ਸੰਗਰੂਰ, 21 ਅਕਤੂਬਰ (ਗਰੋਵਰ)- ਰਾਸ਼ਟਰੀ ਸਵੇਮ ਸੇਵਕ ਸੰਘ ਨੇ ਫਰੀਦਕੋਟ ਜ਼ਿਲ੍ਹੇ ਅਤੇ ਪੰਜਾਬ ਦੇ ਹੋਰ ਜਿਲ੍ਹਿਆ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਘਟਨਾ ਦੀ ਸਖਤ ਸ਼ਬਦਾ ਵਿਚ ਨਿੰਦਾ ਕਰਦਿਆ, ਦੋਸ਼ੀਆ ਦੇ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਰਾਸ਼ਟਰੀ ਸਵੇਮ ਸੇਵਕ ਸੰਘ ਪੰਜਾਬ ਦੇ ਸਹਿ ਸੰਘ ਚਾਲਕ ਬ੍ਰਿਗੇਡੀਅਰ (ਸੇਵਾਮੁਕਤ) ਜਗਦੀਸ਼ ਗਗਨੇਜਾ ਨੇ ਕਿਹਾ ਕਿ ਰਾਸ਼ਟਰੀ ਸਵੇਮ ਸੇਵਕ ਸੰਘ ਸਿੱਖ ਭਰਾਵਾ ਵਾਂਗ ਪਰਮ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ “ਪ੍ਰਗਟ ਗੂਰਾ ਦੀ ਦੇਹ” ਮਨਦਾ ਹੈ। ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਵਰੂਪ ਨਾਲ ਕਿਸੇ ਤਰ੍ਹਾ ਦੀ ਛੇੜਖਾਨੀ ਅਤੇ ਬੇਅਦਬੀ ਕਰਨ ਦੀ ਘਟਨਾ ਦੀ ਸੰਘ ਸਖਤ ਸ਼ਬਦਾ ਵਿਚ ਨਿੰਦਾ ਕਰਦਾ ਹੈ। ਰਾਸ਼ਟਰੀ ਸਵੇਮ ਸੇਵਕ ਸੰਘ ਪੰਜਾਬ ਸਰਕਾਰ ਤੋ ਮੰਗ ਕਰਦਾ ਹੈ ਕਿ ਦੋਸੀਆ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਹਨਾਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸੰਘ ਸਰਕਾਰ ਕੋਲੋ ਇਹ ਵੀ ਬੇਨਤੀ ਕਰਦਾ ਹੈ ਕਿ ਸਰਕਾਰ ਹਿੰਸਾ ਤੇ ਤੁਰੰਤ ਕਾਬੂ ਕਰੇ ਅਤੇ ਇਸ ਤਰਾ ਦੇ ਕਦਮ ਉਠਾਵੇ ਕੀ ਪੰਜਾਬ ਵਿਚ ਸ਼ਾਂਤੀ ਅਤੇ ਸਦਭਾਵਨਾ ਦਾ ਮਹੋਲ ਫਿਰ ਤੋਂ ਸਥਾਪਿਤ ਹੋ ਸਕੇ।



