Skip to content
Independent perspectives. Global stories.
BREAKING

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਕੀ ਰਹਿੰਦੇ ਸਿੱਖ ਬੰਦੀਆਂ ਦੀ ਰਿਹਾਈ ਲਈ ਰਾਜਨਾਥ ਸਿੰਘ ਨੂੰ ਅਪੀਲ

Share this story

ਚੰਡੀਗੜ੍ਹ, 14 ਅਕਤੂਬਰ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਟਾਡਾ ਅਧੀਨ ਬਰੇਲੀ ਜੇਲ੍ਹ ਵਿੱਚ ਬੰਦ ਵਰਿਆਮ ਸਿੰਘ ਦੀ ਰਿਹਾਈ ਦਾ ਸਵਾਗਤ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬਾਕੀ ਰਹਿੰਦੇ ਸਮੂਹ ਸਿੱਖ ਬੰਦੀਆਂ ਨੂੰ ਵੀ ਰਿਹਾਅ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀਆਂ ਸਿਫਾਰਸ਼ਾਂ ਅਨੁਸਾਰ ਕਾਲੀ ਸੂਚੀ ਦੀ ਸਮੀਖਿਆ ਕੀਤੀ ਜਾਵੇ।ਅੱਜ ਇਥੇ ਇਕ ਬਿਆਨ ਵਿੱਚ ਸੀਨੀਅਰ ਅਕਾਲੀ ਆਗੂਆਂ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ.ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਭੇਜੇ ਪੱਤਰਾਂ ਉਤੇ ਕਾਰਵਾਈ ਲਈ ਗ੍ਰਹਿ ਮੰਤਰੀ ਦੀ ਸ਼ਲਾਘਾ ਵੀ ਕੀਤੀ।ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੋਵਾਂ ਵੱਲੋਂ ਗ੍ਰਹਿ ਮੰਤਰੀ ਨੂੰ ਭੇਜੇ ਗਏ ਆਪਣੇ ਪੱਤਰਾਂ ਵਿੱਚ ਪੰਜਾਬ ਤੋਂ ਬਾਹਰ ਦੀਆਂਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਦੇ ਵੇਰਵੇ ਦਿੱਤੇ ਗਏ ਸਨ ਅਤੇ ਸ੍ਰੀ ਰਾਜਨਾਥ ਸਿੰਘ ਨੂੰ ਇਹ ਬੇਨਤੀ ਕੀਤੀ ਗਈ ਸੀ ਕਿ ਇਸ ਮਾਮਲੇ ਵਿੱਚ ਤੁਰੰਤ ਦਖਲ ਦਿੱਤਾ ਜਾਵੇ ਅਤੇ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਬੇਨਤੀ ਵੀ ਕੀਤੀ ਸੀ ਕਿ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੀ ਕਾਲੀ ਸੂਚੀ ਦੀ ਵੀ ਤੇਜ਼ੀ ਨਾਲ ਸਮੀਖਿਆ ਕੀਤੀ ਜਾਵੇ।ਅਕਾਲੀ ਆਗੂਆਂ ਨੇ ਕਿਹਾ ਕਿ ਵਰਿਆਮ ਸਿੰਘ ਦੀ ਰਿਹਾਈ ਤੋਂ ਇਲਾਵਾ ਦੋ ਹੋਰ ਸਿੱਖ ਬੰਦੀਆਂ, ਦਵਿੰਦਰ ਪਾਲ ਸਿੰਘ ਭੁੱਲਰ ਅਤੇ ਗੁਰਦੀਪ ਸਿੰਘ ਖੇੜਾ ਨੂੰ ਪੰਜਾਬ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਭੁੱਲਰ ਨੂੰ ਦਿੱਲੀ ਤੋਂ ਅੰਮ੍ਰਿਤਸਰ ਜੇਲ੍ਹ ਭੇਜਿਆ ਗਿਆ ਹੈ ਜਦੋਂ ਕਿ ਖੇੜਾ ਨੂੰ ਕਰਨਾਟਕਾ ਦੀ ਗੁਲਬਰਗਾ ਜੇਲ੍ਹ ਤੋਂ ਅੰਮ੍ਰਿਤਸਰ ਜੇਲ੍ਹ ਤਬਦੀਲ ਕੀਤਾ ਗਿਆ ਹੈ।

WRITTEN BY