Skip to content
Independent perspectives. Global stories.
BREAKING

ਮਾਨਸਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਗੁਰਥੜੀ ਵੱਲੋਂ ਅਸਤੀਫਾ

Share this story

ਧਨੌਲਾ, 18 ਅਕਤੂਬਰ, (ਸਰਾਜ ਘਨੌਰ)- ਫਰੀਦਕੋਟ ਦੇ ਕਸਬਾ ਬਰਗਾੜੀ ਵਿੱਚ ਵਾਪਰੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਮਾਨਸਾ ਤੋਂ ਸ੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਗੁਰਥੜੀ ਵਾਲਿਆ ਵਲੋਂ ਆਪਣੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾ ਦੇਰ ਸ਼ਾਮ ਗੁਰਦੁਆਰਾ ਸਿੰਘ ਪੁਰਾ ਸਾਹਿਬ ਕੁੱਬੇ ਤੋ ਜਾਗਰਣ ਦੇ ਇਸ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਬਹੁਤ ਹੀ ਨਿੰਦਣਯੋਗ ਤੇ ਘਟੀਆ ਕਾਰਾ ਹੈ, ਜਿਸ ਦੀ ਸਮੁੱਚੀਆ ਪੰਥਕ ਤੇ ਮੁਸਲਿਮ ਜਥੇਬੰਦੀਆ ਵਲੋਂ ਸਖਤ ਸਬਦਾ ਵਿੱਚ ਨਿਖੇਧੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਕਮੇਟੀ ਵਲੋਂ ਦਿੱਤਾ ਗਿਆ ਆਹੁਦਾ ਸ਼੍ਰ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੋਂ ਵੱਡਾ ਨਹੀਂ ਹੋ ਸਕਦਾ ਪਰ ਮੈਂ ਇਸ ਵਾਪਰੀ ਮੰਦਭਾਗੀ ਘਟਨਾ ਨੂੰ ਗੰਭੀਰਤਾ ਨਾਲ ਲੈਦਿਆ ਨੈਤਿਕ ਆਧਾਰ ਤੇ ਸ਼੍ਰੋਮਣੀ ਕਮੇਟੀ ਮੈਂਬਰੀ ਤੋਂ ਅਸਤੀਫਾ ਦੇ ਰਿਹਾ ਹਾਂ।

WRITTEN BY