ਚੰਡੀਗੜ੍ਹ, (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਹਿਰਦੇਵੇਧਕ ਘਟਨਾ ਦੀ ਨਿਖੇਧੀ ਕਰਦਿਆਂ ਇਸ ਦੀ ਅਦਾਲਤੀ ਜਾਂਚ ਦੇ ਹੁਕਮ ਦਿੱਤੇ ਹਨ। ਇਹ ਜਾਂਚ ਹਾਈਕੋਰਟ ਦਾ ਇੱਕ ਮੌਜੂਦਾ ਜੱਜ ਕਰੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ।



