Skip to content
Independent perspectives. Global stories.
BREAKING

ਪੰਜਾਬ ਦੇ 4 ਜ਼ਿਲ੍ਹਿਆਂ ’ਚ ਨੀਮ ਫੌਜੀ ਦਸਤੇ ਤਾਇਨਾਤ-ਹਾਲਾਤ ਹੋਰ ਤਣਾਅਪੂਰਨ

Share this story

ਪੁਲਿਸ ਵੱਲੋਂ ਬਰਗਾੜੀ ਸਮੇਤ ਬੇਅਦਬੀ ਦੀਆਂ ਪੰਜੇ ਘਟਨਾਵਾਂ ਹੱਲ ਕਰਨ ਦਾ ਦਾਅਵਾ ਚੰਡੀਗੜ੍ਹ, 20 ਅਕਤੂਬਰ (ਪੀ. ਟੀ. ਲਾਇਵ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਲਗਾਤਾਰ ਘਟਨਾਵਾਂ ਅਤੇ ਬਹਿਬਲ ਕਲਾਂ ਵਿਖੇ ਦੋ ਸਿੱਖਾਂ ਦੇ ਮਾਰੇ ਜਾਣ ਤੋਂ ਬਾਅਦ ਸਿੱਖ ਸੰਗਤ ਦਾ ਰੋਸ ਪ੍ਰਦਰਸ਼ਨ ਹਾਲੇ ਵੀ ਜਿਓਂ ਦਾ ਤਿਓਂ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਹਾਲਾਤ ਨੂੰ ਕਾਬੂ ਕਰਨ ਲਈ ਸੂਬੇ ਦੇ 4 ਜ਼ਿਲ੍ਹਿਆਂ ਅੰਮ੍ਰਿਤਸਰ ਤਰਨਤਾਰਨ, ਜਲੰਧਰ ਅਤੇ ਲੁਧਿਆਣਾ ਵਿੱਚ ਨੀਮ ਫੌਜੀ ਦਸਤੇ ਤਾਇਨਾਤ ਕਰ ਦਿੱਤੇ ਹਨ। ਇਸ ਦੌਰਾਨ ਪੰਜਾਬ ਪੁਲਿਸ ਦੀ ਜਾਂਚ ਟੀਮ ਨੇ ਦਾਅਵਾ ਕੀਤਾ ਹੈ ਕਿ ਬਰਗਾੜੀ ਸਮੇਤ ਬੇਅਦਬੀ ਦੀਆਂ ਪੰਜੇ ਘਟਨਾਵਾਂ ਹੱਲ ਕਰ ਲਈਆਂ ਗਈਆਂ ਹਨ। ਬਰਗਾੜੀ ਘਟਨਾ ਦੇ ਸਬੰਧ ਵਿੱਚ ਦੋ ਸਕੇ ਭਰਾਵਾਂ ਜਸਵਿੰਦਰ ਸਿੰਘ ਅਤੇ ਰੁਪਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦੇ ਏਡੀਜੀਪੀ ਸ੍ਰੀ ਇਕਬਾਲਪ੍ਰੀਤ ਸਹੋਤਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਦਾਅਵਾ ਕੀਤਾ ਕਿ ਬਰਗਾੜੀ ਦੀ ਘਟਨਾ ਦੀ ਸਾਜ਼ਿਸ਼ ਡੁਬਈ ਅਤੇ ਆਸਟ੍ਰੇਲੀਆ ਵਿੱਚ ਘੜੀ ਗਈ। ਇਸੇ ਦੌਰਾਨ ਸਮਝਿਆ ਜਾ ਰਿਹਾ ਹੈ ਕਿ ਅਜਿਹੇ ਕੇਂਦਰ ਸਰਕਾਰ ਦੀ ਸਲਾਹ ਉੱਪਰ ਹੀ ਪੰਜਾਬ ਵਿੱਚ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਗਏ ਹਨ। ਪੰਜਾਬ ਵਿੱਚ ਭਾਜਪਾ ਦੇਨੇਤਾਵਾਂ ਨੇ ਕੇਂਦਰ ਕੋਲ ਇਸ ਸਬੰਧੀ ਪਹੁੰਚ ਕੀਤੀ ਦੱਸੀ ਜਾਂਦੀ ਹੈ। ਬੀਤੇ ਕੱਲ੍ਹ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਬੰਦ ਦੌਰਾਨ ਸਿੱਖ ਪ੍ਰਦਰਸ਼ਨਕਾਰੀਆਂ ਅਤੇ ਦੁਕਾਨਦਾਰਾਂ ਦਰਮਿਆਨ ਕੁਝ ਟਕਰਾਅ ਹੋਇਆ ਸੀ, ਜਿਸ ਕਾਰਨ ਫੌਰੀ ਤੌਰ ’ਤੇ ਨੀਮ ਫੌਜੀ ਦਸਤੇ ਬੁਲਾ ਲਏ ਗਏ। ਨੀਮ ਫੌਜੀ ਦਸਤਿਆਂ ਦੀ ਤਾਇਨਾਤੀ ਦੇ ਬਾਵਜੂਦ ਸਿੱਖ ਸੰਗਤਾਂ ਵੱਲੋਂ ਪ੍ਰਦਰਸ਼ਨ ਅਤੇ ਧਰਨੇ ਜਿਓਂ ਦੇ ਤਿਓਂ ਜਾਰੀ ਰਹੇ। ਇਸ ਪਿੱਛੋਂ ਪੰਜਾਬ ਭਰ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਧਰਨਾ ਪ੍ਰਦਰਸ਼ਨ ਕਾਰਨ ਅੰਮ੍ਰਿਤਸਰ-ਜਲੰਧਰ ਅਤੇ ਅੰਮ੍ਰਿਤਸਰ-ਤਰਨਤਾਰਨ ਮਾਰਗ ਹਾਲੇ ਵੀ ਬੰਦ ਹੈ। ਕੁਝ ਹੋਰ ਸੜਕਾਂ ਉੱਪਰ ਵੀ ਧਰਨਿਆਂ ਕਾਰਨ ਆਵਾਜਾਈ ਠੱਪ ਹੋਈ ਹੈ। ਜਲੰਧਰ ਦੇ ਪੀਏਪੀ ਚੌਕ ਵਿੱਚ ਸਿੱਖ ਸੰਗਤਾਂ ਦਾ ਧਰਨਾ ਅੱਜ ਦੁਪਹਿਰ ਬਾਅਦ ਖਤਮ ਹੋ ਗਿਆ। ਇਸ ਦੌਰਾਨ ਅੱਜ ਚੰਡੀਗੜ੍ਹ ਵਿਖੇ ਪੰਜਾਬ ਮੰਤਰੀ ਮੰਡਲ ਦੀ ਹੰਗਾਮੀ ਬੈਠਕ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੀ ਕਰੜੀ ਨਿੰਦਾ ਕੀਤੀ ਗਈ। ਮੰਤਰੀ ਮੰਡਲ ਨੇ ਇਹ ਭਰੋਸਾ ਦਿੱਤਾ ਹੈ ਕਿ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਕਰੜੀ ਸਜ਼ਾ ਦਿੱਤੀ ਜਾਵੇਗੀ। ਮੰਤਰੀ ਮੰਡਲ ਨੇ ਆਖਿਆ ਹੈ ਕਿ ਬੇਅਦਬੀ ਦੀਆਂ ਘਨਟਾਵਾਂ ਪਿੱਛੇ ਇੱਕ ਡੂੰਘੀ ਸਾਜ਼ਿਸ਼ ਕੰਮ ਕਰ ਰਹੀ ਹੈ, ਜਿਸ ਦਾ ਮਕਸਦ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣਾ ਹੈ। ਕੈਬਨਿਟ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਭੜਕਾਉ ਹਾਲਾਤਾਂ ਵਿੱਚੋਂ ਬਾਹਰ ਨਿਕਲਣ ਅਤੇ ਸ਼ਾਂਤੀ ਬਣਾਉਣ ਲਈ ਸਰਕਾਰ ਨੂੰ ਸਾਥ ਦੇਣ। ਮੀਟਿੰਗ ਵਿੱਚ ਬਹਿਬਲ ਕਲਾਂ ਵਿਖੇ ਦੋ ਸਿੱਖਾਂ ਦੇ ਮਾਰੇ ਜਾਣ ਉੱਪਰ ਵੀ ਡੂੰਘੇ ਸੋਗ ਦਾ ਪ੍ਰਗਟਾਵਾ ਕੀਤਾ ਗਿਆ। ਦੋਹਾਂ ਸਿੱਖਾਂ ਦੀ ਯਾਦ ਵਿੱਚ ਮੰਤਰੀ ਮੰਡਲ ਨੇ ਦੋ ਮਿੰਟ ਦਾ ਮੋਨ ਵੀ ਰੱਖਿਆ। ਮੀਟਿੰਗ ਵਿੱਚ ਕੁਝ ਹੋਰ ਮੁੱਦੇ ਵੀ ਵਿਚਾਰੇ ਗਏ। ਦੋਸ਼ੀ ਸਕੇ ਭਰਾ ਰੁਪਿੰਦਰ ਸਿੰਘ ਖਾਲਸਾ ਅਤੇ ਜਸਵਿੰਦਰ ਸਿੰਘ ਗ੍ਰਿਫਤਾਰ ਚੰਡੀਗੜ• : ਫਰੀਦਕੋਟ ਦੇ ਪਿੰਡ ਬਰਗਾੜੀ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਤਾਰ ਵਿਦੇਸ਼ਾਂ ਨਾਲ ਜੁੜੇ ਹੋਏ ਹਨ ਅਤੇ ਇਸ ਬੇਅਦਬੀ ਦੀ ਸਾਰੀ ਸਾਜਿਸ਼ ਵਿਦੇਸ਼ਾਂ ਵਿਚ ਰਚੀ ਗਈ ਸੀ। ਇਸ ਮਾਮਲੇ ਦੇ ਤਾਰ ਦੁਬਈ ਅਤੇ ਆਸਟ੍ਰੇਲੀਆ ਨਾਲ ਜੁੜੇ ਹੋਏ ਹਨ। ਇਸ ਗੱਲ ਦਾ ਖੁਲਾਸਾ ਏ.ਡੀ.ਜੀ.ਪੀ. ਸਹੋਤਾ ਨੇ ਚੰਡੀਗੜ• ਵਿਚ ਪ੍ਰੈਸ ਕਾਨਫਰੰਸ ਵਿਚ ਕੀਤਾ ਹੈ।ਪ੍ਰੈਸ ਕਾਨਫਰੰਸ ਵਿਚ ਇਹ ਖੁਲਾਸਾ ਕੀਤਾ ਗਿਆ ਹੈ ਕਿ ਬੇਅਦਬੀ ਮਾਮਲੇ ਵਿਚ ਗ੍ਰਿਫਤਾਰ ਹੋਏ ਦੋਸ਼ੀ ਸਕੇ ਭਰਾ ਰੁਪਿੰਦਰ ਸਿੰਘ ਖਾਲਸਾ ਅਤੇ ਜਸਵਿੰਦਰ ਸਿੰਘ ਦੇ ਕਈ ਸਿੱਖ ਜੱਥੇਬੰਦੀਆਂ ਨਾਲ ਸੰਬੰਧ ਸਨ। ਇੰਨਾ ਹੀ ਨਹੀਂ ਦੋਸ਼ੀ ਰੁਪਿੰਦਰ ਸਿੰਘ ਨੇ ਛੇ ਮਹੀਨੇ ਪਹਿਲਾਂ ਹੀ ਅੰਮ੍ਰਿਤ ਛਕਿਆ ਸੀ। ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗਰੀਬ ਪਰਿਵਾਰਾਂ ਨੂੰ ਪੈਸੇ ਦਾ ਲਾਲਚ ਦੇ ਕੇ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਈ ਗਈ ਹੈ।