Skip to content
Independent perspectives. Global stories.
BREAKING

ਕੇਂਦਰੀ ਕੱਪੜਾ ਮੰਤਰੀ ਨੇ ਭਾਰਤੀ ਕਪਾਹ ਨਿਗਮ ਨੂੰ ਫ਼ੌਰੀ ਤੌਰ ’ਤੇ ਕਪਾਹ ਦੀ ਖਰੀਦ ਸ਼ੁਰੂ ਕਰਨ ਦਾ ਦਿੱਤਾ ਆਦੇਸ਼’

Share this story

43824344.cms ਜਲੰਧਰ/ਨਵੀਂ ਦਿੱਲੀ, 11 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰੀ ਕੱਪੜਾ ਰਾਜ ਮੰਤਰੀ ਸ੍ਰੀ ਸੰਤੋਸ਼ ਕੁਮਾਰ ਗੰਗਵਰ ਨਾਲ ਮੁਲਾਕਾਤ ਕਰਕੇ ਭਾਰਤੀ ਕਪਾਹ ਨਿਗਮ (ਸੀ.ਸੀ.ਆਈ.) ਨੂੰ ਨਰਮੇ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਜੋ ਸ੍ਰੀ ਗੰਗਵਰ ਨੂੰ ਅੱਜ ਇੱਥੇ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮਿਲੇ, ਦੀ ਬੇਨਤੀ ’ਤੇ ਕੇਂਦਰੀ ਕੱਪੜਾ ਮੰਤਰੀ ਨੇ ਕਾਟਨ ਕਾਰਪੋਰੇਸ਼ਨ ਆਫ਼ ਇੰਡਆਂ ਨੂੰ ਫ਼ੌਰੀ ਤੌਰ ’ਤੇ ਖਰੀਦ ਕਾਰਜ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਗੰਗਵਰ ਨੇ ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ ਦੇ ਚੇਅਰਮੈਨ ਕਮ ਪ੍ਰਬੰਧਕ ਨਿਰਦੇਸ਼ਕ ਬੀ.ਕੇ. ਮਿਸ਼ਰਾ ਨੂੰ ਸਵੇਰੇ ਚੰਡੀਗੜ੍ਹ ਜਾ ਕੇ ਸੂਬੇ ਦੇ ਵਧੀਕ ਮੁੱਖ ਸਕੱਤਰ (ਵਿਕਾਸ) ਅਤੇ ਮਾਰਕਫ਼ੈਡ ਦੇਪ੍ਰਬੰਧਕ ਨਿਰਦੇਸ਼ਕ ਨਾਲ ਮੀਟਿੰਗ ਕਰਕੇ ਇਸ ਕਾਰਜ ਨੂੰ ਛੇਤੀ ਨੇਪਰੇ ਚਾੜ੍ਹਨ ਦੇ ਨਿਰਦੇਸ਼ ਵੀ ਦਿੱਤੇ। ਨਰਮੇ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਦੇ ਮੁੱਖ ਮੰਤਰੀ ਵੱਲੋਂ ਮਾਪਦੰਡਾਂ ਵਿੱਚ ਢਿੱਲ ਦਿੱਤੇ ਜਾਣ ਦੇ ਮੁੱਦੇ ’ਤੇ ਕੇਂਦਰੀ ਮੰਤਰੀ ਨੇ ਸ. ਬਾਦਲ ਨੂੰ ਇਸ ਸਬੰਧੀ ਵਿਸਤ੍ਰਤ ਪ੍ਰਸਤਾਵ ਭੇਜਣ ਲਈ ਆਖਿਆ ਤਾਂ ਜੋ ਇਸ ਸਬੰਧੀ ਕੋਈ ਫ਼ੈਸਲਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਸਬੰਧੀ ਯੋਗ ਫ਼ੈਸਲਾ ਤੁਰੰਤ ਲਵੇਗੀ। ਸੂਬੇ ਵਿੱਚ ਕੱਪੜਾ ਸੈਕਟਰ ਦੇ ਸਕਿੱਲ ਸੈਂਟਰ ਖੋਲ੍ਹੇ ਜਾਣ ਦੀ ਸ. ਬਾਦਲ ਦੀ ਮੰਗ ’ਤੇ ਸ੍ਰੀ ਗੰਗਵਰ ਨੇ ਮੁੱਖ ਮੰਤਰੀ ਨੂੰ ਇਸ ਸਬੰਧੀ ਵਿਸਤ੍ਰਤ ਤਜ਼ਵੀਜ਼ ਭੇਜਣ ਲਈ ਆਖਿਆ। ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮੌਜੂਦਾ ਸਕੀਮਾਂ ਤਹਿਤ ਅਜਿਹੇ ਪ੍ਰਾਜੈਕਟਾਂ ਨੂੰ ਵਿਕਸਿਤ ਕਰਨ ਲਈ ਯਤਨਸ਼ੀਲ ਹੈ। ਮੁੱਖ ਮੰਤਰੀ ਨੇ ਸ੍ਰੀ ਗੰਗਵਰ ਨੂੰ ਧਾਰੀਵਾਲ (ਗੁਰਦਾਸਪੁਰ) ਵਿਖੇ ਸਥਿਤ ਧਾਰੀਵਾਲ ਵੂਲਨ ਟੈਕਸਟਾਈਲ ਮਿੱਲ ਜੋ ਪਿਛਲੇ ਕਾਫ਼ੀ ਸਮੇਂ ਤੋਂ ਬੰਦ ਪਈ ਹੈ, ਨੂੰ ਮੁੜ ਖੋਲ੍ਹਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਰਹੱਦੀ ਖੇਤਰ ਦੇ ਲੋਕਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਕੇਂਦਰੀ ਮੰਤਰੀ ਨੇ ਸ. ਬਾਦਲ ਦੀਆਂ ਮੰਗਾਂ ਦਾ ਹਾਂ-ਪੱਖੀ ਹੁੰਗਾਰਾ ਦਿੰਦਿਆਂ ਵਿਸ਼ਵਾਸ਼ ਦਿਵਾਇਆ ਕਿ ਕੇਂਦਰ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ’ਤੇ ਹਮਦਰਦੀ ਪੂਰਵਕ ਵਿਚਾਰ ਕਰੇਗੀ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਇਸ ਸੰਕਟ ਦੀ ਘੜੀ ’ਚੋਂ ਬਾਹਰ ਕੱਢਿਆ ਜਾ ਸਕੇ। ਇਸ ਮੌਕੇ ’ਤੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਵੀ ਹਾਜ਼ਰ ਸਨ।

WRITTEN BY