ਭਗਤਾ ਭਾਈਕਾ, 18 ਅਕਤੂਬਰ (ਸਵਰਨ ਸਿੰਘ ਭਗਤਾ)- ਪਿੰਡ ਬਗਰਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈਕੇ ਅੱਜ ਪੰਜਵੇਂ ਦਿਨ ਵੀ ਸਥਾਨਿਕ ਸ਼ਹਿਰ ਦੇ ਭਾਈ ਬਹਿਲੋ ਚੌਂਕ ਵਿਚ ਸਿੱਖ ਸੰਗਤਾਂ ਵਲੋ ਰੋਸ ਪ੍ਰਦਰਸ਼ਨ ਕੀਤਾ ਗਿਆ।ਅੱਜ ਸਵੇਰ ਤੋਂ ਹੀ ਆਸ ਪਾਸ ਦੇ ਪਿੰਡਾਂ ਦੇ ਮਰਦ-ਔਰਤਾਂ ਕਾਲੇ ਝੰਡੇ ਅਤੇ ਸਿਰਾਂ ਉ¤ਪਰ ਕਾਲੀਆਂ ਪੱਟੀਆਂ ਬੰਨ ਕੇ ਜੱਥਿਆਂ ਦੇ ਰੂਪ ਵਿੱਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਸ਼ਹਿਰ ਦੇ ਮੁੱਖ ਚੌਕ ਵਿਚ ਇਕੱਤਰ ਹੋਏ। ਇਕੱਤਰ ਹੋਈਆਂ ਸੰਗਤਾਂ ਸ਼ਾਂਤਮਈ ਢੰਗ ਨਾਲ ਵਾਹਿਗੁਰੂ ਦਾ ਸਿਮਰਨ ਕਰ ਰਹੀਆਂ ਸਨ। ਸਿੱਖ ਸੰਗਤਾਂ ਨੇ ਸਰਕਾਰ ਤੋ ਮੰਗ ਕੀਤੀ ਕਿ ਬੀਤੇ ਦਿਨੀਂ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੀਤੀ
ਗਈ ਬੇਅਦਬੀ ਦੇ ਸਬੰਧ ਵਿਚ ਪਿੰਡ ਬੁੱਟਰ ਅਤੇ ਕੋਟਕਪੂਰਾ ਵਿਖੇ ਸ਼ਾਂਤਮਈ ਢੰਗ ਨਾਲ ਕੀਤੇ ਰਹੇ ਰੋਸ ਪ੍ਰਦਰਸਨ ਕਰ ਰਹੇ ਸਿੱਖ ਪ੍ਰਚਾਰਕ ਅਤੇ ਸਿੱਖ ਸੰਗਤਾਂ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਕਤਲ ਦੇ ਪਰਚੇ ਦਰਜ ਕੀਤੇ ਜਾਣ ਅਤੇ ਗੁਰੂ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਨੂੰ ਗ੍ਰਿਫਤਾਰ ਕਰਕੇ ਸਖਤ ਸਜਾ ਦਿੱਤੀ ਜਾਵੇ ਅਤੇ ਸੂਬੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਨੂੰ ਸਖਤੀ ਨਾਲ ਰੋਕਿਆ ਜਾਵੇ ਤਾਂ ਕਿ ਅੱਗੇ ਅਜਿਹੀ ਮੰਦਭਾਗੀ ਘਟਨਾ ਵਾਪਰ ਸਕੇ, ਸਿੱਖ ਸੰਗਤਾਂ ਨੇ ਕਿਹਾ ਕਿ ਸਰਕਾਰ ਤੇ ਪ੍ਰਸਾਸਨ ਬੇਅਦਬੀ ਕਰਨ ਵਾਲੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹੀ ਹੈ। ਇਸ ਸਮੇਂ ਬਾਬਾ ਹਰਦੀਪ ਸਿੰਘ ਮਹਿਰਾਜ, ਬਾਬਾ ਸਤਨਾਮ ਸਿੰਘ ਦਿਆਲਪੁਰਾ ਮਿਰਜਾ, ਸੁਰਿੰਦਰ ਸਿੰਘ ਨਥਾਨਾ, ਭਗਵਾਨ ਸਿੰਘ ਸੰਧੂ, ਜੀਵਨ ਸਿੰਘ ਗਿੱਲ ਕਲਾਂ, ਸੇਵਕ ਸਿੰਘ ਗਿੱਲ ਕਲਾਂ,ਗੁਰਮੇਜ ਸਿੰਘ ਸੁਰਜੀਤ ਪੁਰਾ ਆਦਿ ਹਾਜ਼ਰ ਸਨ।



