Skip to content
Independent perspectives. Global stories.
BREAKING

ਅੰਤ੍ਰਿੰਗ ਕਮੇਟੀ ਦੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਕੱਤਰਤਾ ਅੱਜ

Share this story

ਅੰਮ੍ਰਿਤਸਰ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਦਿੱਤ ਸਿੰਘ ਇਕੱਤਰਤਾ ਹਾਲ ਵਿਖੇ ਹੋਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਇਕੱਤਰਤਾ ਵਿੱਚ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲਿਆਂ ਅਤੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ ਚਰਚਾ ਹੋਵੇਗੀ।

WRITTEN BY