ਚੰਡੀਗੜ, 16 ਅਕਤੂਬਰ (ਪੀ. ਟੀ.)- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਪਿਛਲੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਹੁਰਮਤੀ ਵਿਰੁੱਧ ਰਾਜ ਵਿੱਚ ਵੱਖ-ਵੱਖ ਥਾਵਾਂ ਤੇ ਪ੍ਰਦਰਸ਼ਨ ਕਰਨ ਵਾਲਿਆਂ ਖਿਲਾਫ ਦਰਜ ਪੁਲਿਸ ਕੇਸ ਵਾਪਸ ਲੈ ਲਏ ਜਾਣ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੇ ਨਤੀਜੇ ਵਜੋਂ ਹੋਏ ਅਤੇ ਇਸ ਦੁੱਖਦਾਇਕ ਘੜੀ ਮੌਕੇ ਪੰਜਾਬ ਸਰਕਾਰ ਉਨਾਂ ਨਾਲ ਖੜੀ ਹੈ। ਉਨਾਂ ਕਿਹਾ ਕਿ ਠਮੈਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਹੁਰਮਤੀ ਦਾ ਬਹੁਤ ਡੂੰਘਾ ਦੁੱਖ ਹੈ ਤੇ ਮੈਂ ਰੋਸ ਪ੍ਰਗਟਾਵੇ ਕਰਨ ਵਾਲਿਆਂ ਦੀਆਂ ਭਾਵਨਾਵਾਂ ਨੂੰ ਚੰਗੀ ਤਰਾਂ ਸਮਝਦਾ ਹਾਂ।
ਉਪ ਮੁੱਖ ਮੰਤਰੀ ਸ. ਬਾਦਲ, ਜਿਨਾਂ ਕੋਲ ਗ੍ਰਹਿ ਵਿਭਾਗ ਦੀ ਜਿੰਮਵਾਰੀ ਵੀ ਹੈ, ਨੇ ਕਿਹਾ ਕਿ ਉਨਾਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ ਕਿ ਫਰੀਦਕੋਟ ਜਿਲੇ ਅੰਦਰ ਕੋਟਕਪੂਰਾ ਅਤੇ ਬਹਿਬਲ ਕਲਾਂ ਸਮੇਤ ਰਾਜ ਵਿੱਚ ਕਿਸੇ ਵੀ ਜਗਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਰੋਸ ਪ੍ਰਦਰ੍ਹਨ ਕਰਨ ਵਾਲਿਆਂ ਖਿਲਾਫ ਦਰਜ ਕੀਤੇ ਸਾਰੇ ਪੁਲਿਸ ਕੇਸ ਵਾਪਸ ਲੈ ਲਏ ਲੈਣ। ਉਨਾਂ ਕਿਹਾ ਕਿ ਠਮੇਰੀ ਆਤਮਾ ਕਿਸੇ ਵੀ ਅਜਿਹੇ ਨੌਜਵਾਨ ਦਾ ਭਵਿੱਖ ਖਰਾਬ ਕਰਨ ਦੀ ਇਜਾਜਤ ਨਹੀਂ ਦਿੰਦੀ ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਵਿਰੱਧ ਰੋਹ ਵਿੱਚ ਆ ਕੇ ਕੋਈ ਪ੍ਰਤੀਕ੍ਰਿਆ ਦਿੱਤੀ ਹੋਵੇ।
ਸ. ਬਾਦਲ ਨੇ ਸਮੂਹ ਪੰਜਾਬੀਅਂ ਨੂੰ ਅਪੀਲ ਕੀਤੀ ਕਿ ਉਹ ਰਾਜ ਵਿੱਚ ਹਰ ਕੀਮਤ ਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ। ਉਨਾਂ ਕਿਹਾ ਕਿ ਕੁੱਝ ਅਜਿਹੀਆਂ ਤਾਕਤਾਂ ਹਨ ਜੋ ਪੰਜਾਬ ਵਿੱਚ ਸਥਾਪਤ ਸ਼ਾਤਮਈ ਮਾਹੋਲ ਨੂੰ ਵਿਗਾੜਨ ਦੀ ਤਾਕ ਵਿੱਚ ਹਨ ਅਤੇ ਸਾਨੂੰ ਅਜਿਹੇ ਲੋਕਾਂ ਦੇ ਨਾਪਾਕ ਇਰਾਦੇ ਸਫਲ ਨਹੀਂ ਹੋਣ ਦੇਣੇ ਚਾਹੀਦੇ। ਉਪ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਦੁੱਖਦਾਇਕ ਘੜੀ ਮੌਕੇ ਪੰਜਾਬ ਸਰਕਾਰ ਉਨਾਂ ਨਾਲ ਖੜੀ ਹੈ ਅਤੇ ਇਸ ਮਾੜੀ ਘਟਨਾ ਲਈ ਜਿੰਮੇਵਾਰ ਕਸੂਰਵਾਰਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।



