ਅੰਮ੍ਰਿਤਸਰ, 16 ਅਕਤੂਬਰ (ਪੀ. ਟੀ. ਲਾਇਵ)- ਪੰਜ ਸਿੰਘ ਸਾਹਿਬਾਨਾਂ ਨੇ ਡੇਰਾ ਸਿਰਸਾ ਨੂੰ ਮੁਆਫੀ ਦੇਣ ਦਾ ਹੁਕਮਨਾਮਾ ਵਾਪਿਸ ਲੈ ਲਿਆ ਹੈ। ਅੱਜ ਅੰਮ੍ਰਿਤਸਰ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਦੌਰਾਨ ਇਸ ਸਬੰਧੀ ਫੈਸਲਾ ਲਿਆ ਗਿਆ। ਹੁਕਮਨਾਮੇ ਦੀ ਵਾਪਸੀ ਨੂੰ ਲੈ ਕੇ ਪੰਜਾਬ ਭਰ ਵਿੱਚ ਸੰਗਤ ਵੱਲੋਂ ਭਾਰੀ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਕਥਿਤ ਤੌਰ ’ਤੇ ਸਿਰਸਾ ਡੇਰਾ ਦੇ ਕੁਝ ਪ੍ਰੇਮੀਆਂ ਵੱਲੋਂ ਬਗਰਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਹਾਲਾਤ ਹੋਰ ਭੜਕ ਗਏ। ਬੀਤੇ ਕੱਲ੍ਹ ਸੰਗਤ ਦੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਗੋਲੀ ਨਾਲ ਦੋ ਸਿੰਘ ਸ਼ਹੀਦੀ ਪਾ ਗਏ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਸਿੰਘ ਸਾਹਿਬਾਨਾਂ ਵੱਲੋਂ ਹੁਕਮਨਾਮੇ ਦੀ ਵਾਪਸੀ ਦਾ ਫੈਸਲਾ ਕਾਫੀ ਅਹਿਮ ਹੈ।ਅੰਮ੍ਰਿਤਸਰ ਵਿਖੇ ਸਿੰਘ ਸਾਹਿਬਾਨਾਂ ਦੀ ਬੈਠਕ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜੀ ਤੋਂ ਇਲਾਵਾ ਪੰਜਵੇਂ ਸਿੰਘ ਸਾਹਿਬਾਨ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਹੈ¤ਡ ਗ੍ਰੰਥੀ ਸ. ਰਘਵੀਰ ਸਿੰਘ ਹਾਜ਼ਰ ਸਨ। 24 ਸਤੰਬਰ 2015 ਨੂੰ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀਨਾਮੇ ਦਾ ਹੁਕਮਨਾਮਾ ਜਾਰੀ ਕੀਤਾ ਗਿਆ ਸੀ। ਉਸ ਸਮੇਂ ਪੰਜ ਸਿੰਘ ਸਾਹਿਬਾਨਾਂ ਵਿੱਚ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਹਾਜ਼ਰ ਸਨ। ਅੱਜ ਦੀ ਮੀਟਿੰਗ ਵਿੱਚ ਉਹ ਨਿੱਜੀ ਤੌਰ ’ਤੇ ਹਾਜ਼ਰ ਨਹੀਂ ਹੋਏ, ਪ੍ਰੰਤੂ ਸਿੰਘ ਸਾਹਿਬਾਨਾਂ ਦੇ ਦਸਤਖਤਾਂ ਹੇਠ ਜਾਰੀ ਆਦੇਸ਼ਾਂ ਮੁਤਾਬਿਕ ਉਨ੍ਹਾਂ ਤੋਂ ਟੈਲੀਫੋਨ ’ਤੇ ਵਿਚਾਰ ਵਟਾਂਦਰਾ ਕਰਕੇ ਸਹਿਮਤੀ ਲਈ ਗਈ ਸੀ। ਅੱਜ 16 ਅਕਤੂਬਰ ਨੂੰ ਜਾਰੀ ਕੀਤੇ ਗਏ ਆਦੇਸ਼ਾਂ ਵਿੱਚ ਇਹ ਆਖਿਆ ਗਿਆ ਹੈ ਕਿ 24 ਸਤੰਬਰ 2015 ਦਾ ਗੁਰਮਤਾ ਗੁਰੂ ਪੰਥ ਨੇ ਪ੍ਰਵਾਨ ਨਹੀਂ ਕੀਤਾ, ਇਸ ਲਈ ਖਾਲਸਾ ਪੰਥ ਦੀਆਂ ਭਾਵਨਾਵਾਂ ਨੂੰ ਬਰੀਕੀ ਨਾਲ ਵਿਚਾਰਦਿਆਂ ਮੁਆਫੀਨਾਮੇ ਦਾ ਹੁਕਮਨਾਮਾਂ ਰੱਦ ਕੀਤਾ ਜਾਂਦਾ ਹੈ। ਆਦੇਸ਼ ਵਿੱਚ ਇਹ ਵੀ ਭਰੋਸਾ ਦਿੱਤਾ ਗਿਆ ਹੈ ਕਿ ਪੰਜੇ ਤਖਤਾਂ ਦੇ ਜਥੇਦਾਰ ਸਿੰਘ ਸਾਹਿਬਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਖਾਲਸਾ ਪੰਥ ਦੇ ਮਾਨ-ਸਨਮਾਨ ਵਾਸਤੇ ਹਮੇਸ਼ਾ ਤਤਪਰ ਹਨ। ਸਿੰਘ ਸਾਹਿਬਾਨਾਂ ਵੱਲੋਂ ਜਾਰੀ ਨਵੇਂ ਹੁਕਮਾਂ ਦਾ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਮਰੀਕਾ ਅਤੇ ਹੋਰ ਪੰਥਕ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਸਿਰਸਾ ਡੇਰੇ ਨੂੰ ਮੁਆਫੀ ਨਾਮਾ ਦੇਣ ਸਬੰਧੀ ਹੁਕਮਨਾਮਾ ਰੱਦ ਕਰਨ ਪਿੱਛੋਂ ਪੰਜਾਬ ਦੇ ਹਾਲਾਤ ਆਮ ਵਰਗੇ ਹੋਣ ਵੱਲ ਵਧਣ ਦੀ ਸੰਭਾਵਨਾ ਹੈ। ਇਸ ਨਵੇਂ ਆਦੇਸ਼ਾਂ ਸਬੰਧੀ ਹਾਲੇ ਡੇਰਾ ਸਿਰਸਾ ਦਾ ਪੱਖ ਸਾਹਮਣੇ ਨਹੀਂ ਆਇਆ। ਇੱਥੇ ਜ਼ਿਕਰਯੋਗ ਹੈ ਸੰਨ 2007 ’ਚ ਡੇਰਾ ਸਿਰਸਾ ਦੇ ਮੁਖੀ ਨੇ 10ਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦਾ ਯਤਨ ਕੀਤਾ ਸੀ। ਇਸ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨਾਂ ਨੇ ਉਨ੍ਹਾਂ ਖਿਲਾਫ ਹੁਕਮਨਾਮਾ ਜਾਰੀ ਕੀਤਾ ਸੀ। ਪਿਛਲੇ 7 ਸਾਲਾਂ ਦੌਰਾਨ ਖਾਲਸਾ ਪੰਥ ਅਤੇ ਡੇਰਾ ਸਿਰਸਾ ਦਰਮਿਆਨ ਤਿੱਖਾ ਹਿੰਸਕ ਟਕਰਾਅ ਚਲ ਰਿਹਾ ਹੈ। ਸ੍ਰੀ ਅਕਾਲ ਤਖਤ ਸਾਹਿਬ ਨੇ ਫਰੀਦਕੋਟ ‘ਚ ਵਾਪਰੀ ਘਟਨਾ ਦੀ ਸਖਤ ਸ਼ਬਦਾਂ ‘ਚ ਨਿੰਦਿਆ ਕੀਤੀ ਹੈ ਅਤੇ ਇਸ ਮਾਮਲੇ ‘ਤੇ ਪ੍ਰਸ਼ਾਸਨ ਦੀ ਅਣਗਹਿਲੀ ਨੂੰ ਜ਼ਿੰਮੇਵਾਰ ਦ¤ਸਿਆ ਹੈ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਪ੍ਰਸ਼ਾਸਨ ਵਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਿ¤ਖਾਂ ਨਾਲ ਵਧੀਕੀ ਅਤੇ ਅਤਿਆਚਾਰੀ ਰਵ¤ਈਏ ਦੀ ਪੰਜ ਸਿੰਘ ਸਾਹਿਬਾਨਾਂ ਨੇ ਘੋਰ ਨਿਖੇਧੀ ਕਰਦੇ ਹੋਏ ਕਿਹਾ ਕਿ ਸਰਕਾਰ ਗ੍ਰਿਫਤਾਰ ਕੀਤੇ ਗਏ ਸਾਰੇ ਸਿੰਘਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੇ। ਅ¤ਤਿਆਚਾਰ ਕਰਨ ਵਾਲੇ ਪੁਲਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਕੇ ਕੇਸ ਚਲਾਏ ਜਾਣ ਜਿਸ ਦੀ ਪੈਰਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾਵੇਗੀ।