ਚੰਡੀਗੜ• ਵਿਖੇ ਪੁਲਸ ਹੈਡਕੁਆਰਟਰ ‘ਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਪ੍ਰੈਸ ਕਾਨਫਰੰਸ ਕਰਦਿਆਂ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਭਾਵੁਕ ਹੋ ਗਏ ਅਤੇ ਕਾਨਫਰੰਸ ‘ਚੋਂ ਉਠ ਕੇ ਚਲੇ ਗਏ। ਪ੍ਰੈਸ ਕਾਨਫਰੰਸ ਦੀ ਸ਼ੁਰੂਆਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕੁਝ ਸ਼ਰਾਰਤੀ ਅਨਸਰ ਵਿਦੇਸ਼ਾਂ ‘ਚੋਂ ਕੋਸ਼ਿਸ਼ਾਂ ਕਰ ਰਹੇ ਹਨ, ਜਿਨ•ਾਂ ਦੇ ਮਨਸੂਬਿਆਂ ਨੂੰ ਅਸੀਂ ਕਾਮਯਾਬ ਨਹੀਂ ਹੋਣ ਦਿਆਂਗੇ। ਸੁਖਬੀਰ ਨੇ ਕਿਹਾ ਕਿ ਮੇਰਾ ਮਨ ਭਰ ਆਇਆ ਹੈ ਇਸ ਲਈ ਮੈਂ ਗੁਰਦੁਆਰਾ ਸਾਹਿਬ ਪ੍ਰਮਾਨਤਾ ਦਾ ਸ਼ੁਕਰਾਨਾ ਕਰਨ ਲਈ ਗੁਰੁਦਆਰਾ ਸਾਹਿਬ ਜਾ ਰਿਹਾ ਹਾਂ ਇਸ ਲਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੇ ਨਾਂ ਏ.ਡੀ.ਜੀ.ਪੀ. ਸਹੋਤਾ ਨਸ਼ਰ ਕਰਨਗੇ, ਜਿਸ ਤੋਂ ਬਾਅਦ ਏ.ਡੀ.ਜੀ.ਪੀ. ਸਹੋਤਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ 7 ਕੇਸ ਟ੍ਰੇਸ ਕੀਤੇ ਜਾ ਰਹੇ ਸਨ, ਜਿਨ•ਾਂ ‘ਚੋਂ ਪੰਜ ਟ੍ਰੇਸ ਆਊਟ ਹੋ ਗਏ ਹਨ, ਜਦੋਂ ਕਿ ਦੋ ਬਾਕੀ ਹਨ ਜਿਨ•ਾਂ ‘ਚੋਂ ਇਕ ਕੇਸ ਫਿਰੋਜ਼ਪੁਰ ਦੇ ਮਿਸ਼ਰੀ ਵਾਲੇ ਪਿੰਡ ਦਾ ਵੀ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਦੇ ਹੁਕਮਾਂ ‘ਤੇ ਐਸ.ਆਈ.ਟੀ. ਗਠਿਤ ਕੀਤੀ ਗਈ ਸੀ, ਜਿਸ ‘ਚ ਡੀ.ਆਈ.ਜੀ. ਬਠਿੰਡਾ ਅਤੇ ਡੀ.ਆਈ.ਜੀ. ਫਿਰੋਜ਼ਪੁਰ ਵੀ ਸ਼ਾਮਿਲ ਸਨ।

WRITTEN BY