Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਜਾਂਚ ਲਈ ਨਿਆਂਇਕ ਕਮਿਸ਼ਨ ਦਾ ਗਠਨ

Share this story

ਚੰਡੀਗੜ੍ਹ, 15 ਅਕਤੂਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਫਰੀਦਕੋਟ ਜ਼ਿਲ੍ਹੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਅਤੇ ਇਸ ਤੋਂ ਬਾਅਦ ਉਪਜੀ ਸਥਿਤੀ ਦੀ ਜਾਂਚ ਕਰਨ ਲਈ ਜਸਟਿਸ (ਸੇਵਾ ਮੁਕਤ) ਜ਼ੋਰਾ ਸਿੰਘ ਦੀ ਅਗਵਾਈ ਵਿਚ ਨਿਆਂਇਕ ਕਮਿਸ਼ਨ ਦਾ ਗਠਨ ਕਰ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦੇ ਕੌਮੀ ਮਾਮਲਿਆਂ ਤੇ ਮੀਡੀਆ ਬਾਰੇ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਦੱਸਿਆ ਕਿ ਇਹ ਕਮਿਸ਼ਨ ਇਸ ਘਟਨਾ ਅਤੇ ਉਸ ਤੋਂ ਬਾਅਦ ਲਗਾਤਾਰ ਵਾਪਰੀਆਂ ਘਟਨਾਵਾਂ ਦੇ ਕਾਰਨ ਅਤੇ ਹਾਲਤਾਂ ਬਾਰੇ ਜਾਂਚ ਕਰੇਗਾ ਤਾਂ ਕਿ ਸਮੁੱਚੇ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ। ਕਮਿਸ਼ਨ ਵੱਲੋਂ ਫਰੀਦਕੋਟ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਬਾਰੇ ਜਾਂਚ ਅਰੰਭੀ ਜਾਵੇਗੀ ਅਤੇ 14 ਅਕਤੂਬਰ, 2015 ਨੂੰ ਕੋਟਕਪੂਰਾ ਵਿਖੇ ਹੋਈ ਗੋਲੀਬਾਰੀ ਤੋਂ ਇਲਾਵਾ ਫਰੀਦਕੋਟ ਜ਼ਿਲ੍ਹੇ ਦੇ ਬਹਿਬਲ ਪਿੰਡ ਵਿੱਚ ਹੋਈ ਫਾਇਰਿੰਗ ਤੇ ਇਸ ਵਿਚ ਦੋ ਵਿਅਕਤੀਆਂ ਦੇ ਮਾਰੇ ਜਾਣ ਦੀ ਘਟਨਾ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿਚ ਅੱਜ ‘ਬੰਦ’ ਦੌਰਾਨ ਅਮਨ-ਸ਼ਾਂਤੀ ਲਈ ਲੋਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

WRITTEN BY