ਸ਼੍ਰੀ ਅਨੰਦਪੁਰ ਸਾਹਿਬ , 13 ਅਕਤੂਬਰ (ਇੰਦਰਜੀਤ ਸਿੰਘ)- ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਵਲੋਂ ਕਰਵਾਏ ਜਾਣ ਵਾਲੇ ਤੀਜੇ ‘ ਕੋਣ ਬਣੇਗਾ ਦਸ਼ਮੇਸ਼ ਦਾ ਲਾਡਲਾ‘ ਧਾਰਮਿਕ ਸਵਾਲ ਜਵਾਬ ਮੁਕਾਬਲੇ 30 ਅਕਤੂਬਰ ਤੋਂ ਸਕੂਲ ਪੱਧਰ ਦੀ ਮੁੱਢਲੀ ਪ੍ਰੀਖਿਆ ਲੈਣ ਤੋਂ ਬਾਅਦ ਸ਼ੁਰੂ ਹੋ ਜਾਣਗੇ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਿਸ਼ਨ ਦੇ ਚੇਅਰਮੈਨ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਪੰਜਾਬ ਅੰਦਰ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਧਰਮ, ਇਤਿਹਾਸ ਅਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਇਹ ਉਪਰਾਲਾ ਆਰੰਭਿਆ ਗਿਆ ਹੈ। ਇਸ ਪ੍ਰੀਖਿਆ ਵਿੱਚ ਪੋਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ ਦਿੱਤੇ ਜਾਣਗੇ ਅਤੇਉਨਾਂ ਦੇ ਅਗਲੇ ਪੜਾਅ (ਜੋਨਲ ਪ੍ਰੀਖਿਆ) ਲਈ ਚੋਣ ਕੀਤੀ ਜਾਵੇਗੀ।ਭਾਈ ਚਾਵਲਾ ਨੇ ਦੱਸਿਆ ਕਿ ਫਾਈਨਲ ਮੁਕਾਬਲਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ 5 ਦਸੰਬਰ ਨੂੰ ਹੋਵੇਗਾ ਜਦੋਂ ਕਿ ਮਾਝਾ ਅਤੇ ਦੁਆਬਾ ਜੋਨ ਦੇ ਮੁਕਾਬਲੇ ਜਲੰਧਰ ਵਿਖੇ 20 ਨਵੰਬਰ ਨੂੰ ਅਤੇ ਕੇਂਦਰੀ ਅਤੇਮਾਲਵਾ ਜੋਨ ਦੇ ਮੁਕਾਬਲੇ ਲੁਧਿਆਣਾ ਵਿਖੇ 21 ਨਵੰਬਰ ਨੂੰ ਕਰਵਾਏ ਜਾਣਗੇ।ਇਸਦੇ ਨਾਲ ਹੀ ਫਾਈਨਲ ਮੁਕਾਬਲੇ ਦੀ ਜੇਤੂ ਟੀਮ ਨੂੰ 31,000 ਹਜਾਰ ਰੁਪਏ , ਦੂਸਰੇ ਨੰਬਰ ਤੇ ਆਉਣ ਵਾਲੀ ਟੀਮ ਨੂੰ 21,000 ਰੁਪਏ ਅਤੇ ਤੀਸਰੇ ਨੰਬਰ ਤੇ ਆਉਣ ਵਾਲੀ ਟੀਮ ਨੂੰ 11,000/- ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਇਸ ਮੋਕੇ ਪ੍ਰਿੰਸੀਪਲ ਨਿਰੰਜਣ ਸਿੰਘ ਰਾਣਾ, ਮਨਜੀਤ ਸਿੰਘ ਬਾਸੋਵਾਲ, ਐਡਵੋਕੇਟ ਹਰਦੇਵ ਸਿੰਘ ਹੈਪੀ, ਸੁੱਖਵਿੰਦਰ ਸਿੰਘ ਬਿੱਟੂ, ਦਵਿੰਦਰ ਸਿੰਘ ਰਾਣਾ , ਮਨਿੰਦਰਪਾਲ ਸਿੰਘ ਮਨੀ, ਮਨਜਿੰਦਰ ਸਿੰਘ ਬਰਾੜ, ਹਰਜੀਤ ਸਿੰਘ ਅਚਿੰਤ, ਬਾਦਲ ਸਿੰਘ ਬਸੀ, ਕੁਲਕਵੰਤ ਸਿੰਘ ਵਿਰਕ , ਕੁਲਬੀਰ ਸਿੰਘ ਅਸਮਾਨਪੁਰ, ਬਾਬਾ ਅਜਮੇਰ ਸਿੰਘ, ਬਾਬਾ ਅਰਵਿੰਦਰ ਸਿੰਘ, ਜਸਬੀਰ ਸਿੰਘ ਰਾਣਾ, ਸਤਨਾਮ ਸਿੰਘ ਝੱਜ, ਮਨਦੀਪ ਸਿੰਘ ਨਲਹੋਟੀ ਆਦਿ ਹਾਜਰ ਸਨ।



