Skip to content
Independent perspectives. Global stories.
BREAKING

ਨੌਜਵਾਨ ਪੀੜ੍ਹੀ ਦੇਸ਼ ਦੇ ਖਰਾਬ ਸਿਸਟਮ ਨੂੰ ਮੁੜ ਸੁਰਜੀਤ ਕਰਨ ਦੇ ਸਮਰੱਥ : ਹਰਸਿਮਰਤ

Share this story

ਚੰਡੀਗੜ੍ਹ, 9 ਅਗਸਤ (ਪੀ.ਟੀ.)-ਬਠਿੰਡਾ ਤੋਂ  ਸੰਸਦ ਮੈਂਬਰ ਸ੍ਰੀਮਤੀ ਹਰਸਿਮਰਤ ਕੌਰ  ਬਾਦਲ ਨੇ ਕਿਹਾ ਕਿ ਅੱਜ ਸਾਡੇ ਦੇਸ਼ ਦੇ ਖਰਾਬ ਹੋ ਚੁੱਕੇ ਸਿਸਟਮ ਵਿੱਚ ਸੁਧਾਰ ਕਰਨ ਦੀ ਜ਼ਰੂਰਤ ਹੈ ਅਤੇ ਊਰਜਾਵਾਨ ਅਤੇ ਹਾਈਟੈਕ  ਨੌਜਵਾਨ ਪੀੜ੍ਹੀ ਸਾਡਾ ਮਜ਼ਬੂਤ ਰਾਸ਼ਟਰ  ਦਾ ਸੁਪਨਾ ਸਾਕਾਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀ ਹੈ।
harsimratkaurbadal
ਇਥੇ ਇਕ ਸਮਾਗਮ ਦੀ ਪ੍ਰਧਾਨਗੀ  ਕਰਦਿਆਂ ਸ੍ਰੀਮਤੀ ਬਾਦਲ ਨੇ ਵੱਖ ਵੱਖ ਖੇਤਰਾਂ  ਵਿੱਚ ਮੋਹਰੀ ਭੂਮਿਕਾ ਨਿਭਾ ਰਹੇ ਨੌਜਵਾਨਾਂ  ਨੂੰ ਇਕ ਮੰਚ ‘ਤੇ ਲਿਆਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਲਈ ਇਹ  ਬੜੇ ਮਾਣ ਦੀ ਗੱਲ ਹੈ ਕਿ ਦੁਨੀਆਂ ਵਿੱਜ ਨੌਜਵਾਨਾਂ ਨੇ ਸੂਚਨਾ ਤਕਨਾਲੋਜੀ, ਮੈਡੀਕਲ, ਇੰਜਨੀਅਰਿੰਗ ਅਤੇ ਆਟੋਮੋਬਾਈਲ ਆਦਿ ਵਰਗੇ ਖੇਤਰਾਂ ਵਿੱਚ ਮਹਾਨ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਅਤੇ ਅਚੀਵਰਜ਼ ‘ਰੂੜੀਵਾਦੀ’ ਸਿਸਟਮ ਨੂੰ ਬਦਲ ਕੇ ਇਸਦੇ ਵਿਕਾਸ ਵਿੱਚ ਮੋਹਰੀ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਲਈ ਰਚਨਾਤਮਕ ਅਤੇ ਫੈਸਲਾਕੁੰਨ ਵਿਚਾਰ ਵਟਾਂਦਰੇ ਕਰਾਵਾ ਕੇ ਅਸੀਂ ਉਨ੍ਹਾਂ ਨੂੰ ਉਤਸ਼ਾਹਿਤ ਕਰ ਸਕਦੇ ਹਾਂ। ਅਚੀਵਰਜ ਅਤੇ ਨੌਜਵਾਨਾਂ  ਨੂੰ ਸਮਾਜ ਲਈ ਕੁਝ ਕਰ ਗੁਜ਼ਰਨ ਦਾ ਸੱਦਾ ਦਿੰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਆਪਣੇ  ਟੀਚੇ ਸਰ ਕਰ ਚੁੱਕੇ ਨੌਜਵਾਨਾਂ ਨੂੰ ਸਮਾਜ ਲਈ  ਕੁਝ ਵੱਖਰਾ ਕਰਕੇ ਮਜ਼ਬੂਤ ਰਾਸ਼ਟਰ  ਦਾ ਨਿਰਮਾਣ ਕਰਨ ਨੂੰ ਅਹਿਮੀਅਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰ ਨੂੰ ਮਹਾਨ ਬਣਾਉਣ ਲਈ ਸਥਾਪਤ ਨੌਜਵਾਨ ਅਜਿਹਾ ਕਰਕੇ ਸਮੁੱਚੀ ਨੌਜਵਾਨੀ ਲਈ ਪ੍ਰੇਰਣਾ ਸਰੋਤ ਬਣ ਸਕਦੇ ਹਨ।ਸ੍ਰੀਮਤੀ ਬਾਦਲ ਨੇ ਕਿਹਾ ਕਿ ਮੌਜੂਦਾ ਦੌਰ ਵਿੱਚ ਸਮਾਜਿਕ ਬੁਰਾਈਆਂ ਖਿਲਾਫ਼ ਨੌਜਵਾਨਾਂ  ਨੇ ਲੋਕਾਂ ਨੂੰ ਤੱਥਾਂ ਬਾਰੇ ਜਾਗਰੂਕ ਕਰਕੇ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ  ਨੂੰ ਸਮਾਜਿਕ ਬੁਰਾਈਆਂ ਖਿਲਾਫ਼ ਡਟਣ ਤੋਂ ਹਿਚਕਾਉਣ ਦੀ ਜ਼ਰੂਰਤ ਨਹੀਂ ਕਿਉਂਕਿ ਉਨ੍ਹਾਂ ਦੇ ਛੋਟੇ ਜਿਹੇ ਉਪਰਾਲੇ ਨਾਲ ਸਾਡੇ ਦੇਸ਼ ਦੇ ਚਿਹਰੇ ਤੋਂ ਇਨ੍ਹਾਂ ਨਿਸ਼ਾਨਾਂ ਨੂੰ ਮਿਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਕਾਇਮ ਰੱਖਣ ਅਤੇ ਹੋਰ ਲੋਕਾਂ ਦੀ ਸਹਾਇਤਾ ਲਈ ਹੈਲਪਲਾਈਨ ਸ਼ੁਰੂ ਕੀਤੀ ਹੈ ਜਿਥੇ ਉਹ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਦੇਸ਼ ਦੇ ਨੌਜਵਾਨਾਂ ਦੀ ਮੁੱਢਲੀ ਲੋੜ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਵੇਖਣਾਂ ਮੁਤਾਬਕ ਨੌਕਰੀ ਸੁਰੱਖਿਆ ਅੱਜ  ਦੇ ਨੌਜਵਾਨ ਵਰਗ ਦੀ ਅਹਿਮ ਜ਼ਰੂਰਤ ਹੈ  ਇਸ ਲਈ ਸਰਕਾਰਾਂ ਨੂੰ ਨੌਜਵਾਨਾਂ ਦੀ ਭਲਾਈ ਲਈ ਵੱਧ ਤੋਂ ਵੱਧ ਨੌਕਰੀਆਂ  ਪੈਦਾ ਕਰਨੀਆਂ ਚਾਹੀਦੀਆਂ ਹਨ।

WRITTEN BY