ਬਠਿੰਡਾ, 11 ਅਕਤੂਬਰ (ਇੰਦਰਜੀਤ ਨਥਾਣਾ, ਸੁਖਵਿੰਦਰ ਸਰਾਂ)- ਪਿਛਲੇ 23 ਦਿਨਾਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਦੀ ਇਸ ਮਸਲੇ ਨੂੰ ਲੈ ਕੇ ਇੱਕ ਮੀਟਿੰਗ ਅੱਜ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਹੋਵੇਗੀ। ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜ਼ਰਾ ਨੇ ਕਿਸਾਨ ਆਗੂਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਦਰਮਿਆਨ ਮੀਟਿੰਗ ਤਹਿ ਕਰਵਾਉਣ ਵਿੱਚ ਅਹਿਮ ਭੂਮਿਕਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਅੱਜ ਸ਼ਾਮ ਸਾਢੇ ਚਾਰ ਵਜੇ ਪੰਜਾਬ ਭਵਨ ਵਿੱਚ ਕਿਸਾਨ ਆਗੂਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਕਿਸਾਨ-ਮਜਦੂਰ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਅੱਜ ਫਿਰ ਇਸੇ ਤਰ੍ਹਾਂ ਹੀ ਰੇਲਵੇ ਟ੍ਰੈਕ ਜਾਮ ਰੱਖੇ ਜਾਣਗੇ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਹੋਣ ਵਾਲੀ ਮੀਟਿੰਗ ਤੋਂ ਬਾਅਦ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਸੂਬਾ ਪੱਧਰੀ ਆਗੂਆਂ ਦੀ ਹੋਣ ਵਾਲੀ ਮੀਟਿੰਗ ਵਿੱਚ ਅਗਲਾ ਫੈਸਲਾ ਲਿਆ ਜਾਵੇਗਾ। ਕਿਸਾਨ-ਮਜਦੂਰ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸੰਘਰਸ਼ ਨੂੰ ਬਦਨਾਮ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਪਾਸੇ ਸਰਕਾਰ ਕਿਸਾਨਾਂ ਨੂੰ ਧਰਨਾ ਚੁੱਕਣ ਬਾਰੇ ਕਹਿ ਰਹੀ ਹੈ । ਉਨ੍ਹਾਂ ਮੰਗ ਕੀਤੀ ਕਿ ਖੇਤੀ ਮੰਤਰੀ ਤੋਤਾ ਸਿੰਘ ਸਮੇਤ ਨਕਲੀ ਕੀੜੇਮਾਰ ਦਵਾਈਆਂ ਅਤੇ ਬੀਜ ਵੇਚਣ ਵਾਲੇ ਖੇਤੀਬਾੜੀ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀ ਜਾਇਦਾਦ ਜਬਤ ਹੋਵੇ।ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਆ ਰਹੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਨੰਦਗੜ੍ਹ ਅਤੇ ਥਾਣਾ ¦ਬੀ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਹੋਣ ਬਾਅਦ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਪੁਲਸ ਧਰਨੇ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕਰੇਗੀ ਪਰ ਫਿਰ ਵੀ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਧਰਨੇ ਵਿੱਚ ਸ਼ਾਮਲ ਹੋਣ ਆ ਰਹੇ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਜਖਮਾਂ ’ਤੇ ਲੂਣ ਛਿੜਕਿਆ ਜਾ ਰਿਹਾ ਹੈ.ਤਬਾਹ ਹੋਈਆਂ ਫਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੱਸਿਆ ਕਿ ਸ਼ਾਮ ਤੱਕ ਇਸੇ ਤਰ੍ਹਾਂ ਹੀ ਰੇਲਵੇ ਟਰੈਕ ਜਾਮ ਰੱਖੇ ਜਾਣਗੇ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਹੋਣ ਵਾਲੀ ਮੀਟਿੰਗ ਤੋਂ ਬਾਅਦ ਅੱਠ ਕਿਸਾਨ ਅਤੇ ਸੱਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਵੇਗੀ ਜਿਸ ਵਿੱਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।



