Skip to content
Independent perspectives. Global stories.
BREAKING

ਬੇਅਦਬੀ ਸਬੰਧੀ ਪਸ਼ਚਾਤਾਪ, ਸ਼ਹੀਦ ਸਿੰਘਾਂ ਦੀ ਆਤਮਿਕ ਸ਼ਾਂਤੀ ਤੇ ਜ਼ਖ਼ਮੀਆਂ ਦੀ ਤੰਦਰੁਸਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ

Share this story

ਅੰਮ੍ਰਿਤਸਰ, 19 ਅਕਤੂਬਰ- ਪੰਜਾਬ ’ਚ ਪਿੰਡ ਬਰਗਾੜੀ (ਫਰੀਦਕੋਟ), ਬਾਠ (ਤਰਨ ਤਾਰਨ), ਲਾਜੂ ਸ਼ਾਹਮਿਸ਼ਰੀ (ਫਿਰੋਜ਼ਪੁਰ), ਸਰਾਏ ਨਾਗਾ (ਮੁਕਤਸਰ) ਆਦਿ ਵੱਖ-ਵੱਖ ਥਾਵਾਂ ਤੇ ਪਿਛਲੇ ਕੁਝ ਦਿਨਾਂ ਤੋਂ ਸ਼ਰਾਰਤੀ ਅਨਸਰਾਂ ਵੱਲੋਂ ਘੋਰ ਪਾਪ ਕਰਦਿਆਂ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾੜ ਕੇ ਬੇਅਦਬੀ ਕੀਤੀ ਜਾ ਰਹੀ ਹੈ ਜੋ ਨਾ ਸਹਾਰਨਯੋਗ ਹੈ।ਇਸ ਸਬੰਧੀ ਪਸ਼ਚਾਤਾਪ ਕਰਨ, ਇਸ ਦੇ ਰੋਸ ਵਜੋਂ ਧਰਨੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਗੁਰੂ ਕਾਂਸ਼ੀ ਤਲਵੰਡੀ ਸਾਬੋ, ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ, ਗੁਰਦੁਆਰਾ ਸ੍ਰੀ ਅੰਬ ਸਾਹਿਬ ਲੰਬੇ ਮੁਹਾਲੀ, ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ, ਗੁਰਦੁਆਰਾ ਸ੍ਰੀ ਟਾਹਲੀਆਣਾਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ, ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ, ਗੁਰਦੁਆਰਾ ਪਾਤਸ਼ਾਹੀ ਛੇਵੀਂ ਕਰੂਕਸ਼ੇਤਰ, ਗੁਰਦੁਆਰਾ ਨਾਢਾ ਸਾਹਿਬ ਪਾਤਸ਼ਾਹੀ ਛੇਵੀਂ ਪੰਚਕੂਲਾ, ਆਦਿ ਗੁਰਦੁਆਰਿਆਂ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਆਰੰਭ ਕਰਵਾਏ ਗਏ ਇਸੇ ਤਰ੍ਹਾਂ ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਜਿਨ੍ਹਾਂ ਦੇ ਭੋਗ 21 ਅਕਤੂਬਰ ਨੂੰ ਪੈਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੀ ਆਰੰਭਤਾ ਮੌਕੇ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਵੱਲੋਂ ਅਰਦਾਸ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਇਸ ਮੌਕੇ ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਪਰਤਾਪ ਸਿੰਘ ਮੈਨੇਜਰ, ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਜਗਜੀਤ ਸਿੰਘ ਮੀਤ ਸਕੱਤਰ ਆਦਿ ਮੌਜੂਦ ਸਨ।

WRITTEN BY