ਫਿਰੋਜ਼ਪੁਰ, 19 ਅਖ਼ਤੂਬਰ (ਮਨੋਹਰ ਲਾਲ)- ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੇ ਰੋਸ ਵਜੋਂ ਸਿ¤ਖ ਸੰਗਤਾਂ ਵਿਚ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ, ਜਿਸਦੇ ਤਹਿਤ ਅੱਜ ਏਕ ਨੂਰ ਖਾਲਸਾ ਫੌਜ, ਸਿੱਖ ਸਟੂਡੈਂਟਸ ਫੈਡਰੇਸ਼ਨ ਤੋਂ ਇਲਾਵਾ ਹੋਰ ਜਥੇਬੰਦੀਆਂ ਨੇ ਸੱਤ ਨੰਬਰ ਚੁੰਗੀ ਵਿਖੇ ਸ਼ਾਂਤਮਈ ਰੋਸ ਧਰਨਾ ਦਿੱਤਾ। ਧਰਨੇ ਦੌਰਾਨ ਕਿਸੇ ਵੀ ਸੜਕ ਨੂੰ ਜਾਮ ਨਹੀਂ ਕੀਤਾ ਗਿਆ ਸੀ ਅਤੇ ਸਿੱਖ ਜਥੇਬੰਦੀਆਂ ਵਲੋਂ ਇਕ ਪਾਸੇ ਹੋ ਕੇ ਧਰਨਾ ਦਿੱਤਾ ਜਾ ਰਿਹਾ ਸੀ। ਇਸ ਮੌਕੇ ਸਿੱਖ ਜਥੇਬੰਦੀਆਂ ਦੇ ਆਗੂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਜਿ¤ਥੇ-ਜਿ¤ਥੇ ਵੀ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਹੈ, ਉਥੇ ਹਰ ਸਮੇਂ ਸੁਚੇਤ ਰਹਿ ਕੇ ਸੇਵਾ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਾਰਤੀ ਅਨਸਰ ਅਜਿਹੀਆਂ ਘਿਨੌਣੀਆਂ ਹਰਕਤਾਂ ਕਰ ਰਹੇ ਹਨ, ਉਨ੍ਹਾਂ ਨੂੰ ਸਰਕਾਰ ਵਲੋਂ ਸਖਤ ਤੋਂ ਸਖਤ ਸਜ਼ਾ ਦਿ¤ਤੀ ਜਾਣੀ ਚਾਹੀਦੀ ਹੈ। ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਆਖਿਆ ਕਿ ਜੋ ਪਿਛਲੇ ਦਿਨੀਂ ਪੰਜਾਬ ਦੀ ਧਰਤੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕੀਤਾ ਗਿਆ ਹੈ, ਉਹ ਬਹੁਤ ਹੀ ਨਿੰਦਣਯੋਗਹੈ। ਸਿੱਖ ਜਥੇਬੰਦੀਆਂ ਨੇ ਆਖਿਆ ਕਿ ਜਿੰਨ੍ਹਾਂ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਫੜ ਕੇ ਸਜ਼ਾ ਨਹੀਂ ਦਿੱਤੀ ਜਾਂਦੀ, ਉਨ੍ਹਾਂ ਵਲੋਂ ਇਸੇ ਤਰ੍ਹਾਂ ਸ਼ਾਂਤਮਈ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਨੇ ਦੋਸ਼ੀਆਂ ਦੀ ਸਜ਼ਾ ਦੀ ਮੰਗ ਕੀਤੀ, ਉਥੇ ਉਨ੍ਹਾਂ ਨੇ ਗੁਰੂ ਘਰਾਂ ਦੀ ਸੁਰ¤ਖਿਆ ਯਕੀਨੀ ਬਣਾਉਣ ਦੀ ਵੀ ਗ¤ਲ ਆਖੀ। ਇਸ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਪੁਲਸ ਦੇ ਕਰਮਚਾਰੀ ਹਾਜ਼ਰ ਸਨ। ਦੂਜੇ ਪਾਸੇ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਬਾਜ਼ਾਰ ਖੁੱਲ੍ਹੇ ਹੋਏ ਸਨ ਅਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਵੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ।



