Skip to content
Independent perspectives. Global stories.
BREAKING

ਬਾਦਲ ਆਜ਼ਾਦ ਭਾਰਤ ਦੇ ਨੈਲਸਨ ਮੰਡੇਲਾ : ਪ੍ਰਧਾਨ ਮੰਤਰੀ ਮੋਦੀ

Share this story

modi-m4 ‘ਨਵੀਂ ਦਿੱਲੀ, 11 ਅਕਤੂਬਰ (ਪੀ. ਟੀ. ਲਾਇਵ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਵਾਸੀਆਂ ਪ੍ਰਤੀ ਨਿਭਾਈਆਂ ਨਿਰਸੁਆਰਥ ਸੇਵਾਵਾਂ ਅਤੇ ਜਮਹੂਰੀ ਕਦਰਾਂ-ਕੀਮਤਾਂ ਕਾਇਮ ਰੱਖਣ ਲਈ ਪਾਏ ਯੋਗਦਾਨ ਨੂੰ ਮਾਨਤਾ ਦਿੰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਨੂੰ ਆਜ਼ਾਦ ਭਾਰਤ ਦਾ ਨੈਲਸਨ ਮੰਡੇਲਾ ਕਰਾਰ ਦਿੱਤਾ ਹੈ। ਅੱਜ ਇੱਥੇ ਵਿਗਿਆਨ ਭਵਨ ਵਿਖੇ ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਦੀ 113ਵੀਂ ਜਨਮ ਵਰ੍ਹੇਗੰਢ ਮੌਕੇ ਕਰਵਾਏ ਪ੍ਰੋਗਰਾਮ ‘ਲੋਕਤੰਤਰ ਪਰਹਾਰੀ ਅਭਿਨੰਦਨ’ ਦੌਰਾਨ ਉਨ੍ਹਾਂ ਨੂੰ ਸ਼ਰਧਾ ਨੂੰ ਫੁੱਲ ਭੇਟ ਕਰਨ ਉਪਰੰਤ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਵਿਸ਼ੇਸ਼ਪਰਿਵਾਰਾਂ ਹਨ ਜਿਨ੍ਹਾਂ ਲਈ ਨਿਗੁਣੀ ਜਿਹੀਆਂ ਕੁਰਬਾਨੀਆਂ ਤੋਂ ਬਾਅਦ ਇਤਿਹਾਸ ਦੇ ਪੰਨੇ ਲਿਖ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਦੇਸ਼ ਵਿੱਚ ਬਹੁਤ ਘੱਟ ਲੋਕ ਇਸ ਤੱਥ ਤੋਂ ਜਾਣੂੰ ਹਨ ਕਿ ਆਜ਼ਾਦ ਭਾਰਤ ਵਿੱਚ ਸਿਰਫ ਸਿਆਸੀ ਕਾਰਨਾਂ ਕਰਕੇ ਸ. ਬਾਦਲ ਨੇ ਲਗਪਗ ਦੋ ਦਹਾਕੇ ਜੇਲ੍ਹ ਵਿੱਚ ਬਿਤਾਏ। ਸ੍ਰੀ ਮੋਦੀ ਨੇ ਕਿਹਾ ਕਿ ਇਸ ਮਹਾਨ ਸ਼ਖਸੀਅਤ ਨੂੰ ਸਿਰਫ ਸੱਤਾ ਦੇ ਹਾਕਮਾਂ ਦੀ ਮੁਖਾਲਫ਼ਤ ਕਰਨ ਦਾ ਸਾਹਮਣਾ ਕਰਨਾ ਪਿਆ। ਸ. ਬਾਦਲ ਨੂੰ ਆਜ਼ਾਦ ਭਾਰਤ ਦਾ ਨੈਲਸਨ ਮੰਡੇਲਾ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬਹੁਤ ਵਰ੍ਹੇ ਜੇਲ੍ਹ ਵਿੱਚ ਬਿਤਾਏ ਅਤੇ ਉਹ ਵੀ ਸਿਰਫ ਸਿਆਸੀ ਕਾਰਨਾਂ ਕਰਕੇ। ਸ੍ਰੀ ਮੋਦੀ ਨੇ ਕਿਹਾ,‘‘ਬਾਦਲ ਸਾਹਿਬ ਇੱਥੇ ਬੈਠੇ ਹਨ, ਉਹ ਭਾਰਤ ਦੇ ਨੈਲਸਨ ਮੰਡੇਲਾ ਹਨ। ਬਾਦਲ ਸਾਹਿਬ ਦਾ ਸਿਰਫ ਇਹੋ ਹੀ ਦੋਸ਼ ਹੈ ਕਿ ਉਨ੍ਹਾਂ ਦੇ ਸਿਆਸੀ ਵਿਚਾਰ ਸੱਤਾਧਾਰੀ ਨਾਲੋਂ ਵੱਖਰੇ ਸਨ।’’ ਭਾਰਤ ਰਤਨ ਜੈ ਪ੍ਰਕਾਸ਼ ਨਰਾਇਣ ਨੂੰ ਕਿਸਾਨਾਂ ਅਤੇ ਪੇਂਡੂ ਵਸੋਂ ਦਾ ਸੱਚਾ ਹਮਦਰਦ ਦਰਸਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਢੰਗ-ਤਰੀਕਾ ਤਲਾਸ਼ਣ ਲਈ ਖੇਤੀ ਮਾਹਿਰਾਂ, ਉ¤ਘੇ ਕਿਸਾਨ ਆਗੂਆਂ ਅਤੇ ਆਰਥਿਕ ਮਾਹਿਰਾਂ ’ਤੇ ਅਧਾਰਿਤ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਜਾਵੇ ਜੋ ਇਸ ਲੋਕ ਨਾਇਕ ਨੂੰ ਸਹੀ ਮਾਅਨਿਆਂ ਵਿੱਚ ਸੱਚੀ ਸ਼ਰਧਾਂਜਲੀ ਹੋਵੇਗੀ। ਅੱਜ ਇੱਥੇ ਵਿਗਿਆਨ ਭਵਨ ਵਿਖੇ ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਦੀ 113ਵੀਂ ਜਨਮ ਵਰ੍ਹੇਗੰਢ ਮੌਕੇ ਕਰਵਾਏ ਪ੍ਰੋਗਰਾਮ ‘ਲੋਕਤੰਤਰ ਪਰਹਾਰੀ ਅਭਿਨੰਦਨ’ ਦੌਰਾਨ ਉਨ੍ਹਾਂ ਨੂੰ ਸ਼ਰਧਾ ਨੂੰ ਫੁੱਲ ਭੇਟ ਕਰਨ ਉਪਰੰਤ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਜੈ ਪ੍ਰਕਾਸ਼ ਦਾ ਮੰਨਣਾ ਸੀ ਕਿ ਭਾਰਤ ਪਿੰਡਾਂ ਵਿੱਚ ਵਸਦਾ ਹੈ। ਉਨ੍ਹਾਂ ਕਿਹਾ ਕਿ ਲੋਕ ਨਾਇਕ ਦਾ ਇਹ ਸਪੱਸ਼ਟ ਵਿਚਾਰ ਸੀ ਕਿ ਪਿੰਡਾਂ ਨੂੰ ਵਿਕਾਸ ਦੇ ਕਲਾਵੇ ਵਿੱਚ ਨਾ ਲਏ ਜਾਣ ਤੱਕ ਭਾਰਤ ਤਰੱਕੀ ਦੀਆਂ ਪੌੜੀਆਂ ਨਹੀਂ ਚੜ੍ਹ ਸਕਦਾ। ਸ. ਬਾਦਲ ਨੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਦੇਸ਼ ਦੀ ਅੰਨ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਲੇ ਮਿਹਨਤਕਸ਼ ਕਿਸਾਨ ਅੱਜ ਗੰਭੀਰ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਮੁਲਕ ਦੇ ਕਿਸਾਨ ਮੌਜੂਦਾ ਖੇਤੀ ਸੰਕਟ ਵਿੱਚੋਂ ਇਸੇ ਤਰ੍ਹਾਂ ਗੁਜ਼ਰਦੇ ਰਹੇ ਤਾਂ ਲੋਕ ਨਾਇਕ ਜੈ ਪ੍ਰਕਾਸ਼ ਦਾ ਸੁਪਨਾ ਸਾਕਾਰ ਨਹੀਂ ਹੋ ਸਕਦਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਨਵੀਂ ਕਾਇਮ ਕੀਤੀ ਜਾਣ ਵਾਲੀ ਕਮੇਟੀ ਨੂੰ ਤਿੰਨ ਮਹੀਨਿਆਂ ਵਿੱਚ ਆਪਣੀਆਂ ਸਿਫਾਰਸ਼ਾਂ ਦੇਣ ਲਈ ਆਖਿਆ ਜਾਣਾ ਚਾਹੀਦਾ ਹੈ ਜਿਸ ਵਿੱਚ ਗੁਰਬਤ ਦੇ ਖਾਤਮੇ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਬਾਰੇ ਸੁਝਾਅ ਦਿੱਤੇ ਜਾਣ। ਸ. ਬਾਦਲ ਨੇ ਕਿਹਾ,‘‘ਮੇਰਾ ਤਾਂ ਮੰਨਣਾ ਹੈ ਕਿ ਅੱਜ ਦੇ ਦਿਨ ਲੋਕ ਨਾਇਕ ਨੂੰ ਇਹ ਹੀ ਸੱਚੀ ਸ਼ਰਧਾਂਜਲੀ ਹੋਵੇਗੀ ਜੋ ਉਨ੍ਹਾਂ ਵੱਲੋਂ ਚਿਤਵੇ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਾਈ ਹੋਵੇਗਾ।’’ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਜੈ ਪ੍ਰਕਾਸ਼ ਨਰਾਇਣ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਵੱਲੋਂ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਲਾਮਿਸਾਲ ਯੋਗਦਾਨ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਲੋਕ ਨਾਇਕ ਇਕ ਮਹਾਨ ਆਜ਼ਾਦੀ ਘੁਲਾਟੀਏ, ਸੱਚੇ ਦੇਸ਼ ਭਗਤ, ਉ¤ਘੇ ਵਿਦਵਾਨ, ਸਮਾਜਿਕ ਸੁਧਾਰਕ, ਜਮਹੂਰੀਅਤ ਦੇ ਰਾਖੇ ਅਤੇ ਸੱਚੇ ਸਿਆਸਤਦਾਨ ਸਨ। ਸ. ਬਾਦਲ ਨੇ ਕਿਹਾ ਕਿ ਲੋਕ ਨਾਇਕ ਦਾ ਜੀਵਨ ਤੇ ਵਿਚਾਰਧਾਰਾ ਸਮੂਹ ਦੇਸ਼ ਵਾਸੀਆਂ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ,‘‘ਮੈਂ ਆਪਣੇ ਜਨਤਕ ਜੀਵਨ ਵਿੱਚ ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਅਤੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟੱਲ ਬਿਹਾਰੀ ਵਾਜਪਾਈ ਨੂੰ ਰੋਲ ਮਾਡਲ ਸਮਝਿਆ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਐਮਰਜੈਂਸੀ ਦੇ ਖਤਮ ਹੋਣ ਉਪਰੰਤ ਜੈ ਪ੍ਰਕਾਸ਼ ਨਰਾਇਣ ਨੇ ਸਾਰੀਆਂ ਪਾਰਟੀਆਂ ਨੂੰ ਇਕ ਮੰਚ ’ਤੇ ਲਿਆ ਕੇ ਜਨਤਾ ਪਾਰਟੀ ਦੀ ਸਥਾਪਨਾ ਕੀਤੀ ਜਿਸ ਨਾਲ ਕੇਂਦਰ ਵਿੱਚ ਪਹਿਲੀ ਵਾਰ ਗੈਰ-ਕਾਂਗਰਸੀ ਸਰਕਾਰ ਬਣੀ। ਸ. ਬਾਦਲ ਨੇ ਕਿਹਾ ਕਿ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਦਾ ਸੁਪਨਾ ਸੀ ਕਿ ਮੁਲਕ ਵਿੱਚ ਬੇਰੁਜ਼ਗਾਰੀ, ਗਰੀਬੀ ਅਤੇ ਅਨਪੜ੍ਹਤਾ ਦਾ ਖਾਤਮਾ ਹੋਵੇ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਲੰਮਾ ਸਮਾਂ ਕਾਂਗਰਸ ਦੇ ਕਾਰਜਕਾਲ ਨੇ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਨਹੀਂ ਹੋਣ ਦਿੱਤਾ ਜਿਸ ਕਰਕੇ ਮੁਲਕ ਵਿੱਚ ਬੇਰੁਜ਼ਗਾਰੀ ਅਤੇ ਗਰੀਬੀ ਵਰਗੀਆਂ ਸਮਾਜਿਕ ਅਲਾਮਤਾਂ ਵਿੱਚ ਵਾਧਾ ਹੋਇਆ। ਸ. ਬਾਦਲ ਨੇ ਕਿਹਾ,‘‘ਹੁਣ ਦੇਸ਼ ਵਾਸੀਆਂ ਨੇ ਕੇਂਦਰ ਵਿੱਚ ਸ੍ਰੀ ਮੋਦੀ ਦੀ ਅਗਵਾਈ ’ਚ ਸਰਕਾਰ ਕਾਇਮ ਕਰਕੇ ਵੱਡੀ ਤਬਦੀਲੀ ਲਿਆਂਦੀ ਹੈ ਜੋ ਦੇਸ਼ ਦੀ ਖੁੱਸੀ ਹੋਈ ਸ਼ਾਨ ਨੂੰ ਬਹਾਲ ਕਰਨ ਲਈ ਅਣਥੱਕ ਕਾਰਜ ਕਰ ਰਹੀ ਹੈ ਜਿਸ ਨਾਲ ਲੋਕ ਨਾਇਕ ਜੈ ਪ੍ਰਕਾਸ਼ ਵਰਗੇ ਕੌਮੀ ਨਾਇਕਾਂ ਦੇ ਸੁਪਨੇ ਸੱਚ ਹੋਣਗੇ।’’”

WRITTEN BY