ਸਮਾਣਾ, 19 ਅਕਤੂਬਰ (ਬਲਜੀਤ ਸਿੰਘ ਦੋਦੜਾ)- ਪਿਛਲੇ ਦਿਨੀ ਬਰਗਾੜੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾ- ਦੇ ਹੋਏ ਨਿਰਾਦਰ ਕਾਰਨ ਸਿੱਖ ਜਥੇਬੰਦੀਆਂ ਤੇ ਸਿੱਖ ਸੰਗਤਾਂ ਵਲੋਂ ਸ਼ਾਤਮਈ ਢੰਗ ਨਾਲ ਕੀਤੇ ਜਾ ਰਹੇ ਰੋਸ ‘ਤੇ ਪੁਲਿਸ ਤੇ ਪ੍ਰਸ਼ਾਸ਼ਨ ਨੇ ਬੇਦੋਸ਼ੇ ਸਿੱਖ ਸੰਗਤਾਂ ਤੇ ਕੀਤੇ ਲਾਠੀ ਚਾਰਜ ਅਤੇ ਗੋਲੀਬਾਰੀ ਚਲਾਉਣ ਨਾਲ ਜਿਸ ਕਰਕੇ ਦੋ ਸਿੰਘ ਸ਼ਹੀ ਦ ਹੋ ਗਏ ਜਦੋਂ ਕਿ ਸੈਂਕੜਿਆਂ ਦੀ ਗਿਣਤੀ ਵਿਚ ਨੋਜਵਾਨ ਬਜ਼ੁਰਗ ਅਤੇ ਬੀਬੀਆਂ ਗੰਭੀਰ ਰੂਪ ਵਿਚ ਜਖਮੀ ਹੋ ਗਏ। ਜਿਸ ਦੇ ਚਲਦਿਆਂ ਸਿੱਖ ਕੌਮ ਦੇ ਮਹਾਨ ਪ੍ਰਚਾਰਕਾਂ ਵਲੋਂ ਲੜੀ ਵਾਰ ਧਰਨੇ ਸਾਰੇ ਪੰਜਾਬ ਅੰਦਰ ਦਿੱਤੇ ਜਾ ਰਹੇ ਹਨ। ਇਸੇ ਕੜੀ ਤਹਿਤ ਅੱਜ ਸਥਾਨਕ ਸ਼ਹਿਰ ਦੇ ਦਰਦੀ ਚੌਂਕ ਸਮਾਣਾ-ਪਤਾੜਾਂ ਮੁੱਖ ਮਾਰਗ ਤੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਅਵਗਾਈ ਹੇਠ ਵੱਡੀ ਗਿਣਤੀ ਵਿਚ ਪਿੰਡਾਂ ਤੇ ਸ਼ਹਿਰ ਦੀਆਂ ਸੰਗਤਾਂ ਵੱਲੋਂ ਸ਼ਾਂਤਮਈ ਧਰਨਾ ਦਿੱਤਾ ਗਿਆ। ਧਰਨੇ ਵਿਚ ਸ਼ਾਮਿਲਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀ ਲੈਦਿਆਂ ਕਿਹਾ ਕਿ ਲੱਗਦਾ ਹੈ ਕਿ ਸਰਕਾਰ ਦਾ ਖੂਫੀਆ ਤੰਤਰ ਤੇ ਪੁਲਿਸ ਪੂਰੀ ਤਰਾਂ ਫੇਲ ਹੋ ਚੁੱਕੇ ਹਨ ਜਿਸ ਕਰਕੇ ਇਨ੍ਹਾਂ ਸਮਾਂ ਲੰਘਣ ਦੇ ਬਾਅਦ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ ਜਾਂ ਇਸ ਵਿਚ ਕੋਈ ਸਰਕਾਰ ਦੀ ਚਾਲ ਹੈ। ਪੰਜਾਬ ਪੁਲਿਸ ਬੇਦੋਸ਼ੇ ਲੋਕਾਂ ਤੇ ਲਾਠੀ ਚਾਰਜ ਕਰਨ ਤੱਕ ਹੀ ਸੀਮਤ ਰਹਿ ਗਈ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖ ਨੋਜਵਾਨਾਂ ਦੇ ਭੋਗ 25 ਅਕਤੂਬਰ ਨੂੰ ਪਾਏ ਜਾ ਰਹੇ ਹਨ। ਜੇਕਰ ਸਰਕਾਰ ਨੇ ਓੁਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਅਗਲੀ ਰਣਨਿਤੀ ਉਸ ਤੋਂ ਬਾਅਦ ਸਿੱਖ ਸੰਗਤਾਂ ਨਾਲ ਵਿਚਾਰ ਕਰਕੇ ਤਿਆਰ ਕੀਤੀ ਜਾਵੇਗੀ। ਇਸ ਧਰਨੇ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਹੋਰਨਾਂ ਤੋਂ ਇਲਵਾ ਬਾਬਾ ਗੁਰਜੀਤ ਸਿੰਘ ਹਰੀਗੜ ਵਾਲੇ, ਬਾਬਾ ਗੁਰਮੁੱਖ ਸਿੰਘ ਗੜੀ ਸਾਹਿਬ ਵਾਲੇ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ, ਬਲਾਕਰ ਸਿੰਘ ਭੂੱਲਰ, ਸਰੂਪ ਸਿੰਘ ਸੰਧਾ, ਚੇਤਨ ਸਿੰਘ ਜੋੜਾ ਮਾਜਰਾ, ਸੰਜੀਵ ਗਰਗ, ਬਗੀਚਾ ਸਿੰਘ ਵੜੈਚ, ਰਿਪਲ ਪੰਜਰਥ, ਹਰਪਾਲ ਸਿੰਘ ਕਥਾਵਾਚਕ, ਰਾਜਪਾਲ ਸਿੰਘ ਭਿੰਦਰ, ਰਜਿੰਦਰ ਸਿੰਘ ਛੰਨਾ, ਜਰਨੈਲ ਸਿੰਘ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।



