਲ ਦਾ ਸਵਾਗਤ ਕਰਦੇ ਹੋਏ ਸੂਬੇ ਵਿਚ ਵਿਕਾਸ ਅਤੇ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਇਸ ਮੌਕੇ ਹਾਜਰ ਪ੍ਰਮੁੱਖ ਹਸਤੀਆਂ ਵਿੱਚ ਆਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲੀ, ਜ਼ਿਲਾ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਭਾਜਪਾ ਦੇ ਜ਼ਿਲ•ਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ, ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਮੋਹਾਲੀ ਦੇ ਉਦਯੋਗਿਕ ਖੇਤਰ ਨਾਲ ਸਬੰਧਤ ਸ਼ਖਸੀਅਤਾਂ ਵੀ ਹਾਜਰ ਸਨ।

WRITTEN BY